ਪੰਜਾਬ ਨਗਰ ਨਿਗਮ ਚੋਣਾਂ: ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ, ਰਿਟਰਨਿੰਗ ਅਫ਼ਸਰ ਦਫ਼ਤਰਾਂ ‘ਚ ਸੀਸੀਟੀਵੀ ਨਿਗਰਾਨੀ ਦਾ ਪ੍ਰਬੰਧ
ਪੰਜਾਬ 'ਚ ਅੱਠ ਨਗਰ ਨਿਗਮਾਂ 'ਚ ਵੋਟਾਂ ਪੈਣਗੀਆਂ, ਜਿਨ੍ਹਾਂ 'ਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ 'ਚ ਵੀ ਚੋਣਾਂ ਹੋਣਗੀਆਂ।
ਪੰਜਾਬ ਨਗਰ ਨਿਗਮ ਚੋਣਾਂ: ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ, ਰਿਟਰਨਿੰਗ ਅਫ਼ਸਰ ਦਫ਼ਤਰਾਂ 'ਚ ਸੀਸੀਟੀਵੀ ਨਿਗਰਾਨੀ ਦਾ ਪ੍ਰਬੰਧ
ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਰਾਜ ਭਰ ‘ਚ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।
ਚੋਣ ਅਧਿਕਾਰੀਆਂ ਦੇ ਅਨੁਸਾਰ, ਹਰੇਕ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਵੱਧ ਤੋਂ ਵੱਧ ਚਾਰ ਲੋਕਾਂ ਨਾਲ ਰਿਟਰਨਿੰਗ ਅਫ਼ਸਰ ਦੇ ਦਫ਼ਤਰ ‘ਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ। ਨਾਮਜ਼ਦਗੀ ਪ੍ਰਕਿਰਿਆ ਔਨਲਾਈਨ ਨਹੀਂ ਕੀਤੀ ਜਾਵੇਗੀ। ਉਮੀਦਵਾਰਾਂ ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਾਉਣ ਲਈ ਨਿੱਜੀ ਤੌਰ ‘ਤੇ ਚੋਣ ਦਫ਼ਤਰ ਜਾਣਾ ਪਵੇਗਾ।
ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਉਮੀਦਵਾਰਾਂ ਦੇ ਵੇਰਵੇ ਬਾਅਦ ‘ਚ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ। ਉਮੀਦਵਾਰਾਂ ਨੂੰ ਪੜਤਾਲ ਪ੍ਰਕਿਰਿਆ ਦੌਰਾਨ ਮੌਜੂਦ ਰਹਿਣ ਦੀ ਇਜਾਜ਼ਤ ਹੋਵੇਗੀ ਤੇ ਉਮੀਦਵਾਰ ਲੋੜ ਪੈਣ ‘ਤੇ ਰਿਟਰਨਿੰਗ ਅਫ਼ਸਰ ਦੇ ਸਾਹਮਣੇ ਇਤਰਾਜ਼ ਉਠਾ ਸਕਦੇ ਹਨ।
19 ਮਈ ਤੱਕ ਨਾਮਜ਼ਦਗੀਆਂ ਲੈ ਸਕਦੇ ਵਾਪਸ
ਜੇਕਰ ਕੋਈ ਨਾਮਜ਼ਦਗੀ ਫਾਰਮ ਰੱਦ ਹੋ ਜਾਂਦਾ ਹੈ, ਤਾਂ ਸਬੰਧਤ ਉਮੀਦਵਾਰ ਨੂੰ ਅਧਿਕਾਰਤ ਤੌਰ ‘ਤੇ ਵੀ ਸੂਚਿਤ ਕੀਤਾ ਜਾਵੇਗਾ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੈ। ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਰਾਜਨੀਤਿਕ ਪਾਰਟੀਆਂ ਨੂੰ ਪਾਰਟੀ ਚਿੰਨ੍ਹਾਂ ‘ਤੇ ਚੋਣਾਂ ਲੜਨ ਦੀ ਇਜਾਜ਼ਤ ਹੋਵੇਗੀ।
8 ਨਗਰ ਨਿਗਮਾਂ ‘ਚ ਪੈਣਗੀਆਂ ਵੋਟਾਂ
ਪੰਜਾਬ ‘ਚ ਅੱਠ ਨਗਰ ਨਿਗਮਾਂ ‘ਚ ਵੋਟਾਂ ਪੈਣਗੀਆਂ, ਜਿਨ੍ਹਾਂ ‘ਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ, 76 ਨਗਰ ਕੌਂਸਲਾਂ ਤੇ 21 ਨਗਰ ਪੰਚਾਇਤਾਂ ‘ਚ ਵੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਚੋਣਾਂ ਲਈ 3,977 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਹਨ, ਜੋ ਸਾਰੇ ਸ਼ਹਿਰੀ ਖੇਤਰਾਂ ‘ਚ ਸਥਿਤ ਹਨ। ਚੋਣ ਜ਼ਾਬਤਾ ਵੀ ਅੱਜ ਤੋਂ ਲਾਗੂ ਹੋ ਗਿਆ ਹੈ।
