ਮੁਹਾਲੀ ਦੇ ਪਿੰਡ ਬਰਸਾਲਪੁਰ ਵਿਖੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ
ਜ਼ਿਲਾ ਮੁਹਾਲੀ ਦੇ ਪਿੰਡ ਬਰਸਾਲਪੁਰ ਦੇ ਲੋਕਾਂ ਵੱਲੋਂ ਪਿੰਡ ਦੇ ਗੁਰੂਘਰ ਵਿਖੇ ਇੱਕ ਵੱਡਾ ਇਕੱਠ ਕਰਕੇ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ। ਇਸ ਵਿੱਚ ਜਸਪ੍ਰੀਤ ਸਿੰਘ ਨੂੰ ਸਰਪੰਚ ਅਤੇ ਮੋਹਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਲਜਿੰਦਰ ਕੌਰ, ਸਰਬਜੀਤ ਕੌਰ ਨੂੰ ਪੰਚ ਮੈਂਬਰ ਪੰਚਾਇਤ ਚੁਣਿਆ ਗਿਆ।
ਪਿੰਡਾਂ ਵਿਚੋਂ ਪਾਰਟੀਬਾਜ਼ੀ ਖਤਮ ਕਰਕੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਲਈ ਇਸ ਵਾਰ ਸਰਪੰਚੀ ਦੀਆਂ ਚੋਣਾਂ ਕਰਵਾਉਣ ਦੀ ਬਜਾਏ ਪਿੰਡਾਂ ਦੇ ਲੋਕਾਂ ਵੱਲੋਂ ਸਰਬਸੰਮਤੀਆਂ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਲੜੀ ਤਹਿਤ ਰੋਜ਼ਾਨਾ ਪੰਜਾਬ ਦੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਜ਼ਿਲਾ ਮੁਹਾਲੀ ਦੇ ਪਿੰਡ ਬਰਸਾਲਪੁਰ ਦੇ ਲੋਕਾਂ ਵੱਲੋਂ ਪਿੰਡ ਦੇ ਗੁਰੂਘਰ ਵਿਖੇ ਇੱਕ ਵੱਡਾ ਇਕੱਠ ਕਰਕੇ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ। ਇਸ ਵਿੱਚ ਜਸਪ੍ਰੀਤ ਸਿੰਘ ਨੂੰ ਸਰਪੰਚ ਅਤੇ ਮੋਹਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਲਜਿੰਦਰ ਕੌਰ, ਸਰਬਜੀਤ ਕੌਰ ਨੂੰ ਪੰਚ ਮੈਂਬਰ ਪੰਚਾਇਤ ਚੁਣਿਆ ਗਿਆ।
ਇਸ ਦੌਰਾਨ ਪਿੰਡ ਵਾਸੀਆਂ ਨੇ ਪੰਚਾਇਤੀ ਚੋਣ ਲਈ ਸਰਬਸੰਮਤੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਜਿੱਥੇ ਪਿੰਡ ਅੰਦਰ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ, ਉੱਥੇ ਬਿਨਾਂ ਭੇਦਭਾਵ ਪਿੰਡ ਦਾ ਵਿਕਾਸ ਵੀ ਹੋਵੇਗਾ। ਇਸ ਮੌਕੇ ਪੰਚਾਇਤ ਵੱਲੋਂ ਖੁਸ਼ੀ ਵਿੱਚ ਮੁੰਹ ਮਿੱਠਾ ਕਰਵਾਇਆ ਗਿਆ।
ਇਹ ਵੀ ਪੜ੍ਹੋ