AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੀਆਂ 8 ਨਗਰ ਨਿਗਮਾਂ ‘ਚ ਮੇਅਰ ਚੋਣਾਂ ਕੱਲ੍ਹ, ਜਾਣੋ ਮੋਹਾਲੀ ਤੋਂ ਲੈ ਕੇ ਪਠਾਨਕੋਟ ਤੱਕ ਦਾ ਪੂਰਾ ਸਮੀਕਰਨ

ਪੰਜਾਬ ਦੀਆਂ ਅੱਠ ਪ੍ਰਮੁੱਖ ਨਗਰ ਨਿਗਮਾਂ ਦੀਆਂ ਆਮ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਸਾਰੀਆਂ ਨਿਗਮਾਂ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਭਲਕੇ ਯਾਨੀ ਕੱਲ੍ਹ ਵੋਟਿੰਗ ਹੋਣ ਜਾ ਰਹੀ ਹੈ। ਇਨ੍ਹਾਂ ਚੋਣ ਨਤੀਜਿਆਂ ਵਿੱਚ ਬਰਨਾਲਾ, ਬਠਿੰਡਾ, ਬਟਾਲਾ, ਮੋਗਾ ਅਤੇ ਮੋਹਾਲੀ ਸਮੇਤ ਪੰਜ ਨਗਰ ਨਿਗਮਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਪਸ਼ਟ ਅਤੇ ਪੂਰਨ ਬਹੁਮਤ ਹਾਸਲ ਹੋਇਆ ਹੈ।

ਪੰਜਾਬ ਦੀਆਂ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਕੱਲ੍ਹ, ਜਾਣੋ ਮੋਹਾਲੀ ਤੋਂ ਲੈ ਕੇ ਪਠਾਨਕੋਟ ਤੱਕ ਦਾ ਪੂਰਾ ਸਮੀਕਰਨ
tv9-punjabi
| Published: 08 Jun 2026 15:54 PM IST
Share

ਪੰਜਾਬ ਦੀਆਂ ਅੱਠ ਪ੍ਰਮੁੱਖ ਨਗਰ ਨਿਗਮਾਂ ਦੀਆਂ ਆਮ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਸਾਰੀਆਂ ਨਿਗਮਾਂ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਭਲਕੇ ਯਾਨੀ ਕੱਲ੍ਹ ਵੋਟਿੰਗ ਹੋਣ ਜਾ ਰਹੀ ਹੈ। ਇਨ੍ਹਾਂ ਚੋਣ ਨਤੀਜਿਆਂ ਵਿੱਚ ਬਰਨਾਲਾ, ਬਠਿੰਡਾ, ਬਟਾਲਾ, ਮੋਗਾ ਅਤੇ ਮੋਹਾਲੀ ਸਮੇਤ ਪੰਜ ਨਗਰ ਨਿਗਮਾਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸਪਸ਼ਟ ਅਤੇ ਪੂਰਨ ਬਹੁਮਤ ਹਾਸਲ ਹੋਇਆ ਹੈ। ਦੂਜੇ ਪਾਸੇ, ਅਬੋਹਰ ਨਗਰ ਨਿਗਮ ਵਿੱਚ ਭਾਰਤੀ ਜਨਤਾ ਪਾਰਟ ਅਤੇ ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਨੇ ਪੂਰਨ ਬਹੁਮਤ ਦੇ ਅੰਕੜੇ ਨੂੰ ਛੂਹਿਆ ਹੈ।

ਪਠਾਨਕੋਟ ਨਗਰ ਨਿਗਮ ਵਿੱਚ ਭਾਵੇਂ ਭਾਜਪਾ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ, ਪਰ ਉਹ ਬਹੁਮਤ ਦੇ ਜਾਦੂਈ ਅੰਕੜੇ ਤੋਂ ਦੂਰ ਹੈ। ਇਸੇ ਕਾਰਨ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਬੇਹੱਦ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਮੋਹਾਲੀ ਦੇ ਕਰੀਬ 22 ਪਾਰਸ਼ਦਾਂ ਦੇ ਮੋਬਾਈਲ ਫ਼ੋਨ ਲਗਾਤਾਰ ਬੰਦ ਆ ਰਹੇ ਹਨ ਅਤੇ ਚਰਚਾ ਹੈ ਕਿ ਉਹ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੀ ਸੈਰ ‘ਤੇ ਨਿਕਲ ਗਏ ਹਨ। ਉੱਥੇ ਹੀ, ਬਠਿੰਡਾ ਵਿੱਚ ਮੇਅਰ ਅਹੁਦੇ ਦੇ ਦਾਅਵੇਦਾਰਾਂ ਨੇ ਆਮ ਆਦਮੀ ਪਾਰਟੀ ਦੇ ਪਾਰਸ਼ਦਾਂ ਨੂੰ ਰਾਜਸਥਾਨ ਦੇ ਸਾਲਾਸਰ ਧਾਮ ਦੀ ਯਾਤਰਾ ਕਰਵਾਈ ਹੈ।

ਮੋਹਾਲੀ ਨਗਰ ਨਿਗਮ: ਮੇਅਰ ਦੀ ਦਾਅਵੇਦਾਰੀ ‘ਤੇ ਫਸਿਆ ਪੇਚ

ਮੋਹਾਲੀ ਨਗਰ ਨਿਗਮ ਵਿੱਚ ਮੇਅਰ ਦੀ ਕੁਰਸੀ ਨੂੰ ਲੈ ਕੇ ਪਾਰਟੀ ਦੇ ਅੰਦਰੂਨੀ ਖੇਮਿਆਂ ਵਿੱਚ ਪੇਚ ਫਸ ਗਿਆ ਹੈ। ਇੱਥੇ ਮੇਅਰ ਅਹੁਦੇ ਲਈ ਸਭ ਤੋਂ ਮਜ਼ਬੂਤ ਦਾਅਵੇਦਾਰ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਸਮਾਨਾ ਮੰਨੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਸਿੰਘ ਸਮਾਨਾ ਖੁਦ 22 ਪਾਰਸ਼ਦਾਂ ਨੂੰ ਨਾਲ ਲੈ ਕੇ ਹਿਮਾਚਲ ਪ੍ਰਦੇਸ਼ ਪਹੁੰਚ ਗਏ ਹਨ ਅਤੇ ਇਨ੍ਹਾਂ ਸਾਰੇ ਪਾਰਸ਼ਦਾਂ ਦੇ ਫ਼ੋਨ ਨੰਬਰ ਨਾ-ਪਹੁੰਚਯੋਗ (Switch Off) ਆ ਰਹੇ ਹਨ। ਇਹ ਸਾਰੇ ਪਾਰਸ਼ਦ ਕੱਲ੍ਹ ਸਿੱਧੇ ਸਹੁੰ ਚੁੱਕ ਸਮਾਗਮ ਅਤੇ ਮੇਅਰ ਦੀ ਚੋਣ ਵੇਲੇ ਹੀ ਹਿਮਾਚਲ ਤੋਂ ਮੋਹਾਲੀ ਨਿਗਮ ਦਫ਼ਤਰ ਪਹੁੰਚਣਗੇ, ਉਦੋਂ ਤੱਕ ਉਨ੍ਹਾਂ ਦਾ ਕਿਸੇ ਬਾਹਰੀ ਆਗੂ ਨਾਲ ਕੋਈ ਸੰਪਰਕ ਨਹੀਂ ਹੋਵੇਗਾ।

ਦੂਜੇ ਪਾਸੇ, ਮੇਅਰ ਦੀ ਰੇਸ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਅਹਲੂਵਾਲੀਆ ਦਾ ਨਾਂ ਵੀ ਚਰਚਾ ਵਿੱਚ ਹੈ, ਜਿਨ੍ਹਾਂ ਦੀ ਪਾਰਟੀ ਹਾਈਕਮਾਂਡ ਨਾਲ ਕਾਫੀ ਨੇੜਤਾ ਹੈ। ਇਸ ਤੋਂ ਇਲਾਵਾ, ਪਤੀ-ਪਤਨੀ ਦੋਵੇਂ ਦੂਜੀ ਵਾਰ ਪਾਰਸ਼ਦ ਬਣਨ ਵਾਲੀ ਗੁਰਮੀਤ ਕੌਰ ਅਤੇ ਚੌਥੀ ਵਾਰ ਚੋਣ ਜਿੱਤਣ ਵਾਲੇ ਸੀਨੀਅਰ ਆਗੂ ਸੁਖਦੇਵ ਸਿੰਘ ਪਟਵਾਰੀ ਵੀ ਇਸ ਦੌੜ ਵਿੱਚ ਸ਼ਾਮਲ ਹਨ।

ਪਠਾਨਕੋਟ ਨਗਰ ਨਿਗਮ: ਕਿਸੇ ਨੂੰ ਬਹੁਮਤ ਨਹੀਂ

ਪਠਾਨਕੋਟ ਵਿੱਚ ਸਥਿਤੀ ਕਾਫੀ ਦਿਲਚਸਪ ਬਣੀ ਹੋਈ ਹੈ ਕਿਉਂਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ। ਮੇਅਰ ਦੀ ਕੁਰਸੀ ਹਥਿਆਉਣ ਲਈ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਆਪੋ-ਆਪਣੇ ਪੱਧਰ ‘ਤੇ ਜੋੜ-ਤੋੜ ਵਿੱਚ ਲੱਗੀਆਂ ਹੋਈਆਂ ਹਨ। ਇੱਥੇ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਨੂੰ ਲੈ ਕੇ ਸਮਝੌਤਾ ਹੋ ਸਕਦਾ ਹੈ।

ਦੂਜੇ ਪਾਸੇ, ਭਾਜਪਾ ਨੂੰ ਬਹੁਮਤ ਸਾਬਤ ਕਰਨ ਲਈ ਕੇਵਲ 3 ਹੋਰ ਪਾਰਸ਼ਦਾਂ ਦੇ ਸਮਰਥਨ ਦੀ ਲੋੜ ਹੈ। ਜੇਕਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੁੰਦਾ ਹੈ ਅਤੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੋਟ ਵੀ ਸ਼ਾਮਲ ਹੁੰਦੀ ਹੈ, ਤਾਂ ਇਹ ਅੰਕੜਾ 29 ਸੀਟਾਂ ਤੱਕ ਪਹੁੰਚ ਜਾਵੇਗਾ, ਜੋ ਬਹੁਮਤ ਲਈ ਕਾਫੀ ਹੈ।

ਬਟਾਲਾ ਨਗਰ ਨਿਗਮ: ‘ਆਪ’ ਕੋਲ ਸਪਸ਼ਟ ਬਹੁਮਤ

ਬਟਾਲਾ ਨਗਰ ਨਿਗਮ ਦੇ ਕੁੱਲ 50 ਵਾਰਡ ਹਨ, ਜਿੱਥੇ ਬਹੁਮਤ ਲਈ 26 ਸੀਟਾਂ ਦੀ ਲੋੜ ਹੁੰਦੀ ਹੈ। ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਕੱਲੇ ਆਪਣੇ ਦਮ ‘ਤੇ 30 ਸੀਟਾਂ ਜਿੱਤੀਆਂ ਹਨ, ਜੋ ਬਹੁਮਤ ਦੇ ਅੰਕੜੇ ਤੋਂ 4 ਸੀਟਾਂ ਵੱਧ ਹਨ। ਇਸ ਲਈ ‘ਆਪ’ ਨੂੰ ਕਿਸੇ ਹੋਰ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ ਹੈ ਅਤੇ ਬਟਾਲਾ ਵਿੱਚ ‘ਆਪ’ ਦਾ ਮੇਅਰ ਬਣਨਾ ਪੂਰੀ ਤਰ੍ਹਾਂ ਤੈਅ ਹੈ।

ਹਾਲਾਂਕਿ, ਇਨ੍ਹਾਂ ਚੋਣਾਂ ਵਿੱਚ ਸਭ ਤੋਂ ਵੱਡਾ ਉਲਟਫੇਰ ਵਾਰਡ ਨੰਬਰ 35 ਅਤੇ 46 ਵਿੱਚ ਦੇਖਣ ਨੂੰ ਮਿਲਿਆ, ਜਿੱਥੋਂ ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਸਥਾਨਕ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ ਦੇ ਸਕੇ ਭਰਾ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੀ ਭੈਣ ਉੱਤਮਗੀਤ ਚੋਣ ਹਾਰ ਗਏ। ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰਾਂ ਸ਼ਸ਼ੀ ਚੰਦਾ ਅਤੇ ਰਵਿੰਦਰ ਤੁਲੀ ਨੇ ਸ਼ਿਕਸਤ ਦਿੱਤੀ। ਵਿਧਾਇਕ ਦੇ ਪਰਿਵਾਰਕ ਮੈਂਬਰਾਂ ਦੀ ਹਾਰ ਤੋਂ ਬਾਅਦ ਹੁਣ ਪਾਰਟੀ ਨੂੰ ਜਿੱਤੇ ਹੋਏ ਬਾਕੀ 30 ਪਾਰਸ਼ਦਾਂ ਵਿੱਚੋਂ ਹੀ ਕਿਸੇ ਇੱਕ ਚਿਹਰੇ ਨੂੰ ਮੇਅਰ ਬਣਾਉਣ ਲਈ ਮੰਥਨ ਕਰਨਾ ਪੈ ਰਿਹਾ ਹੈ।

ਬਠਿੰਡਾ ਨਗਰ ਨਿਗਮ: ਪਹਿਲੀ ਵਾਰ ਚੋਣ ਲੜ ਕੇ ‘ਆਪ’ ਨੇ ਰਚਿਆ ਇਤਿਹਾਸ

ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਸਾਰੇ 50 ਵਾਰਡਾਂ ‘ਤੇ ਚੋਣ ਲੜੀ ਸੀ, ਜਿਸ ਵਿੱਚੋਂ 35 ਸੀਟਾਂ ‘ਤੇ ‘ਆਪ’ ਨੇ ਹੂੰਝਾ ਫੇਰੂ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਕਾਂਗਰਸ ਨੂੰ 5, ਭਾਜਪਾ ਨੂੰ 1 ਅਤੇ ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲੀਆਂ। ਬਹੁਮਤ ਲਈ 26 ਪਾਰਸ਼ਦ ਚਾਹੀਦੇ ਸਨ, ਇਸ ਲਈ ਇੱਥੇ ਵੀ ‘ਆਪ’ ਦਾ ਮੇਅਰ ਬਣਨਾ ਯਕੀਨੀ ਹੈ।

ਮੇਅਰ ਦੇ ਅਹੁਦੇ ਲਈ ਫਿਲਹਾਲ ਵਾਰਡ ਨੰਬਰ 46 ਦੇ ਪਾਰਸ਼ਦ ਅਤੇ ਸਾਬਕਾ ਮੇਅਰ ਪਦਮਨਜੀਤ ਮਹਿਤਾ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵੀ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਪ੍ਰਗਟਾਈ ਹੈ। ਇਸ ਜਿੱਤ ਪਿੱਛੇ ਵੱਡੀ ਵਜ੍ਹਾ ਇਹ ਰਹੀ ਕਿ ਸਾਬਕਾ ਮੇਅਰ ਪਰਮਨਜੀਤ ਮਹਿਤਾ ਅਤੇ ਉਨ੍ਹਾਂ ਦੇ ਪਿਤਾ ਪਰਮੇਸ਼ਵਰ ਅਮਰਜੀਤ ਮਹਿਤਾ ਨੇ ਆਪਣੇ ਬਲਬੂਤੇ ਪੂਰੇ ਸ਼ਹਿਰ ਵਿੱਚ ਚੋਣ ਮੁਹਿੰਮ ਚਲਾਈ, ਉਮੀਦਵਾਰਾਂ ਦੇ ਫਾਰਮ ਭਰਵਾਏ ਅਤੇ ਵੋਟਿੰਗ ਵਾਲੇ ਦਿਨ ਬੂਥ ਮੈਨੇਜਮੈਂਟ ਨੂੰ ਬਿਹਤਰ ਤਰੀਕੇ ਨਾਲ ਸੰਭਾਲਿਆ, ਜਿਸ ਸਦਕਾ ‘ਆਪ’ ਦੇ ਸਭ ਤੋਂ ਵੱਧ 35 ਪਾਰਸ਼ਦ ਜਿੱਤ ਕੇ ਨਿਗਮ ਹਾਊਸ ਵਿੱਚ ਪਹੁੰਚੇ ਹਨ।

Follow Us
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...