AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਮਾਨਸੂਨ ਨੇ ਫੜੀ ਰਫ਼ਤਾਰ, ਚੰਡੀਗੜ੍ਹ ਸਮੇਤ 21 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ

ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਤੋਂ ਆਪਣੀ ਰਫ਼ਤਾਰ ਫੜ ਲਈ ਹੈ ਅਤੇ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਚੰਗਾ ਮੀਂਹ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਭਲਕੇ ਵੀ ਮਾਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਪ੍ਰਬਲ ਸੰਭਾਵਨਾ ਹੈ। ਇਸ ਦੇ ਚਲਦਿਆਂ ਟ੍ਰਾਈਸਿਟੀ ਸਮੇਤ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ 'ਚ ਮਾਨਸੂਨ ਨੇ ਫੜੀ ਰਫ਼ਤਾਰ, ਚੰਡੀਗੜ੍ਹ ਸਮੇਤ 21 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਆਪਣੇ ਸ਼ਹਿਰ ਦਾ ਹਾਲ
tv9-punjabi
| Updated On: 08 Jul 2026 17:23 PM IST
Share

ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਤੋਂ ਆਪਣੀ ਰਫ਼ਤਾਰ ਫੜ ਲਈ ਹੈ ਅਤੇ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਚੰਗਾ ਮੀਂਹ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਅਤੇ ਭਲਕੇ ਵੀ ਮਾਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਪ੍ਰਬਲ ਸੰਭਾਵਨਾ ਹੈ। ਇਸ ਦੇ ਚਲਦਿਆਂ ਟ੍ਰਾਈਸਿਟੀ ਸਮੇਤ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਨੇ ਸੂਬੇ ਦੇ 9 ਪ੍ਰਮੁੱਖ ਜ਼ਿਲ੍ਹਿਆਂ-ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਜਲੰਧਰ ਅਤੇ ਲੁਧਿਆਣਾ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਨ੍ਹਾਂ ਇਲਾਕਿਆਂ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਯੈਲੋ ਅਤੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਇਸ ਸਮੇਂ ਦੌਰਾਨ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਾਲੇਰਕੋਟਲਾ, ਮੂਨਕ, ਪਾਤੜਾਂ, ਸਮਾਨਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫ਼ਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਬਠਿੰਡਾ, ਰਾਮਪੁਰਾ ਫੂਲ, ਜੈਤੋ, ਬੱਸੀ ਪਠਾਣਾ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਖਮਾਣੋਂ, ਲੁਧਿਆਣਾ (ਪੂਰਵੀ), ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਾਘਾ ਪੁਰਾਣਾ, ਮੋਗਾ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ (ਪੱਛਮੀ), ਬਲਾਚੌਰ, ਨਵਾਂਸ਼ਹਿਰ, ਅਨੰਦਪੁਰ ਸਾਹਿਬ ਅਤੇ ਨੰਗਲ ਸਮੇਤ ਕਈ ਹੋਰ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਦੂਜੇ ਪਾਸੇ, ਲੰਘੇ ਮੰਗਲਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਉਛਾਲ ਦਰਜ ਕੀਤਾ ਗਿਆ। ਇਸ ਦੌਰਾਨ ਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 42.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਉਮਸ ਦਾ ਸਾਹਮਣਾ ਕਰਨਾ ਪਿਆ।

ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਪਾਰ

ਤੀਬਰ ਗਰਮੀ ਅਤੇ ਉਮਸ ਦੇ ਚਲਦਿਆਂ ਮੰਗਲਵਾਰ ਨੂੰ ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ 15,003 ਮੈਗਾਵਾਟ ਤੱਕ ਪਹੁੰਚ ਗਈ। ਇਸ ਵੱਡੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਦਾ ਆਪਣਾ ਬਿਜਲੀ ਉਤਪਾਦਨ 4,673 ਮੈਗਾਵਾਟ ਰਿਹਾ, ਜਦੋਂ ਕਿ ਬਾਕੀ ਦੀ ਵੱਡੀ ਲੋੜ ਨੂੰ ਪੂਰਾ ਕਰਨ ਲਈ ਕੇਂਦਰੀ ਪੂਲ ਵਿੱਚੋਂ 10,578 ਮੈਗਾਵਾਟ ਬਿਜਲੀ ਨਿਰਧਾਰਤ ਕਰਵਾਈ ਗਈ। ਇਸ ਪ੍ਰਕਿਰਿਆ ਦੌਰਾਨ ਗ੍ਰਿਡ ਦੀ ਫ੍ਰੀਕੁਐਂਸੀ 50.05 ਹਰਟਜ਼ ਦਰਜ ਕੀਤੀ ਗਈ ਹੈ।

ਡੈਮਾਂ ਦੇ ਜਲਸਤਰ ਵਿੱਚ ਹੋਇਆ ਵਾਧਾ

ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ, 7 ਜੁਲਾਈ ਨੂੰ ਭਾਖੜਾ ਡੈਮ ਦਾ ਜਲਸਤਰ 1,567.02 ਫੁੱਟ ਦਰਜ ਕੀਤਾ ਗਿਆ ਹੈ। ਡੈਮ ਵਿੱਚ ਪਾਣੀ ਦੀ ਆਮਦ 38,018 ਕਿਊਸਿਕ ਰਹੀ, ਜਦੋਂ ਕਿ ਲੋੜ ਮੁਤਾਬਕ 23,229 ਕਿਊਸਿਕ ਪਾਣੀ ਛੱਡਿਆ ਗਿਆ। ਇਸੇ ਤਰ੍ਹਾਂ ਪੌਂਗ ਡੈਮ ਦਾ ਜਲਸਤਰ 1,318.71 ਫੁੱਟ ਰਿਕਾਰਡ ਹੋਇਆ, ਜਿਸ ਵਿੱਚ ਪਾਣੀ ਦੀ ਆਮਦ 17,875 ਕਿਊਸਿਕ ਦਰਜ ਕੀਤੀ ਗਈ ਅਤੇ 15,500 ਕਿਊਸਿਕ ਪਾਣੀ ਅੱਗੇ ਛੱਡਿਆ ਗਿਆ।

ਅਗਲੇ 2-3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ ਮਾਨਸੂਨ: ਮੌਸਮ ਵਿਭਾਗ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ 2 ਤੋਂ 3 ਦਿਨਾਂ ਦੇ ਅੰਦਰ ਦੱਖਣ-ਪੱਛਮੀ ਮਾਨਸੂਨ ਦੇ ਪੰਜਾਬ ਦੇ ਬਾਕੀ ਰਹਿੰਦੇ ਹਿੱਸਿਆਂ ਵਿੱਚ ਵੀ ਪੂਰੀ ਤਰ੍ਹਾਂ ਫੈਲਣ ਲਈ ਹਾਲਾਤ ਬਿਲਕੁਲ ਸਾਜ਼ਗਾਰ ਅਤੇ ਅਨੁਕੂਲ ਬਣੇ ਹੋਏ ਹਨ। ਹੁਣ ਸੂਬੇ ਦੇ ਸਿਰਫ਼ ਦੋ ਜ਼ਿਲ੍ਹੇ ਹੀ ਮਾਨਸੂਨ ਦੀ ਪੂਰੀ ਪਹੁੰਚ ਤੋਂ ਬਾਹਰ ਹਨ। ਮਾਨਸੂਨ ਨਿਰੰਤਰ ਅੱਗੇ ਵਧ ਰਿਹਾ ਹੈ ਅਤੇ ਇਸ ਦੇ ਪ੍ਰਭਾਵ ਸਦਕਾ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।

ਇਸ ਤਬਦੀਲੀ ਨਾਲ ਨਾ ਸਿਰਫ਼ ਲੋਕਾਂ ਨੂੰ ਭਾਰੀ ਉਮਸ ਅਤੇ ਚਿਪਚਿਪੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਇੱਕ ਪੱਛਮੀ ਵਿਘਨ ਵੀ ਖੇਤਰ ਵਿੱਚ ਸਰਗਰਮ ਹੋ ਰਿਹਾ ਹੈ, ਜੋ ਮਾਨਸੂਨ ਦੀਆਂ ਪੌਣਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਇਸ ਕਾਰਨ ਆਉਣ ਵਾਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਰੁਕ-ਰੁਕ ਕੇ ਮੀਂਹ ਦਾ ਦੌਰ ਲਗਾਤਾਰ ਜਾਰੀ ਰਹਿ ਸਕਦਾ ਹੈ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...