Punjab: ਸਰਪੰਚਾਂ ਤੇ ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ, 27 ਜੁਲਾਈ ਨੂੰ ਵੋਟਿੰਗ

amanpreet-kaur
Published: 

11 Jul 2025 23:32 PM

ਪੰਜਾਬ ਵਿੱਚ ਬੀਤੇ ਸਾਲ ਹੋਈਆਂ ਪੰਚਾਇਤ ਚੋਣਾਂ ਤੋਂ ਬਾਅਦ 90 ਸਰਪੰਚ ਅਤੇ 1771 ਪੰਚ ਦੀਆਂ ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਐਲਾਨ ਕੀਤਾ ਹੈ। ਨਾਮਜ਼ਦਗੀਆਂ 14-17 ਜੁਲਾਈ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ, ਜਦਕਿ ਵੋਟਿੰਗ 27 ਜੁਲਾਈ ਨੂੰ ਹੋਵੇਗੀ। ਸਰਪੰਚ ਅਤੇ ਪੰਚ ਲਈ ਖਰਚ ਸੀਮਾ 40,000 ਅਤੇ 30,000 ਰੁਪਏ ਹੈ। ਚੋਣਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।

Punjab: ਸਰਪੰਚਾਂ ਤੇ ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦੇ ਸ਼ਡਿਊਲ ਦਾ ਐਲਾਨ, 27 ਜੁਲਾਈ ਨੂੰ ਵੋਟਿੰਗ
Follow Us On

Punjab Panchayat By-Elections 2025: ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲਿਆਂ ਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ।

27 ਜੁਲਾਈ ਨੂੰ ਹੋਵੇਗੀ ਵੋਟਿੰਗ

ਇਸ ਸ਼ਡਿਊਲ ਦੇ ਅਨੁਸਾਰ ਨਾਮਜ਼ਦਗੀਆਂ 14 ਜੁਲਾਈ ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17 ਜੁਲਾਈ ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਸ਼ਾਮ 3 ਵਜੇ ਤੱਕ ਹੋਵੇਗੀ। ਵੋਟਿੰਗ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।

27 ਜੁਲਾਈ ਨੂੰ ਹੀ ਅਉਣਗੇ ਨਤੀਜੇ

ਅਪਡੇਟ ਕੀਤੀਆਂ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 23.05.2025 ਨੂੰ ਸਬੰਧਤ ਜ਼ਿਲਾ ਚੋਣ ਅਧਿਕਾਰੀਆਂ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਸੀ। ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000/- ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000/- ਰੁਪਏ ਤੈਅ ਕੀਤੀ ਗਈ ਹੈ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ।