ਦਿੱਲੀ ਧਮਾਕੇ ਤੋਂ ਬਾਅਦ ਰੈੱਡ ਅਲਰਟ ‘ਤੇ ਪੰਜਾਬ: ਪੁਲਿਸ ਫੋਰਸ ਤਾਇਨਾਤ, ਵਧਾਈ ਚੈਕਿੰਗ; ਚੰਡੀਗੜ੍ਹ ‘ਚ ਹਾਈ ਅਲਰਟ
Punjab on red alert after Delhi blast: ਕੇਂਦਰੀ ਰੇਜ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਪੋਸਟ ਕਰ ਦਿੱਲੀ ਧਮਾਕੇ 'ਤੇ ਦੁੱਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਸਾਨੂੰ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਰੇਲਵੇ ਪੂਰੀ ਚੌਕਸੀ ਬਣਾਈ ਰੱਖਣ ਲਈ ਹਰ ਸੰਭਵ ਉਪਾਅ ਕਰ ਰਿਹਾ ਹੈ - ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਐਸਐਸਪੀ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਇਲਾਵਾ, ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ। ਸੁਰੱਖਿਆ ਏਜੰਸੀਆਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਡੀਜੀਪੀ ਵੱਲੋਂ ਹੁਕਮ ਜਾਰੀ
ਹਿਮਾਚਲ ਦੇ ਡੀਜੀਪੀ ਅਸ਼ੋਕ ਤਿਵਾੜੀ ਨੇ ਪੁਲਿਸ ਨੂੰ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ, ਦੂਜੇ ਸੂਬਿਆਂ ਤੋਂ ਹਿਮਾਚਲ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਸਰਹੱਦੀ ਇਲਾਕਿਆਂ ਵਿੱਚ ਜਾਂਚ ਕੀਤੀ ਜਾਵੇਗੀ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸੂਬੇ ਦੇ ਪ੍ਰਮੁੱਖ ਸ਼ਕਤੀਪੀਠਾਂ ਅਤੇ ਪ੍ਰਮੁੱਖ ਮੰਦਰਾਂ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਜੀਪੀ ਦੇ ਨਿਰਦੇਸ਼ਾਂ ‘ਤੇ ਪੁਲਿਸ ਸਟੇਸ਼ਨ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦੁੱਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ
ਕੇਂਦਰੀ ਰੇਜ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਪੋਸਟ ਕਰ ਦਿੱਲੀ ਧਮਾਕੇ ‘ਤੇ ਦੁੱਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਸਾਨੂੰ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਰੇਲਵੇ ਪੂਰੀ ਚੌਕਸੀ ਬਣਾਈ ਰੱਖਣ ਲਈ ਹਰ ਸੰਭਵ ਉਪਾਅ ਕਰ ਰਿਹਾ ਹੈ – ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।
ਇਹ ਵੀ ਪੜ੍ਹੋ
The tragic incident in Delhi has shaken us all. My deepest condolences to the bereaved families. Indian Railways is taking every possible measure to maintain utmost vigilance — ensuring the safety and security of passengers remains our top priority.
— Ravneet Singh Bittu (@RavneetBittu) November 10, 2025
ਮੁੱਖ ਮੰਤਰੀ ਮਾਨ ਨੇ ਦਿੱਲੀ ਧਮਾਕੇ ‘ਤੇ ਜਤਾਇਆ ਦੁੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਧਾਮਕੇ ‘ਤੇ ਕਿਹਾ ਕਿ ਇਹ ਬੇਹੱਦ ਹੀ ਦੁਖਦਾਈ ਖ਼ਬਰ ਹੈ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਇਸ ਵਿੱਚ ਕਈ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਇਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੀਆਂ ਲਈ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਇਆਂ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਦਿੱਲੀ ਦੇ ਲਾਲ ਕਿਲ੍ਹਾ ਨੇੜੇ ਬੰਬ ਬਲਾਸਟ ਦੀ ਦੁਖਦਾਈ ਖ਼ਬਰ ਮਿਲੀ ਹੈ। ਜਿਸ ਵਿੱਚ ਕਈ ਲੋਕਾਂ ਦੀ ਦਰਦਨਾਕ ਮੌਤ ਅਤੇ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਦੇਸ਼ ਦੀ ਰਾਜਧਾਨੀ ‘ਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਰਾਹਗੀਰਾਂ ਦੀ — Bhagwant Mann (@BhagwantMann) November 10, 2025


