AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿੱਗਜਾਂ ਦੇ ਗੜ੍ਹ ‘ਚ ਚੱਲਿਆ AAP ਦਾ ਝਾੜੂ, CM ਮਾਨ ਦੇ ਹਲਕੇ ‘ਚ ਵਿਰੋਧੀ ਚਿੱਤ; ਅਮਨ ਅਰੋੜਾ ਦਾ ਵੀ ਦਬਦਬਾ ਬਰਕਰਾਰ

ਪੰਜਾਬ ਵਿੱਚ 104 ਸਥਾਨਕ ਨਿਕਾਏ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਚੋਣਾਂ ਨਾ ਸਿਰਫ਼ ਵੱਖ-ਵੱਖ ਸਿਆਸੀ ਪਾਰਟੀਆਂ ਲਈ ਇੱਕ ਇਮਤਿਹਾਨ ਸਨ, ਸਗੋਂ ਸੂਬੇ ਦੇ ਕਈ ਨਾਮੀ ਅਤੇ ਦਿੱਗਜ ਸਿਆਸਤਦਾਨਾਂ ਲਈ ਵੀ ਵੱਕਾਰ ਅਤੇ ਇੱਜ਼ਤ ਦਾ ਸਵਾਲ ਬਣੀਆਂ ਹੋਈਆਂ ਸਨ।

ਦਿੱਗਜਾਂ ਦੇ ਗੜ੍ਹ 'ਚ ਚੱਲਿਆ AAP ਦਾ ਝਾੜੂ, CM ਮਾਨ ਦੇ ਹਲਕੇ 'ਚ ਵਿਰੋਧੀ ਚਿੱਤ; ਅਮਨ ਅਰੋੜਾ ਦਾ ਵੀ ਦਬਦਬਾ ਬਰਕਰਾਰ
tv9-punjabi
| Updated On: 29 May 2026 18:39 PM IST
Share

ਪੰਜਾਬ ਵਿੱਚ 104 ਸਥਾਨਕ ਨਿਕਾਏ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਚੋਣਾਂ ਨਾ ਸਿਰਫ਼ ਵੱਖ-ਵੱਖ ਸਿਆਸੀ ਪਾਰਟੀਆਂ ਲਈ ਇੱਕ ਇਮਤਿਹਾਨ ਸਨ, ਸਗੋਂ ਸੂਬੇ ਦੇ ਕਈ ਨਾਮੀ ਅਤੇ ਦਿੱਗਜ ਸਿਆਸਤਦਾਨਾਂ ਲਈ ਵੀ ਵੱਕਾਰ ਅਤੇ ਇੱਜ਼ਤ ਦਾ ਸਵਾਲ ਬਣੀਆਂ ਹੋਈਆਂ ਸਨ। ਇਸ ਸਿਆਸੀ ਜੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੂਰਵ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਰਗੇ ਦਿੱਗਜਾਂ ਦੀ ਸਾਖ ਦਾਅ ‘ਤੇ ਲੱਗੀ ਹੋਈ ਸੀ। ਆਓ ਦੇਖਦੇ ਹਾਂ ਕਿ ਇਨ੍ਹਾਂ ਵੱਡੇ ਆਗੂਆਂ ਦੇ ਆਪਣੇ ਸਿਆਸੀ ਹਲਕਿਆਂ ਅਤੇ ਗੜ੍ਹ ਵਿੱਚ ਚੋਣ ਨਤੀਜੇ ਕਿਸ ਤਰ੍ਹਾਂ ਦੇ ਰਹੇ ਹਨ:

ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੀ ਧੂਰੀ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੇ ਵਿਰੋਧੀਆਂ ਦਾ ਪੂਰੀ ਤਰ੍ਹਾਂ ਸੂਪੜਾ ਸਾਫ਼ ਕਰ ਦਿੱਤਾ ਹੈ। ਇੱਥੋਂ ਦੀਆਂ ਕੁੱਲ 21 ਸੀਟਾਂ ਵਿੱਚੋਂ ‘ਆਪ’ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 19 ਸੀਟਾਂ ‘ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਬਾਕੀ ਬਚੀਆਂ 2 ਸੀਟਾਂ ਆਜ਼ਾਦ ਉਮੀਦਵਾਰਾਂ ਦੇ ਖਾਤੇ ਵਿੱਚ ਗਈਆਂ ਹਨ, ਜਦਕਿ ਕਾਂਗਰਸ, ਸ਼ਿਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਇੱਥੇ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਪੂਰੀ ਤਰ੍ਹਾਂ ਨਾਕਾਮ ਰਹੀਆਂ।

‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ

ਪੰਜਾਬ ‘ਆਪ’ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਅਧੀਨ ਆਉਂਦੀ ਸੁਨਾਮ ਨਗਰ ਪ੍ਰੀਸ਼ਦ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਹਾਸਲ ਕੀਤਾ ਹੈ। ਸੁਨਾਮ ਦੇ ਕੁੱਲ 23 ਵਾਰਡਾਂ ਵਿੱਚੋਂ ‘ਆਪ’ ਨੇ 19 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ, ਜਦਕਿ ਭਾਜਪਾ ਨੂੰ ਸਿਰਫ਼ 1 ਸੀਟ ਮਿਲੀ ਅਤੇ 3 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ। ਇੱਥੇ ਵੀ ਕਾਂਗਰਸ ਅਤੇ ਅਕਾਲੀ ਦਲ ਖਾਤਾ ਨਹੀਂ ਖੋਲ੍ਹ ਸਕੇ। ਇਸੇ ਤਰ੍ਹਾਂ ਲੌਂਗੋਵਾਲ ਨਗਰ ਪ੍ਰੀਸ਼ਦ ਦੇ 15 ਵਾਰਡਾਂ ਵਿੱਚੋਂ ‘ਆਪ’ ਨੇ 10 ਸੀਟਾਂ ‘ਤੇ ਕਬਜ਼ਾ ਕੀਤਾ, ਕਾਂਗਰਸ ਨੂੰ 2, ਅਕਾਲੀ ਦਲ ਨੂੰ 1 ਅਤੇ 2 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ विजयी ਰਹੇ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਇਹ ਚੋਣ ਨਤੀਜੇ ਬੇਹੱਦ ਨਿਰਾਸ਼ਾਜਨਕ ਰਹੇ ਹਨ। ਉਨ੍ਹਾਂ ਦੇ ਆਪਣੇ ਪ੍ਰਭਾਵ ਵਾਲੇ ਹਲਕੇ ਗਿੱਦੜਬਾਹਾ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਸੰਦ੍ਹ ਲਗਾਉਂਦਿਆਂ 19 ਵਿੱਚੋਂ 17 ਸੀਟਾਂ ‘ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਆਪਣੇ ਹੀ ਗੜ੍ਹ ਵਿੱਚ ਬੁਰੀ ਤਰ੍ਹਾਂ ਪਛੜ ਗਈ, ਜਿੱਥੇ ‘ਆਪ’ ਵਿਧਾਇਕ ਡਿੰਪੀ ਢਿੱਲੋਂ ਦਾ ਸਿਆਸੀ ਪ੍ਰਭਾਵ ਸਾਫ਼ ਤੌਰ ‘ਤੇ ਹਾਵੀ ਦਿਖਾਈ ਦਿੱਤਾ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਿਆਸੀ ਕਿਲ੍ਹੇ ਅਤੇ ਦਬਦਬੇ ਵਾਲੇ ਖੇਤਰ ਚਮਕੌਰ ਸਾਹਿਬ ਵਿੱਚ ਆਪਣੀ ਸਾਖ ਬਚਾਉਣ ਵਿੱਚ ਕਾਮਯਾਬ ਰਹੇ ਹਨ। ਚਮਕੌਰ ਸਾਹਿਬ ਨਗਰ ਕੌਂਸਲ ਦੇ ਕੁੱਲ 13 ਵਾਰਡਾਂ ਵਿੱਚੋਂ 11 ਵਾਰਡਾਂ ‘ਤੇ ਕਾਂਗਰਸ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਪਸ਼ਟ ਬਹੁਮਤ ਹਾਸਲ ਕੀਤਾ ਹੈ। ਇਹ ਖੇਤਰ ਚਰਨਜੀਤ ਚੰਨੀ ਦੇ ਰਵਾਇਤੀ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ ਕਾਂਗਰਸ ਨੇ ਆਪਣੀ ਪਕੜ ਮਜ਼ਬੂਤ ਰੱਖੀ।

ਵਿਧਾਇਕ ਰਾਣਾ ਗੁਰਜੀਤ ਸਿੰਘ

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇੱਕ ਵਾਰ ਫਿਰ ਸਥਾਨਕ ਸਿਆਸਤ ਵਿੱਚ ਆਪਣਾ ਲੋਹਾ ਮਨਵਾਇਆ ਹੈ। ਸੂਬੇ ਦੇ 8 ਨਗਰ ਨਿਗਮਾਂ ਵਿੱਚੋਂ ਇਕੱਲਾ ਕਪੂਰਥਲਾ ਨਗਰ ਨਿਗਮ ਹੀ ਅਜਿਹਾ ਰਿਹਾ, ਜਿੱਥੇ ਕਾਂਗਰਸ ਪਾਰਟੀ ਨੂੰ ਪੂਰਨ ਬਹੁਮਤ ਮਿਲਿਆ ਹੈ। ਇੱਥੋਂ ਦੇ ਕੁੱਲ 50 ਵਾਰਡਾਂ ਵਿੱਚੋਂ ਕਾਂਗਰਸ 30 ਸੀਟਾਂ ਜਿੱਤ ਕੇ ਸਭ ਤੋਂ ਅੱਗੇ ਰਹੀ, ਜਦਕਿ ਆਮ ਆਦਮੀ ਪਾਰਟੀ ਨੂੰ 12 ਸੀਟਾਂ, ਸ਼ਿਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ 3-3 ਸੀਟਾਂ ਮਿਲੀਆਂ ਅਤੇ 2 ਆਜ਼ਾਦ ਉਮੀਦਵਾਰ ਵੀ ਜਿੱਤਣ ਵਿੱਚ ਸਫਲ ਰਹੇ।

‘ਆਪ’ ਉਪ-ਪ੍ਰਧਾਨ ਸ਼ੈਰੀ ਕਲਸੀ

ਬਟਾਲਾ ਨਗਰ ਨਿਗਮ ਦੀ ਚੋਣ ਵੀ ਬੇਹੱਦ ਅਹਿਮ ਮੰਨੀ ਜਾ ਰਹੀ ਸੀ, ਕਿਉਂਕਿ ਇਹ ਹਲਕਾ ਆਮ ਆਦਮੀ ਪਾਰਟੀ ਦੇ ਉਪ-ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਹੈ। ਇੱਥੋਂ ਦੀਆਂ ਕੁੱਲ 50 ਸੀਟਾਂ ਵਿੱਚੋਂ ਹੁਣ ਤੱਕ 26 ਸੀਟਾਂ ਦੇ ਨਤੀਜੇ ਅਧਿਕਾਰਤ ਤੌਰ ‘ਤੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 16 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਨੂੰ 8 ਅਤੇ ਭਾਜਪਾ ਨੂੰ 2 ਸੀਟਾਂ ‘ਤੇ ਸਫਲਤਾ ਮਿਲੀ ਹੈ।

ਵਿਧਾਇਕ ਕੁਲਵੰਤ ਸਿੰਘ

ਮੋਹਾਲੀ ਨਗਰ ਨਿਗਮ ਦੀ ਚੋਣ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਕਾਂਗਰਸ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਲਈ ਬਹੁਤ ਖ਼ਾਸ ਸੀ, ਕਿਉਂਕਿ ਦੋਵਾਂ ਦੇ ਪੁੱਤਰ ਚੋਣ ਮੈਦਾਨ ਵਿੱਚ ਆਹਮੋ-ਸਾਹਮਣੇ ਸਨ। ਇਸ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਵੀ ਚੋਣ ਲੜ ਰਹੇ ਸਨ। ਨਤੀਜਿਆਂ ਅਨੁਸਾਰ, ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਅਤੇ ਡਾ. ਸੰਨੀ ਆਹਲੂਵਾਲੀਆ ਆਪਣੀ ਚੋਣ ਜਿੱਤ ਗਏ ਹਨ, ਜਦਕਿ ਬਲਬੀਰ ਸਿੱਧੂ ਦੇ ਪੁੱਤਰ ਦਾ ਨਤੀਜਾ ਆਉਣਾ ਅਜੇ ਬਾਕੀ ਹੈ। ਓਵਰਆਲ ਇੱਥੇ ਵੀ ਆਮ ਆਦਮੀ ਪਾਰਟੀ ਲਗਾਤਾਰ ਬੜ੍ਹਤ ਬਣਾਈ ਹੋਈ ਹੈ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ

ਸਾਲ 2022 ਦੀ ‘ਆਪ’ ਦੀ ਵੱਡੀ ਹਨੇਰੀ ਦੇ ਬਾਵਜੂਦ ਆਜ਼ਾਦ ਤੌਰ ‘ਤੇ ਚੋਣ ਜਿੱਤਣ ਵਾਲੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਦਬਦਬਾ ਇਸ ਚੋਣ ਵਿੱਚ ਵੀ ਦੇਖਣ ਨੂੰ ਮਿਲਿਆ। ਉਨ੍ਹਾਂ ਦੇ ਖੇਤਰ ਦੀ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਕੁੱਲ 13 ਸੀਟਾਂ ਵਿੱਚੋਂ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਧੜਾ 7 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰਨ ਵਿੱਚ ਕਾਮਯਾਬ ਰਿਹਾ। ਇੱਥੇ ਆਮ ਆਦਮੀ ਪਾਰਟੀ ਨੂੰ 5 ਸੀਟਾਂ ਮਿਲੀਆਂ, ਜਦਕਿ 1 ਸੀਟ ਆਜ਼ਾਦ ਉਮੀਦਵਾਰ ਦੇ ਹਿੱਸੇ ਆਈ। ਦੱਸਣਯੋਗ ਹੈ ਕਿ ਰਾਣਾ ਇੰਦਰ ਪ੍ਰਤਾਪ ਸਿੰਘ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਸਪੁੱਤਰ ਹਨ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...