ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ: CM ਭਗਵੰਤ ਮਾਨ ਵੀ ਰਹੇ ਮੌਜੂਦ, ਕਾਂਗਰਸ ਦੇ ਵਿਧਾਇਕ ਢਿੱਲੋਂ 4 ਨੂੰ ਚੁੱਕਣਗੇ ਸਹੁੰ

AAP MLA Oath Taking Ceremony: ਤਿੰਨੋਂ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦੋਂਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹਾਲਾਂਕਿ ਪਹਿਲਾਂ ਇਸ ਸੀਟ 'ਤੇ 'ਆਪ' ਦਾ ਕਬਜ਼ਾ ਸੀ। ਇੱਥੋਂ ਗੁਰਮੀਤ ਸਿੰਘ ਮੀਤ ਹੇਅਰ 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਵਿਧਾਇਕ ਬਣੇ ਸਨ। 2022 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਹ ਸਰਕਾਰ ਵਿੱਚ ਮੰਤਰੀ ਬਣੇ।

ਪੰਜਾਬ ਦੀਆਂ ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ: CM ਭਗਵੰਤ ਮਾਨ ਵੀ ਰਹੇ ਮੌਜੂਦ, ਕਾਂਗਰਸ ਦੇ ਵਿਧਾਇਕ ਢਿੱਲੋਂ 4 ਨੂੰ ਚੁੱਕਣਗੇ ਸਹੁੰ
ਜ਼ਿਮਨੀ ਚੋਣਾਂ ਜਿੱਤਣ ਵਾਲੇ 3 ਵਿਧਾਇਕਾਂ ਨੇ ਚੁੱਕੀ ਸਹੁੰ
Follow Us
amanpreet-kaur
| Updated On: 02 Dec 2024 12:57 PM

ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਵਾੜਾ ਤੋਂ ਨੇ ਅਹਿਦ ਲਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਇਹ ਹਨ ਨਵੇਂ ਚੁਣੇ ਗਏ ਵਿਧਾਇਕ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤੇ ਹਨ।

ਸੱਤਾ ‘ਚ ਆਉਣ ਤੋਂ ਬਾਅਦ ਦੋ ਚੋਣਾਂ ਹਾਰੀ ‘ਆਪ’

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਕਰੀਬ ਢਾਈ ਸਾਲ ਹੋ ਗਏ ਹਨ। ਇਸ ਦੌਰਾਨ ਪਾਰਟੀ ਨੂੰ ਮੁੱਖ ਤੌਰ ‘ਤੇ ਇਕ ਲੋਕ ਸਭਾ ਅਤੇ ਇਕ ਵਿਧਾਨ ਸਭਾ ਉਪ ਚੋਣ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ‘ਆਪ’ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਇਲਾਕੇ ਦੀਆਂ ਦੋਵੇਂ ਸੀਟਾਂ ‘ਤੇ ਪਾਰਟੀ ਹਾਰ ਗਈ।

ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਤਾਂ ਉਹ ਸੰਗਰੂਰ ਤੋਂ ਸੰਸਦ ਮੈਂਬਰ ਵੀ ਸਨ। ਇਸ ਦੌਰਾਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਜੂਨ 2022 ਵਿੱਚ ਹੋਈਆਂ ਲੋਕ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਸਿਮਰਨਜੀਤ ਸਿੰਘ ਮਾਨ ਨੇ 5822 ਵੋਟਾਂ ਨਾਲ ਹਰਾਇਆ ਸੀ।

ਜਦਕਿ ਇਸ ਵਾਰ ਬਰਨਾਲਾ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦੋਸਤ ਹਰਿੰਦਰ ਧਾਲੀਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਹ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਤੋਂ ਹਾਰ ਗਏ ਹਨ। ਇੱਥੇ ਜਿੱਤ-ਹਾਰ ਦਾ ਅੰਤਰ ਕਰੀਬ 2176 ਵੋਟਾਂ ਦਾ ਸੀ।

ਜਦੋਂ ਕਿ ਇੱਥੇ ਚੋਣਾਂ ਵਿੱਚ ਹਾਰ ਦਾ ਕਾਰਨ ਪਾਰਟੀ ਵਿੱਚ ਬਗਾਵਤ ਸੀ। ਆਪ ਦੇ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਆਜ਼ਾਦ ਤੌਰ ਤੇ ਚੋਣ ਲੜੀ ਸੀ। ਉਹ 15 ਹਜ਼ਾਰ ਵੋਟਾਂ ਲੈ ਕੇ ਕਾਮਯਾਬ ਰਹੇ।

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...