AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜੇ ਕੱਲ, ਘਰ ਬੈਠੇ LIVE ਦੇਖੋ ਆਪਣੇ ਵਾਰਡ ਦਾ ਹਾਲ; ਚੋਣ ਕਮਿਸ਼ਨ ਜਾਰੀ ਕਰੇਗਾ ਲਿੰਕ

ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਭਲਕੇ ਯਾਨੀ 29 ਮਈ ਨੂੰ ਐਲਾਨੇ ਜਾਣਗੇ। ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਣ ਜਾ ਰਿਹਾ ਹੈ ਕਿ ਲੋਕ ਆਪਣੇ ਘਰ ਬੈਠੇ ਹੀ ਇਨ੍ਹਾਂ ਚੋਣਾਂ ਦੇ ਨਤੀਜੇ ਦੇਖ ਸਕਣਗੇ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੱਤੀ ਹੈ ਕਿ ਨਤੀਜੇ ਦੇਖਣ ਲਈ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ https://sec.punjab.gov.in/en/ 'ਤੇ ਖ਼ਾਸ ਲਿੰਕ ਮੁਹੱਈਆ ਕਰਵਾਇਆ ਜਾਵੇਗਾ।

ਪੰਜਾਬ ਨਗਰ ਨਿਗਮ ਚੋਣਾਂ ਦੇ ਨਤੀਜੇ ਕੱਲ, ਘਰ ਬੈਠੇ LIVE ਦੇਖੋ ਆਪਣੇ ਵਾਰਡ ਦਾ ਹਾਲ; ਚੋਣ ਕਮਿਸ਼ਨ ਜਾਰੀ ਕਰੇਗਾ ਲਿੰਕ
tv9-punjabi
| Updated On: 28 May 2026 17:39 PM IST
Share

ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਨਤੀਜੇ ਭਲਕੇ ਯਾਨੀ 29 ਮਈ ਨੂੰ ਐਲਾਨੇ ਜਾਣਗੇ। ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਣ ਜਾ ਰਿਹਾ ਹੈ ਕਿ ਲੋਕ ਆਪਣੇ ਘਰ ਬੈਠੇ ਹੀ ਇਨ੍ਹਾਂ ਚੋਣਾਂ ਦੇ ਨਤੀਜੇ ਦੇਖ ਸਕਣਗੇ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਣਕਾਰੀ ਦਿੱਤੀ ਹੈ ਕਿ ਨਤੀਜੇ ਦੇਖਣ ਲਈ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ https://sec.punjab.gov.in/en/ ‘ਤੇ ਖ਼ਾਸ ਲਿੰਕ ਮੁਹੱਈਆ ਕਰਵਾਇਆ ਜਾਵੇਗਾ।

ਡਿਜੀਟਲ ਪਲੇਟਫਾਰਮ ‘ਤੇ ਨਤੀਜੇ ਦਿਖਾਉਣ ਦਾ ਮੁੱਖ ਮਕਸਦ

ਇਸ ਤੋਂ ਪਹਿਲਾਂ ਸਿਰਫ਼ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਨਤੀਜੇ ਹੀ ਇਸ ਤਰ੍ਹਾਂ ਡਿਜੀਟਲ ਪਲੇਟਫਾਰਮ ‘ਤੇ ਦਿਖਾਏ ਜਾਂਦੇ ਸਨ। ਰਾਜ ਚੋਣ ਕਮਿਸ਼ਨਰ ਮੁਤਾਬਕ ਕਾਊਂਟਿੰਗ ਸੈਂਟਰਾਂ ‘ਤੇ ਭੀੜ ਨੂੰ ਘੱਟ ਕਰਨ ਅਤੇ ਲੋਕਾਂ ਨੂੰ ਸਹੀ ਤੇ ਤੁਰੰਤ ਨਤੀਜੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਨਵੀਂ ਸਹੂਲਤ ਸ਼ੁਰੂ ਕੀਤੀ ਗਈ ਹੈ। ਵੋਟਾਂ ਦੀ ਗਿਣਤੀ ਲਈ ਪੂਰੇ ਸੂਬੇ ਵਿੱਚ ਕੁੱਲ 115 ਕਾਊਂਟਿੰਗ ਸੈਂਟਰ ਸਥਾਪਿਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 26 ਮਈ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਵੋਟਿੰਗ ਦੀ ਪ੍ਰਕਿਰਿਆ ਨੇਪਰੇ ਚੜ੍ਹੀ ਸੀ।

ਸੁਰੱਖਿਆ ਦੇ ਸਖ਼ਤ ਪ੍ਰਬੰਧ ਅਤੇ ਨਿਗਰਾਨੀ

ਕਮਿਸ਼ਨਰ ਚੌਧਰੀ ਨੇ ਦੱਸਿਆ ਕਿ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਲਈ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਤਿੰਨ ਪੱਧਰੀ ਘੇਰਾ ਤਿਆਰ ਕੀਤਾ ਗਿਆ ਹੈ। ਵੀਰਵਾਰ ਨੂੰ ਸਾਰੇ 115 ਸੈਂਟਰਾਂ ‘ਤੇ ਗਿਣਤੀ ਸਟਾਫ ਨੂੰ ਅੰਤਿਮ ਰਿਹਰਸਲ ਵੀ ਕਰਵਾਈ ਗਈ ਹੈ।

ਨਤੀਜੇ ਦੇਖਣ ਦੀ ਵਿਧੀ ਅਤੇ ਸਮਾਂ

ਰਾਜ ਚੋਣ ਕਮਿਸ਼ਨਰ ਅਨੁਸਾਰ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜਿਵੇਂ-ਜਿਵੇਂ ਵੱਖ-ਵੱਖ ਵਾਰਡਾਂ ਦੇ ਰਾਊਂਡ ਮੁਕੰਮਲ ਹੁੰਦੇ ਜਾਣਗੇ, ਨਤੀਜੇ ਲਿੰਕ ‘ਤੇ ਦਿਖਾਈ ਦੇਣੇ ਸ਼ੁਰੂ ਹੋ ਜਾਣਗੇ। ਲੋਕਾਂ ਨੂੰ ਵੈੱਬਸਾਈਟ ‘ਤੇ ਜਾ ਕੇ ਲਿੰਕ ਖੋਲ੍ਹਣਾ ਹੋਵੇਗਾ ਅਤੇ ਆਪਣੇ ਜ਼ਿਲ੍ਹੇ ਤੇ ਵਾਰਡ ਦੀ ਜਾਣਕਾਰੀ ਭਰ ਕੇ ਉਹ ਨਤੀਜਾ ਦੇਖ ਸਕਣਗੇ। ਜੇਕਰ ਕਿਸੇ ਵਾਰਡ ਦੀ ਗਿਣਤੀ ਅਧੂਰੀ ਹੋਵੇਗੀ, ਤਾਂ ਉਸ ਦਾ ਨਤੀਜਾ ਵੈੱਬਸਾਈਟ ‘ਤੇ ਸ਼ੋਅ ਨਹੀਂ ਹੋਵੇਗਾ।

ਦੁਪਹਿਰ 12 ਵਜੇ ਤੱਕ ਤਸਵੀਰ ਹੋਵੇਗੀ ਸਾਫ਼

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਕਮਿਸ਼ਨਰਾਂ ਨੂੰ ਸਵੇਰੇ 8 ਵਜੇ ਗਿਣਤੀ ਸ਼ੁਰੂ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਲਗਭਗ ਇੱਕ ਰਾਊਂਡ ਵਿੱਚ ਇੱਕ ਵਾਰਡ ਦੀ ਗਿਣਤੀ ਪੂਰੀ ਹੋਣ ਦੀ ਸੰਭਾਵਨਾ ਹੈ। ਕਮਿਸ਼ਨਰ ਰਾਜ ਕਮਲ ਚੌਧਰੀ ਦਾ ਮੰਨਣਾ ਹੈ ਕਿ ਦੁਪਹਿਰ 12 ਵਜੇ ਤੱਕ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਅਤੇ ਪੰਚਾਇਤਾਂ ਦੇ ਅੰਤਿਮ ਨਤੀਜੇ ਸਾਹਮਣੇ ਆ ਜਾਣਗੇ।

ਗਿਣਤੀ ਕੇਂਦਰਾਂ ਦਾ ਪ੍ਰਬੰਧਕੀ ਢਾਂਚਾ

ਚੋਣ ਕਮਿਸ਼ਨ ਮੁਤਾਬਕ ਹਰ ਗਿਣਤੀ ਕੇਂਦਰ ‘ਤੇ 10 ਤੋਂ 14 ਟੇਬਲ ਲਗਾਏ ਜਾਣਗੇ, ਜਿੱਥੇ ਸੁਪਰਵਾਈਜ਼ਰ ਅਤੇ ਸਹਾਇਕ ਤਾਇਨਾਤ ਕੀਤੇ ਗਏ ਹਨ। ਪੂਰੇ ਪ੍ਰਬੰਧਾਂ ਦੀ ਨਿਗਰਾਨੀ ਮਾਈਕ੍ਰੋ ਆਬਜ਼ਰਵਰ ਪੱਧਰ ਦੇ ਅਧਿਕਾਰੀ ਕਰਨਗੇ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਐਸਐਸਪੀ (SSP) ਵੱਲੋਂ ਸੰਭਾਲੀ ਜਾਵੇਗੀ। ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਪ੍ਰਵੇਸ਼ ਨੂੰ ਰੋਕਣ ਲਈ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਸੁਰੱਖਿਆ ਘੇਰਾ ਬਣਾਇਆ ਗਿਆ ਹੈ ਅਤੇ ਸਿਰਫ਼ ਅਧਿਕਾਰਤ ਪਾਸ ਧਾਰਕ ਉਮੀਦਵਾਰਾਂ ਤੇ ਉਨ੍ਹਾਂ ਦੇ ਏਜੰਟਾਂ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ।

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...