ਪੰਜਾਬ ‘ਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ; ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ

Updated On: 

25 Sep 2024 18:20 PM

ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਇਸ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਐਲਨ ਕੀਤਾ ਹੈ।

ਪੰਜਾਬ ਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ; ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ

ਪਿੰਡਾਂ ਦੀ ਪੰਚਾਇਤ ਚੁਣਨਗੇ ਪੰਜਾਬੀ, ਜਾਣੋਂ ਕਿੰਨਾ ਫ਼ਸਵਾਂ ਹੈ ਮੁਕਾਬਲਾ ?

Follow Us On

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਗੱਲ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ । ਉਨ੍ਹਾਂ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਲਈ ਨਾਮਜ਼ਦਗੀਆਂ 27 ਅਕਤੂਬਰ ਤੋਂ 4 ਅਕਤੂਬਰ ਤੱਕ ਦਾਖ਼ਲ ਕੀਤੀਆਂ ਜਾਣਗੀਆਂ। ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।

ਦੱਸ ਦੇਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।

ਪੰਜਾਬ ਦੇ ਚੋਣ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਚੋਣ ਕਮਿਸ਼ਨ 27 ਸਤੰਬਰ ਨੂੰ ਜਾਰੀ ਕਰੇਗਾ। 27 ਸਤੰਬਰ ਤੋਂ ਉਮੀਦਵਾਰ ਆਪਣੇ ਨਾਮਜ਼ਦਗੀ ਦਾਖਲ ਕਰ ਸਕਣਗੇ। ਨਾਮਜ਼ਦਗੀ ਲਈ 11 ਤੋਂ 3 ਵਜੇ ਦਾ ਸਮਾਂ ਰਹੇਗਾ ਤੇ 4 ਅਕਤੂਬਰ ਨਾਮਜ਼ਦਗੀ ਭਰਨ ਦਾ ਆਖਿਰੀ ਦਿਨ ਹੋਵੇਗਾ। ਇਸ ਦੌਰਾਨ ਚੋਣ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਵਿੱਚ ਕੋਡ ਆਫ ਕੰਡਕਟ ਲਾਗੂ ਨਹੀਂ ਹੋਵੇਗਾ। ਸਿਰਫ ਜਿੱਥੇ ਵੋਟਾਂ ਪੈ ਰਹੀਆਂ ਹਨ ਉਸੇ ਏਰੀਏ ਵਿੱਚ ਹੀ ਲਾਗੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਸਰਪੰਚ ਚੁਣਿਆ ਜਾਂਦਾ ਹੈ ਤਾਂ ਉੱਥੇ ਕੋਡ ਆਫ ਕੰਡਕਟ ਨਹੀਂ ਲੱਗੇਗਾ।

ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਹੋਇਆ ਸੀ ਹੰਗਾਮਾਂ

ਪਿਛਲੇ ਸਾਲ ਪੰਜਾਬ ਸਰਕਾਰ ਨੇ ਪੰਚਾਇਤਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਹੀ 11 ਅਗਸਤ 2023 ਨੂੰ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਜਿਸ ਕਾਰਨ ਵਿਵਾਦ ਪੈਦਾ ਹੋ ਗਿਆ ਸੀ। ਬਹੁਤੇ ਸਰਪੰਚ ਇਸ ਦੇ ਖਿਲਾਫ ਆ ਗਏ ਸਨ। ਸਰਪੰਚਾਂ ਦੀ ਕਹਿਣਾ ਸੀ ਕਿ ਉਨ੍ਹਾਂ ਦੀ ਨਿਯੁਕਤੀ ਸਰਕਾਰ ਵੱਲੋਂ ਨਹੀਂ ਕੀਤੀ ਗਈ ਹੈ। ਜਦੋਂ ਕਿ ਉਨ੍ਹਾਂ ਨੂੰ ਲੋਕਾਂ ਨੇ ਚੁਣ ਕੇ ਭੇਜਿਆ ਹੈ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਜਿਸ ਤੋਂ ਬਾਅਦ ਪੰਚਾਇਤਾਂ ਬਹਾਲ ਹੋ ਗਈਆਂ।

ਇਹ ਵੀ ਪੜ੍ਹੋ: Punjab Panchayat Elections: ਜਲਦ ਹੋਣਗੀਆਂ ਪੰਚਾਇਤੀ ਚੋਣਾਂ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

Exit mobile version