AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab MC Elections 2026: AAP ਦੀ ਹਨੇਰੀ ਅੱਗੇ ਕਾਂਗਰਸ, SAD ਤੇ BJP ਪਸਤ, ਜਾਣੋ ਕਿਸ ਦੇ ਖਾਤੇ ਆਈਆਂ ਕਿੰਨੀਆਂ ਸੀਟਾਂ

Punjab MC Elections 2026: ਪੰਜਾਬ ਦੀ ਜਨਤਾ ਨੇ ਇੱਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਸਿਆਸਤ ਵਿੱਚ ਸਿਰਫ਼ ਖੋਖਲੇ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਹੋਣ ਵਾਲਾ ਵਿਕਾਸ ਕਾਰਜ ਚਾਹੀਦਾ ਹੈ। ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ 'ਤੇ ਲੋਕਾਂ ਨੇ ਭਰੋਸੇ ਦੀ ਮਜ਼ਬੂਤ ਮੋਹਰ ਲਗਾਈ ਹੈ।

Punjab MC Elections 2026: AAP ਦੀ ਹਨੇਰੀ ਅੱਗੇ ਕਾਂਗਰਸ, SAD ਤੇ BJP ਪਸਤ, ਜਾਣੋ ਕਿਸ ਦੇ ਖਾਤੇ ਆਈਆਂ ਕਿੰਨੀਆਂ ਸੀਟਾਂ
tv9-punjabi
| Updated On: 29 May 2026 16:31 PM IST
Share

ਪੰਜਾਬ ਦੀ ਜਨਤਾ ਨੇ ਇੱਕ ਵਾਰ ਫਿਰ ਸਪਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਸਿਆਸਤ ਵਿੱਚ ਸਿਰਫ਼ ਖੋਖਲੇ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਹੋਣ ਵਾਲਾ ਵਿਕਾਸ ਕਾਰਜ ਚਾਹੀਦਾ ਹੈ। ਸੂਬੇ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਆਏ ਨਤੀਜਿਆਂ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਨੇ ਭਰੋਸੇ ਦੀ ਮਜ਼ਬੂਤ ਮੋਹਰ ਲਗਾਈ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏ ਇਸ ਸਿਆਸੀ ਸੈਮੀਫਾਈਨਲ ਵਿੱਚ ਆਮ ਆਦਮੀ ਪਾਰਟੀ ਨੇ ਅਜਿਹਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਪੰਜਾਬ ਦੀ ਸਿਆਸਤ ਦੇ ਸਾਰੇ ਪੁਰਾਣੇ ਸਮੀਕਰਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤੇ ਹਨ।

48 ਸ਼ਹਿਰੀ ਨਿਗਮਾਂ ਵਿੱਚੋਂ 34 ‘ਤੇ ‘ਆਪ’ ਦਾ ਕਬਜ਼ਾ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਨਤੀਜਿਆਂ ਬਾਰੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੀਆਂ 48 ਸ਼ਹਿਰੀ ਨਿਗਮਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 34 ਨਿਗਮਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਸਿਰਫ਼ 3 ਅਤੇ ਸ਼ਿਰੋਮਣੀ ਅਕਾਲੀ ਦਲ ਮਹਿਜ਼ 6 ਨਿਗਮਾਂ ਤੱਕ ਹੀ ਸਿਮਟ ਕੇ ਰਹਿ ਗਏ ਹਨ। ਦੂਜੇ ਪਾਸੇ, ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਕੇਂਦਰੀ ਏਜੰਸੀਆਂ ਦੇ ਦਮ ‘ਤੇ ਸਰਕਾਰਾਂ ਬਣਾਉਣ ਦੀ ਆਦਤ ਪੈ ਚੁੱਕੀ ਹੈ, ਉਨ੍ਹਾਂ ਨੂੰ ਪੰਜਾਬ ਦੀ ਸੂਝਵਾਨ ਜਨਤਾ ਨੇ ਲੋਕਤੰਤਰ ਦੀ ਅਸਲੀ ਤਾਕਤ ਦਿਖਾ ਦਿੱਤੀ ਹੈ।

ਜਨਤਾ ਦੇ ਮੂਡ ਦਾ ਵੱਡਾ ਅਤੇ ਸਪਸ਼ਟ ਸੰਕੇਤ

ਇਨ੍ਹਾਂ ਨਗਰ ਨਿਕਾਏ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਨਤਾ ਦੇ ਮੂਡ ਦਾ ਇੱਕ ਬਹੁਤ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ। ਚੋਣ ਨਤੀਜੇ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਬੇਹੱਦ ਮਜ਼ਬੂਤ ਹੋਇਆ ਹੈ, ਸਰਕਾਰ ਪ੍ਰਤੀ ਆਮ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਪ੍ਰਿਯਤਾ ਨਿਰੰਤਰ ਬਰਕਰਾਰ ਹੈ। ਇਸ ਦੇ ਉਲਟ, ਵਿਰੋਧੀ ਧਿਰਾਂ ਜਿਵੇਂ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਹਾਲੇ ਤੱਕ ਲੋਕਾਂ ਸਾਹਮਣੇ ਅਜਿਹਾ ਕੋਈ ਠੋਸ ਮੁੱਦਾ ਜਾਂ ਲੀਡਰਸ਼ਿਪ ਪੇਸ਼ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੀਆਂ ਹਨ, ਜੋ ਜਨਤਾ ਨੂੰ ਪ੍ਰਭਾਵਿਤ ਕਰ ਸਕੇ।

ਪੰਜਾਬ ਦੇ ਲੋਕਾਂ ਨੇ ਇਸ ਚੋਣ ਵਿੱਚ ਕੇਵਲ ਆਪਣੇ ਸਥਾਨਕ ਪ੍ਰਤੀਨਿਧ ਹੀ ਨਹੀਂ ਚੁਣੇ, ਸਗੋਂ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕ ਵੱਡਾ ਸਿਆਸੀ ਸੰਦੇਸ਼ ਵੀ ਦਿੱਤਾ ਹੈ। ਇਹ ਸੰਦੇਸ਼ ਬਿਲਕੁਲ ਸਾਫ਼ ਹੈ ਕਿ ਹੁਣ ਸਿਰਫ਼ ਕੰਮ ਦੀ ਸਿਆਸਤ ਨੂੰ ਹੀ ਸਮਰਥਨ ਮਿਲੇਗਾ, ਜਦਕਿ ਪੁਰਾਣੇ ਢੱਰੇ ਦੀ ਰਾਜਨੀਤੀ, ਪਰਿਵਾਰਵਾਦ, ਅਵਸਰਵਾਦ ਅਤੇ ਨਕਾਰਾਤਮਕ ਏਜੰਡਿਆਂ ਨੂੰ ਜਨਤਾ ਲਗਾਤਾਰ ਨਕਾਰਦੀ ਜਾਵੇਗੀ। ਨਗਰ ਨਿਕਾਏ ਚੋਣਾਂ ਵਿੱਚ ਚੱਲੀ ਆਮ ਆਦਮੀ ਪਾਰਟੀ ਦੀ ਇਹ ਹਨੇਰੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਦੀ ਦਿਸ਼ਾ ਅਤੇ ਦਸ਼ਾ ਤੈਅ ਕਰਨ ਵਾਲਾ ਵੱਡਾ ਕਾਰਕ ਸਾਬਤ ਹੋਵੇਗੀ।

ਭਾਜਪਾ ਦੀ ਹੋਈ ਬੂਰੀ ਹਾਰ

ਹੁਣ ਤੱਕ ਘੋਸ਼ਿਤ ਕੀਤੇ ਗਏ 1441 ਵਾਰਡਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ 670 ਸੀਟਾਂ ‘ਤੇ ਜਿੱਤ ਹਾਸਲ ਕਰਕੇ ਸਭ ਤੋਂ ਵੱਡੀ ਸਿਆਸੀ ਤਾਕਤ ਬਣ ਕੇ ਉਭਰੀ ਹੈ। ਇਸ ਦੇ ਮੁਕਾਬਲੇ ਕਾਂਗਰਸ 275 ਸੀਟਾਂ ‘ਤੇ ਸਿਮਟ ਗਈ ਅਤੇ ਅਕਾਲੀ ਦਲ ਨੂੰ 203 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਸਭ ਤੋਂ ਮਾੜੀ ਹਾਲਤ ਭਾਰਤੀ ਜਨਤਾ ਪਾਰਟੀ ਦੀ ਰਹੀ, ਜਿਸ ਦਾ ਪ੍ਰਦਰਸ਼ਨ ਇੰਨਾ ਨਿਰਾਸ਼ਾਜਨਕ ਰਿਹਾ ਕਿ ਉਸ ਦੇ 1142 ਉਮੀਦਵਾਰ ਆਪਣੀ ਜ਼ਮਾਨਤ ਤੱਕ ਬਚਾਉਣ ਵਿੱਚ ਨਾਕਾਮ ਰਹੇ। ਇਹ ਸਿਰਫ਼ ਇੱਕ ਸਾਧਾਰਨ ਹਾਰ ਨਹੀਂ ਹੈ, ਸਗੋਂ ਪੰਜਾਬ ਦੇ ਸਿਆਸੀ ਨਕਸ਼ੇ ‘ਤੇ ਭਾਜਪਾ ਦੀ ਪ੍ਰਵਾਨਗੀ ‘ਤੇ ਜਨਤਾ ਵੱਲੋਂ ਲਗਾਇਆ ਗਿਆ ਇੱਕ ਬਹੁਤ ਵੱਡਾ ਸਵਾਲੀਆ ਨਿਸ਼ਾਨ ਹੈ।

ਭਾਜਪਾ ਦੀ ਇਹ ਸਥਿਤੀ ਸਭ ਤੋਂ ਵੱਧ ਚਿੰਤਾਜਨਕ ਹੈ ਕਿਉਂਕਿ ਜੋ ਪਾਰਟੀ ਖ਼ੁਦ ਨੂੰ ਰਾਸ਼ਟਰੀ ਪੱਧਰ ‘ਤੇ ਸਭ ਤੋਂ ਵੱਡੀ ਸਿਆਸੀ ਸ਼ਕਤੀ ਦੱਸਦੀ ਹੈ, ਉਹ ਪੰਜਾਬ ਦੀਆਂ ਸਥਾਨਕ ਚੋਣਾਂ ਵਿੱਚ ਤੀਜੇ ਜਾਂ ਚੌਥੇ ਸਥਾਨ ਦੀ ਲੜਾਈ ਲੜਨ ਜੋਗੀ ਵੀ ਨਹੀਂ ਰਹੀ। ਪੰਜਾਬ ਦੀ ਜਨਤਾ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਦਿੱਲੀ ਤੋਂ ਚਲਾਏ ਜਾਣ ਵਾਲੇ ਸਿਆਸੀ ਪ੍ਰਯੋਗਾਂ ਅਤੇ ਕੇਂਦਰੀ ਏਜੰਸੀਆਂ ਦੇ ਸਹਾਰੇ ਰਾਜਨੀਤੀ ਕਰਨ ਵਾਲਿਆਂ ਲਈ ਪੰਜਾਬ ਦੀ ਧਰਤੀ ‘ਤੇ ਕੋਈ ਜਗ੍ਹਾ ਨਹੀਂ ਹੈ।

ਕਿਹੜੇ ਹਲਕੇ ਵਿੱਚ ‘ਆਪ’ ਨੂੰ ਮਿਲੀਆਂ ਕਿੰਨੀਆਂ ਸੀਟਾਂ?

ਸਥਾਨਕ ਪੱਧਰ ‘ਤੇ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਆਏ ਅੰਕੜੇ ਬੇਹੱਦ ਹੈਰਾਨੀਜਨਕ ਹਨ। ਧੂਰੀ ਵਿੱਚ ਕੁੱਲ 21 ਸੀਟਾਂ ਵਿੱਚੋਂ 20 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਸੁਨਾਮ ਵਿੱਚ 23 ਵਿੱਚੋਂ 19 ਸੀਟਾਂ, ਸ੍ਰੀ ਅਨੰਦਪੁਰ ਸਾਹਿਬ ਵਿੱਚ 13 ਵਿੱਚੋਂ 11 ਸੀਟਾਂ, ਰਮਦਾਸ ਵਿੱਚ 11 ਵਿੱਚੋਂ 10 ਸੀਟਾਂ, ਕਰਤਾਰਪੁਰ ਵਿੱਚ 15 ਵਿੱਚੋਂ 9 ਸੀਟਾਂ ਅਤੇ ਸਮਾਣਾ ਵਿੱਚ 19 ਵਿੱਚੋਂ 12 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਸ ਦਾ ਜਨਾਧਾਰ ਕੇਵਲ ਵਿਧਾਨ ਸਭਾ ਤੱਕ ਸੀਮਿਤ ਨਹੀਂ ਹੈ, ਸਗੋਂ ਪੰਜਾਬ ਦਾ ਹਰ ਛੋਟਾ-ਵੱਡਾ ਸ਼ਹਿਰ ਅਤੇ ਸਥਾਨਕ ਲੋਕ ਪੂਰੀ ਮਜ਼ਬੂਤੀ ਨਾਲ ਸਰਕਾਰ ਦੇ ਨਾਲ ਖੜ੍ਹੇ ਹਨ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...