ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਨੇ ਵੋਟਰ ਸੂਚੀ ਵਿੱਚ ਸੋਧ ਲਈ ਪ੍ਰੋਗਰਾਮ ਕੀਤਾ ਜਾਰੀ

Updated On: 

13 Nov 2024 19:25 PM

Nagar Nigam Elections: ਚੋਣ ਕਮਿਸ਼ਨ ਵੱਲੋਂ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦੇ ਨਾਲ-ਨਾਲ ਸਬੰਧਿਤ ਨਗਰ ਪਾਲਿਕਾ ਵਿੱਚ ਪ੍ਰਕਾਸ਼ਿਤ ਕੀਤੀਆਂ ਜਾਣ।

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਨੇ ਵੋਟਰ ਸੂਚੀ ਵਿੱਚ ਸੋਧ ਲਈ ਪ੍ਰੋਗਰਾਮ ਕੀਤਾ ਜਾਰੀ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਚੋਣ ਕਮਿਸ਼ਨ ਨੇ ਵੋਟਰ ਸੂਚੀ ਵਿੱਚ ਸੋਧ ਲਈ ਪ੍ਰੋਗਰਾਮ ਕੀਤਾ ਜਾਰੀ

Follow Us On

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਨੇ 5 ਨਗਰ ਨਿਗਮਾਂ, 43 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਲਈ ਹੁਣ ਵੋਟਰ ਸੂਚੀਆਂ ਵਿੱਚ ਸੋਧ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਅੱਜ (13 ਨਵੰਬਰ) ਆਪਣਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 14 ਨਵੰਬਰ, 2024 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਨਵੰਬਰ ਤੋਂ 25 ਨਵੰਬਰ 2024 ਤੱਕ ਲੋਕਾਂ ਦੇ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਕੀਤੀ ਜਾਵੇਗੀ।

ਭਲਕੇ ਮਿਲਣਗੀਆਂ ਵੋਟਰ ਸੂਚੀਆਂ

ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੌਜੂਦਾ ਵੋਟਰ ਸੂਚੀਆਂ 14.11.2024 ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਦੇ ਨਾਲ-ਨਾਲ ਸਬੰਧਿਤ ਨਗਰ ਪਾਲਿਕਾ ਵਿੱਚ ਪ੍ਰਕਾਸ਼ਿਤ ਕੀਤੀਆਂ ਜਾਣ।

ਸੋਧ ਅਨੁਸੂਚੀ ਦੇ ਅਨੁਸਾਰ ਕੋਈ ਵੀ ਯੋਗ ਵਿਅਕਤੀ ਅਰਜ਼ੀ ਦੇ ਸਕਦਾ ਹੈ। ਫਾਰਮ ਨੰਬਰ 7 (ਨਾਮ ਸ਼ਾਮਲ ਕਰਨ ਲਈ), ਫਾਰਮ 8 (ਨਾਮ ਸ਼ਾਮਲ ਕਰਨ ‘ਤੇ ਇਤਰਾਜ਼ ਲਈ) ਅਤੇ ਫਾਰਮ 9 (ਦਾਖਲੇ ਵਿੱਚ ਵੇਰਵਿਆਂ ‘ਤੇ ਇਤਰਾਜ਼ ਲਈ) ਜਿਵੇਂ ਕਿ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਚੋਣ ਨਿਯਮ, 1994 ਦੇ ਨਿਯਮ 14 ਵਿੱਚ ਨਿਰਧਾਰਤ ਕੀਤਾ ਗਿਆ ਹੈ। ਫਾਰਮ ਨੰਬਰ 7, 8 ਅਤੇ 9 ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

ਕੌਣ ਬਣ ਸਕਦਾ ਹੈ ਵੋਟਰ ?

ਵੋਟਰ ਵਜੋਂ ਰਜਿਸਟਰ ਹੋਣ ਲਈ, ਬਿਨੈਕਾਰ ਦੀ ਨਿਰਧਾਰਤ ਮਿਤੀ ਤੱਕ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ। ਉਹ ਉਸ ਇਲਾਕੇ ਦਾ ਸਾਧਾਰਨ ਵਸਨੀਕ ਹੋਣਾ ਚਾਹੀਦਾ ਹੈ। ਜਿਸ ਵਿੱਚ ਉਹ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ 20 ਅਤੇ 21 ਨਵੰਬਰ 2024 ਨੂੰ ਆਮ ਜਨਤਾ ਦੀ ਸਹੂਲਤ ਲਈ ਸਬੰਧਤ ਨਗਰ ਪਾਲਿਕਾਵਾਂ ਵਿੱਚ ਆਪਣੇ ਦਾਅਵੇ ਅਤੇ ਇਤਰਾਜ਼ (ਫਾਰਮ 7, 8 ਅਤੇ 9 ਵਿੱਚ) ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਡਰਾਈਵ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵੋਟਰ ਡਰਾਫਟ ਰੋਲ ਦੀ ਅੰਤਿਮ ਪ੍ਰਕਾਸ਼ਨਾ 07.12.2024 ਨੂੰ ਕੀਤੀ ਜਾਵੇਗੀ।

Exit mobile version