ਪੰਜਾਬ ਦੇ 18 ਅਫਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ, 3 ਆਈਪੀਐਸ ਅਤੇ 7 ਪੀਪੀਐਸ ਸ਼ਾਮਲ
ਪੰਜਾਬ ਪੁਲਿਸ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਪੰਜਾਬ ਪੁਲਿਸ ਇਸ ਤਰ੍ਹਾਂ ਦੇ ਬਹਾਦੁਰੀ ਦੇ ਅਵਾਡ ਨਾਲ ਸਨਮਾਨਿਤ ਕਰ ਕੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕੀਤਾ ਗਿਆ।
ਪੰਜਾਬ ਪੁਲਿਸ ਦੇ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਇਹ ਪੁਰਸਕਾਰ ਸ਼ਾਨਦਾਰ ਸੇਵਾਵਾਂ ਲਈ ਦਿੱਤਾ ਜਾਵੇਗਾ। ਇਸ ਸਬੰਧੀ ਜਾਰੀ ਕੀਤੀ ਗਈ ਸੂਚੀ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀਪੀਐਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਦੀਆਂ ਹੋਰ ਸ਼ਾਖਾਵਾਂ ਵਿੱਚ ਤਾਇਨਾਤ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ।
ਪੰਜਾਬ ਪੁਲਿਸ ਇਸ ਤਰ੍ਹਾਂ ਦੇ ਬਹਾਦੁਰੀ ਦੇ ਅਵਾਡ ਨਾਲ ਸਨਮਾਨਿਤ ਕਰ ਕੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਮਨੋਬਲ ਵਧਾਉਂਦੀ ਹੈ।
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ 15 ਅਗਸਤ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚੋਂ 7 ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਮੈਡਲ, ਦੋ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਅਤੇ 13 ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਗ੍ਰਹਿ ਮੰਤਰਾਲੇ ਵੱਲੋਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਸਾਂਝੀ ਕੀਤੀ ਗਈ ਸੂਚੀ ਮੁਤਾਬਕ ਏਆਈਜੀ ਸੰਦੀਪ ਗੋਇਲ, ਡੀਐਸਪੀਜ਼ ਬਿਕਰਮਜੀਤ ਸਿੰਘ ਬਰਾੜ ਅਤੇ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸਮੇਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੀ ਟੀਮ ਨੂੰ ਬਹਾਦਰੀ ਦੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਹੈ।