AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab MC Elections 2026: ਪੰਜਾਬ ਨਗਰ ਨਿਗਮ ਚੋਣਾਂ ‘ਚ ਚੱਲਿਆ AAP ਦਾ ਝਾੜੂ, 954 ਵਾਰਡਾਂ ‘ਚ ਜਿੱਤ ਕੀਤੀ ਹਾਸਲ, ਦੂਜੇ ਨੰਬਰ ‘ਤੇ ਰਹੀ ਕਾਂਗਰਸ

Punjab MC Elections 2026: ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਦੇ ਕੁੱਲ 1977 ਵਾਰਡਾਂ ਲਈ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸਪਸ਼ਟ ਬਹੁਮਤ ਹਾਸਲ ਕਰਦਿਆਂ ਵੱਡੀ ਜਿੱਤ ਦਰਜ ਕੀਤੀ ਹੈ।

Punjab MC Elections 2026: ਪੰਜਾਬ ਨਗਰ ਨਿਗਮ ਚੋਣਾਂ 'ਚ ਚੱਲਿਆ AAP ਦਾ ਝਾੜੂ, 954 ਵਾਰਡਾਂ 'ਚ ਜਿੱਤ ਕੀਤੀ ਹਾਸਲ, ਦੂਜੇ ਨੰਬਰ 'ਤੇ ਰਹੀ ਕਾਂਗਰਸ
tv9-punjabi
| Updated On: 29 May 2026 22:55 PM IST
Share

ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਦੇ ਕੁੱਲ 1977 ਵਾਰਡਾਂ ਲਈ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸਪਸ਼ਟ ਬਹੁਮਤ ਹਾਸਲ ਕਰਦਿਆਂ ਵੱਡੀ ਜਿੱਤ ਦਰਜ ਕੀਤੀ ਹੈ। ਪੰਜਾਬ ਵਿੱਚ ਸਥਾਨਕ ਚੋਣਾਂ ਦੌਰਾਨ ਸੱਤਾਧਾਰੀ ਧਿਰ ‘ਤੇ ਭਰੋਸਾ ਜਤਾਉਣ ਦੀ ਰਵਾਇਤ ਇਸ ਵਾਰ ਵੀ ਬਰਕਰਾਰ ਰਹੀ ਹੈ ਅਤੇ ਵੋਟਰਾਂ ਨੇ ‘ਡਬਲ ਇੰਜਣ’ ਦੀ ਸਰਕਾਰ ਬਣਾ ਕੇ ਆਪਣੇ ਇਲਾਕਿਆਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਵਾਰ ਪੰਜਾਬ ਵਿੱਚ ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਗਈਆਂ ਸਨ। ਵਿਰੋਧੀ ਧਿਰਾਂ ਵੱਲੋਂ ਚੋਣਾਂ ਵਿੱਚ ਵੱਡਾ ਉਲਟਫੇਰ ਹੋਣ ਦੇ ਦਾਵੇ ਕੀਤੇ ਜਾ ਰਹੇ ਸਨ, ਪਰ ਬੈਲਟ ਬਾਕਸ ਖੁੱਲ੍ਹਦਿਆਂ ਹੀ ਸਾਰੇ ਸਮੀਕਰਨ ਸਾਫ਼ ਹੋ ਗਏ ਅਤੇ ਲੋਕਾਂ ਦਾ ਜਨਾਦੇਸ਼ ਪੂਰੀ ਤਰ੍ਹਾਂ ‘ਆਪ’ ਦੇ ਪੱਖ ਵਿੱਚ ਗਿਆ। ਹਾਲਾਂਕਿ, ਭਾਰਤੀ ਜਨਤਾ ਪਾਰਟੀ ਨੇ ਅਬੋਹਰ ਨਿਗਮ ਵਿੱਚ ਇਤਿਹਾਸਕ ਜਿੱਤ ਦਰਜ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਅਬੋਹਰ ‘ਚ ਭਾਜਪਾ ਦਾ ਪਰਚਮ

ਅਬੋਹਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੇ ਇਤਿਹਾਸਕ ਪ੍ਰਦਰਸ਼ਨ ਕਰਦੇ ਹੋਏ 50 ਵਿੱਚੋਂ 28 ਸੀਟਾਂ ਜਿੱਤ ਕੇ ਨਿਗਮ ਬੋਰਡ ਵਿੱਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੋਣ ਦੇ ਬਾਵਜੂਦ ਭਾਜਪਾ ਦੀ ਇਹ ਜਿੱਤ ਬੇਹੱਦ ਅਹਿਮ ਹੈ। ਇਸ ਚੋਣ ਵਿੱਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਸੰਦੀਪ ਜਾਖੜ ਦੀ ਸਿਆਸੀ ਸਾਖ ਦਾਅ ‘ਤੇ ਲੱਗੀ ਹੋਈ ਸੀ। ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਬੋਹਰ ਖੇਤਰ ਵਿੱਚ ਜਾਖੜ ਪਰਿਵਾਰ ਦਾ ਦਬਦਬਾ ਅਜੇ ਵੀ ਕਾਇਮ ਹੈ। ਇੱਥੇ ‘ਆਪ’ ਨੂੰ 20 ਸੀਟਾਂ ਮਿਲੀਆਂ, ਜਦਕਿ ਕਾਂਗਰਸ ਸਿਰਫ਼ 1 ਸੀਟ ‘ਤੇ ਸਿਮਟ ਗਈ ਅਤੇ 1 ਸੀਟ ਆਜ਼ਾਦ ਉਮੀਦਵਾਰ ਦੇ ਖਾਤੇ ਗਈ। ਸ਼ਿਰੋਮਣੀ ਅਕਾਲੀ ਦਲ ਇੱਥੇ ਖ਼ਾਤਾ ਵੀ ਨਹੀਂ ਖੋਲ੍ਹ ਸਕਿਆ।

ਬਰਨਾਲਾ ਨਿਗਮ ‘ਚ ‘ਆਪ’ ਦੀ ਵੱਡੀ ਜਿੱਤ

ਬਰਨਾਲਾ ਨਗਰ ਨਿਗਮ ਦੇ ਸਾਰੇ 50 ਵਾਰਡਾਂ ਦੇ ਨਤੀਜੇ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਰਹੇ ਹਨ। ਪਾਰਟੀ ਨੇ 50 ਵਿੱਚੋਂ 36 ਸੀਟਾਂ ਜਿੱਤ ਕੇ ਹਾਊਸ ਵਿੱਚ ਸ਼ਾਨਦਾਰ ਬਹੁਮਤ ਹਾਸਲ ਕੀਤਾ ਹੈ। ਭਾਜਪਾ ਨੇ ਇੱਥੇ 7 ਸੀਟਾਂ ਜਿੱਤ ਕੇ ਆਪਣੀ ਮੌਜੂਦਗੀ ਦਰਜ ਕਰਵਾਈ ਹੈ, ਜਦਕਿ ਕਾਂਗਰਸ ਨੂੰ ਸਿਰਫ਼ 2 ਸੀਟਾਂ ਨਾਲ ਸਬਰ ਕਰਨਾ ਪਿਆ। 5 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ ਅਤੇ ਅਕਾਲੀ ਦਲ ਦਾ ਇੱਥੇ ਵੀ ਸਫ਼ਾਇਆ ਹੋ ਗਿਆ।

ਬਟਾਲਾ ਨਿਗਮ ‘ਤੇ ਵੀ ‘ਆਪ’ ਦਾ ਕਬਜ਼ਾ

ਬਟਾਲਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨੇ 50 ਵਿੱਚੋਂ 30 ਵਾਰਡਾਂ ‘ਤੇ ਜਿੱਤ ਦਰਜ ਕਰਕੇ ਨਿਗਮ ‘ਤੇ ਆਪਣਾ ਕੰਟਰੋਲ ਮਜ਼ਬੂਤ ਕਰ ਲਿਆ ਹੈ। ਕਾਂਗਰਸ 18 ਵਾਰਡਾਂ ਵਿੱਚ ਜਿੱਤ ਕੇ ਦੂਜੇ ਸਥਾਨ ‘ਤੇ ਰਹੀ, ਜਦਕਿ ਭਾਜਪਾ ਨੇ 2 ਸੀਟਾਂ ਜਿੱਤੀਆਂ। ਅਕਾਲੀ ਦਲ ਨੂੰ ਇੱਥੇ ਕੋਈ ਸੀਟ ਨਹੀਂ ਮਿਲੀ। ਜਿੱਤ ਤੋਂ ਬਾਅਦ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਨੇ ਵਿਕਾਸ ਕਾਰਜਾਂ ‘ਤੇ ਭਰੋਸਾ ਪ੍ਰਗਟਾਇਆ ਹੈ।

ਪਠਾਨਕੋਟ ਨਿਗਮ ‘ਚ ਭਾਜਪਾ ਬਣੀ ਸਭ ਤੋਂ ਵੱਡੀ ਪਾਰਟੀ

ਪਠਾਨਕੋਟ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ। ਇੱਥੇ ਭਾਜਪਾ ਨੇ 23 ਵਾਰਡਾਂ ਵਿੱਚ ਜਿੱਤ ਦਰਜ ਕੀਤੀ, ਜਦਕਿ ਕਾਂਗਰਸ ਨੇ 18 ਅਤੇ ਆਮ ਆਦਮੀ ਪਾਰਟੀ ਨੇ 9 ਵਾਰਡਾਂ ਵਿੱਚ ਸਫਲਤਾ ਹਾਸਲ ਕੀਤੀ।

ਕਪੂਰਥਲਾ ਨਿਗਮ ‘ਚ ਕਾਂਗਰਸ ਦਾ ਦਬਦਬਾ

ਨਗਰ ਨਿਗਮ ਕਪੂਰਥਲਾ ਵਿੱਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ 50 ਵਿੱਚੋਂ 31 ਸੀਟਾਂ ‘ਤੇ ਕਬਜ਼ਾ ਕਰਕੇ ਸਭ ਤੋਂ ਵੱਡੀ ਪਾਰਟੀ ਬਣਨ ਦਾ ਮਾਣ ਹਾਸਲ ਕੀਤਾ ਹੈ। ਆਮ ਆਦਮੀ ਪਾਰਟੀ ਨੂੰ ਇੱਥੇ 10 ਸੀਟਾਂ ਮਿਲੀਆਂ, ਜਦਕਿ ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ 3-3 ਸੀਟਾਂ ਆਈਆਂ। 3 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ। ਵਾਰਡ ਨੰਬਰ 1 ਤੋਂ ਕਾਂਗਰਸ ਦੇ ਦੀਪਕ ਸਲਵਾਨ, ਵਾਰਡ 2 ਤੋਂ ਸੁਖਵਿੰਦਰ ਕੌਰ ਸਾਹੀ ਅਤੇ ਵਾਰਡ 3 ਤੋਂ ਪੂਰਵ ਮੇਅਰ ਕੁਲਵੰਤ ਕੌਰ ਦੇ ਪੁੱਤਰ ਰਾਜਬੀਰ ਸਿੰਘ ਨੇ ਜਿੱਤ ਦਰਜ ਕੀਤੀ।

ਮੋਗਾ ਨਿਗਮ ‘ਚ ‘ਆਪ’ ਦਾ ਝੰਡਾ

ਮੋਗਾ ਨਗਰ ਨਿਗਮ ਵਿੱਚ ‘ਆਪ’ ਨੇ 31 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਹਾਸਲ ਕੀਤਾ ਹੈ। ਕਾਂਗਰਸ ਨੂੰ 7, ਭਾਜਪਾ ਨੂੰ 3, ਅਕਾਲੀ ਦਲ ਨੂੰ 3 ਅਤੇ ਆਜ਼ਾਦ ਉਮੀਦਵਾਰਾਂ ਨੂੰ 6 ਸੀਟਾਂ ਮਿਲੀਆਂ। ਇਸੇ ਤਰ੍ਹਾਂ ਕੋਟ ਈਸੇ ਖਾਂ ਨਗਰ ਪੰਚਾਇਤ ਦੀਆਂ 13 ਸੀਟਾਂ ਵਿੱਚੋਂ ‘ਆਪ’ ਨੇ 12 ਸੀਟਾਂ ‘ਤੇ ਹੂੰਝਾ ਫੇਰ ਜਿੱਤ ਦਰਜ ਕੀਤੀ, ਜਦਕਿ 1 ਸੀਟ ਆਜ਼ਾਦ ਉਮੀਦਵਾਰ ਨੇ ਜਿੱਤੀ।

ਬਠਿੰਡਾ ਅਤੇ ਮੋਹਾਲੀ ਵਿੱਚ ‘ਆਪ’ ਦੀ ਇਤਿਹਾਸਕ ਚੜ੍ਹਤ

ਨਗਰ ਨਿਗਮ ਬਠਿੰਡਾ ਵਿੱਚ ‘ਆਪ’ ਨੇ ਪਹਿਲੀ ਵਾਰ ਪੂਰਨ ਬਹੁਮਤ ਨਾਲ ਆਪਣਾ ਹਾਊਸ ਬਣਾ ਕੇ ਇਤਿਹਾਸ ਰਚ ਦਿੱਤਾ ਹੈ। ਦੂਜੇ ਪਾਸੇ ਮੋਹਾਲੀ ਨਿਗਮ ਚੋਣਾਂ ਦੇ ਨਤੀਜੇ ਬੇਹੱਦ ਰੋਮਾਂਚਕ ਰਹੇ। ਵਾਰਡ ਨੰਬਰ 47 ਵਿੱਚ ‘ਆਪ’ ਦੀ ਪਰਮਿੰਦਰ ਕੌਰ ਨੇ ਸਿਰਫ਼ 1 ਵੋਟ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਬੇਟੇ ਕੰਵਰਬੀਰ ਸਿੰਘ ਸਿੱਧੂ ਨੂੰ 131 ਵੋਟਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ।

ਤਪਾ ਮੰਡੀ ਕੌਂਸਲ ਚੋਣਾਂ ਤੋਂ ਬਾਅਦ ਖ਼ੂਨੀ ਝੜਪ

ਨਗਰ ਕੌਂਸਲ ਤਪਾ ਦੇ ਵਾਰਡ ਨੰਬਰ 8 ਵਿੱਚ ਚੋਣ ਨਤੀਜਿਆਂ ਤੋਂ ਬਾਅਦ ਗੰਭੀਰ ਹਿੰਸਾ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਚੋਣ ਹਾਰ ਚੁੱਕੇ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਰਾਜੂ ਖਾਨ ਦੀ ਪਤਨੀ ਨਾਜ਼ੀਆ ਉੱਪਰ ਕਥਿਤ ਤੌਰ ‘ਤੇ ਸਕਾਰਪੀਓ ਗੱਡੀ ਚੜ੍ਹਾ ਦਿੱਤੀ ਗਈ। ਦੋਸ਼ ਹੈ ਕਿ ਜੇਤੂ ਉਮੀਦਵਾਰ ਦੇ ਸਮਰਥਕਾਂ ਨੇ ਜਿੱਤ ਦੇ ਹੰਕਾਰ ਵਿੱਚ ਹੰਗਾਮਾ ਕਰਦਿਆਂ ਤੇਜ਼ ਰਫ਼ਤਾਰ ਗੱਡੀ ਭੀੜ ਵੱਲ ਲਿਆਂਦੀ, ਜੋ ਨਾਜ਼ੀਆ ਨੂੰ ਕੁਝ ਦੂਰੀ ਤੱਕ ਘਸੀਟਦੀ ਲੈ ਗਈ। ਗੰਭੀਰ ਹਾਲਤ ਵਿੱਚ ਮਹਿਲਾ ਨੂੰ ਬਠਿੰਡਾ ਦੇ ਐਮਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਕੁੱਲ ਅੰਕੜੇ

ਨਗਰ ਪੰਚਾਇਤ (ਕੁੱਲ 246 ਸੀਟਾਂ): ਆਮ ਆਦਮੀ ਪਾਰਟੀ 105 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣੀ। ਸ਼ਿਰੋਮਣੀ ਅਕਾਲੀ ਦਲ ਨੇ 46, ਕਾਂਗਰਸ ਨੇ 26 ਅਤੇ ਆਜ਼ਾਦ ਉਮੀਦਵਾਰਾਂ ਨੇ 48 ਸੀਟਾਂ ‘ਤੇ ਜਿੱਤ ਦਰਜ ਕੀਤੀ। ਬਸਪਾ ਨੂੰ 1 ਸੀਟ ਮਿਲੀ, ਜਦਕਿ ਭਾਜਪਾ ਦਾ ਖ਼ਾਤਾ ਨਹੀਂ ਖੁੱਲ੍ਹਿਆ।

ਨਗਰ ਕੌਂਸਲ (ਕੁੱਲ 1331 ਸੀਟਾਂ): ‘ਆਪ’ ਨੇ ਸਭ ਤੋਂ ਵੱਧ 630 ਸੀਟਾਂ ‘ਤੇ ਕਬਜ਼ਾ ਕੀਤਾ। ਕਾਂਗਰਸ ਨੇ 263, ਅਕਾਲੀ ਦਲ ਨੇ 100 ਅਤੇ ਭਾਜਪਾ ਨੇ 97 ਸੀਟਾਂ ਜਿੱਤੀਆਂ। 177 ਸੀਟਾਂ ‘ਤੇ ਆਜ਼ਾਦ ਉਮੀਦਵਾਰ ਜੇਤੂ ਰਹੇ, ਜਦਕਿ 59 ਸੀਟਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...