ਪੰਜਾਬ ਪੁਲਿਸ ਨੂੰ ਮਿਲੇ 461 ਜਵਾਨ, ਮੁੱਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ,13 ਦੀਆਂ 13 ਸੀਟਾਂ ‘ਤੇ ਜਿੱਤ ਦਾ ਕੀਤਾ ਦਾਅਵਾ

Updated On: 

17 Jan 2024 13:53 PM

Appointment Letter to Police Jawans: ਮੁੱਖ ਮੰਤਰੀ ਭਗਵੰਤ ਮਾਨ ਨੇ 461 ਨਵੇਂ ਨਿਯੁਕਤ ਹੋਏ ਪੁਲਿਸ ਦੇ ਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਰੋਡ ਸੇਫਟੀ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਨਾਲ ਹਾਈਵੇਅ 'ਤੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਫੋਰਸ ਫਰਵਰੀ ਤੋਂ ਪੂਰੀ ਤਰ੍ਹਾਂ ਮੋਰਚਾ ਸੰਭਾਲ ਲੈਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫੋਰਸ ਹੁੰਦੀ ਤਾਂ ਅੱਜ ਸਾਡੇ ਚਾਰ ਜਵਾਨ ਸ਼ਹੀਦ ਨਾ ਹੁੰਦੇ।

ਪੰਜਾਬ ਪੁਲਿਸ ਨੂੰ ਮਿਲੇ 461 ਜਵਾਨ, ਮੁੱਖ ਮੰਤਰੀ ਨੇ ਵੰਡੇ ਨਿਯੁਕਤੀ ਪੱਤਰ,13 ਦੀਆਂ 13 ਸੀਟਾਂ ਤੇ ਜਿੱਤ ਦਾ ਕੀਤਾ ਦਾਅਵਾ

CM ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)

Follow Us On

ਪੰਜਾਬ ਦੇ ਲੋਕਾਂ ਨੂੰ ਹੁਣ ਆਪਣੇ ਲੰਬਿਤ ਪੁਲਿਸ ਕੇਸਾਂ ਲਈ ਪੁਲਿਸ ਥਾਣਿਆਂ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦਕਿ ਪੁਲਿਸ ਉਨ੍ਹਾਂ ਦੇ ਕੇਸਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰੇਗੀ। ਲੋਕਾਂ ਦੀ ਸਹੂਲਤ ਲਈ ਸਰਕਾਰ ਨੇ ਪੰਜਾਬ ਪੁਲਿਸ ਵਿੱਚ 461 ਨਵੇਂ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਹੈ। ਇਹ ਮੁਲਾਜ਼ਮ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੱਚ ਹੈਂਡ ਕਾਂਸਟੇਬਲ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਪੁਲਿਸ ਨੂੰ ਪੂਰੀ ਤਰ੍ਹਾਂ ਨਾਲ ਅਪਡੇਟ ਕੀਤਾ ਜਾਵੇਗਾ। ਹੁਣ ਅਪਰਾਧੀਆਂ ਨਾਲ ਲੜਨ ਲਈ AI ਅਤੇ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਪੁਲਿਸ ਨੂੰ ਵਾਧੂ ਕੰਮ ਤੋਂ ਮੁਕਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ ਹੁਣ ਅਦਾਲਤਾਂ ਵਿੱਚ ਕੈਦੀਆਂ ਦੀ ਪੇਸ਼ੀ ਨੂੰ ਅਸਲ ਵਿੱਚ ਆਨਲਾਈਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਜੇਲ੍ਹਾਂ ਵਿੱਚ ਚੈਂਬਰ ਬਣਾਏ ਜਾ ਰਹੇ ਹਨ।

ਅਕਾਲੀ ਦਲ ਦੇ ਆਗੂਆਂ ‘ਤੇ ਜ਼ੁਬਾਨੀ ਹਮਲਾ

ਸੀਐਮ ਨੇ ਕਿਹਾ ਕਿ ਪੁਲਿਸ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਪੁਲਿਸ ਨੂੰ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਪਹਿਲੀ ਵਾਰ ਪੁਲfਸ ਤੇ ਸਿਆਸੀ ਦਬਾਅ ਖ਼ਤਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਨਾਂ ਲੈਂਦਿਆਂ ਸ਼ਬਦੀ ਵਾਰ ਕੀਤਾ। ਉਨ੍ਹਾਂ ਨੇ ਉਦਾਹਰਨ ਦਿੱਤੀ ਕਿ ਕਿਵੇਂ ਅਧਿਕਾਰੀ ਬਠਿੰਡਾ ਵਿੱਚ ਸਿਆਸੀ ਦਬਾਅ ਹੇਠ ਰਹਿੰਦੇ ਸਨ। ਇਹ ਗੱਲ ਕਿਸੇ ਅਧਿਕਾਰੀ ਨੇ ਉਨ੍ਹਾਂ ਨੂੰ ਦੱਸੀ ਸੀ। ਕਿਉਂਕਿ ਪਰਿਵਾਰ ਦੇ ਪੰਜ ਮੈਂਬਰਾਂ ਦੇ ਵੱਖ-ਵੱਖ ਹੁਕਮ ਸਨ, ਜਦਕਿ ਇਲਾਕੇ ਦੇ ਵਿਧਾਇਕ ਦੇ ਵੱਖ। ਇਸ ਕਾਰਨ ਅਧਿਕਾਰੀ ਆਪਣਾ ਕੰਮ ਨਹੀਂ ਕਰ ਪਾ ਰਹੇ ਸਨ।

ਮੁਲਾਜ਼ਮਾਂ ਨੂੰ ਦਿੱਤੇ ਨੌਕਰੀ ਦੇ ਸੁਝਾਅ

ਮੁੱਖ ਮੰਤਰੀ ਨੇ ਮੁਲਾਜ਼ਾਂ ਨੂੰ ਸਲਾਹ ਦਿੱਤੀ ਕਿ ਉਹ ਜਿਸ ਅਹੁਦੇ ‘ਤੇ ਕੰਮ ਕਰਨ ਜਾ ਰਹੇ ਹਨ। ਉਸਦਾ ਹਮੇਸ਼ਾ ਸਤਿਕਾਰ ਬਣਾਈ ਰੱਖਣ। ਉਹ ਕੁਰਸੀ ਤੁਹਾਡੰ ਨਾਂ ਨਾਲ ਪਛਾਣੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਤੁਹਾਡਾ ਕੰਮ ਅਜਿਹਾ ਹੋਣਾ ਚਾਹੀਦਾ ਹੈ ਕਿ ਤੁਸੀਂ ਇੱਕ ਦਿਨ ਛੁੱਟੀ ‘ਤੇ ਜਾਓ, ਤੁਹਾਡਾ ਕੰਮ ਰੁੱਕ ਜਾਵੇ। ਉਨ੍ਹਾਂ ਕਿਹਾ ਕਿ ਜੋ ਵੀ ਤੁਹਾਡੇ ਕੋਲ ਆਉਂਦਾ ਹੈ ਉਸ ਨਾਲ ਚੰਗਾ ਵਿਵਹਾਰ ਕਰਨਾ ਹੈ। ਇਸ ਦੇ ਨਾਲ ਹੀ ਸੀਨੀਅਰਾਂ ਦਾ ਸਤਿਕਾਰ ਕਰਨ ਅਤੇ ਜੂਨੀਅਰਾਂ ਨੂੰ ਪਿਆਰ ਕਰਨ ਦੀ ਵੀ ਨਸੀਹਤ ਦਿੱਤੀ। ਇਸ ਮੌਕੇ ਉਨ੍ਹਾਂ ਆਪਣੇ ਦੇਸ਼-ਵਿਦੇਸ਼ ਦੇ ਕਈ ਤਜ਼ਰਬੇ ਵੀ ਸਾਂਝੇ ਕੀਤੇ।

ਸਿੱਧੁ ਦੇ ਵਾਰ ‘ਤੇ ਮੁੱਖ ਮੰਤਰੀ ਦਾ ਪਲਟਵਾਰ

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਸਰਕਾਰ ‘ਤੇ ਰੋਜ਼ਾਨਾ 80 ਕਰੋੜ ਰੁਪਏ ਦਾ ਕਰਜ਼ੇ ਵਾਲੇ ਬਿਆਨ ਦਾ ਵੀ ਤਿੱਖਾ ਜਵਾਬ ਦਿੱਤਾ। ਉਨ੍ਹਾਂ ਸਿੱਧੂ ਤੇ ਹਮਲਾ ਬੋਲਦਿਆਂ ਕਿਹਾ ਕਿ ਲੈੱਸ ਨਾਲੇਜ ਇਜ਼ ਡੈਂਜਰਸ ਯਾਨੀ ਘੱਟ ਗਿਆਨ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੰਤਰੀ ਸਨ ਤਾਂ ਉਨ੍ਹਾਂ ਨੇ ਕੁਝ ਨਹੀਂ ਕੀਤਾ ਅਤੇ ਜਦੋਂ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਨਹੀਂ ਲਿਆ, ਉਹ ਕਹਿ ਰਹੇ ਸਨ ਕਿ ਇਹ 600 ਕਰੋੜ ਰੁਪਏ ਦੇ ਘਾਟੇ ਦਾ ਸੌਦਾ ਹੈ।

ਪੰਨੂ ਦੀ ਧਮਕੀ ਦਾ ਵੀ ਸੀਐਮ ਨੇ ਦਿੱਤਾ ਜਵਾਬ

ਵਿਦੇਸ਼ ਵਿੱਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੀਐਮ ਮਾਨ ਨੂੰ ਮਾਰਨ ਦੀ ਧਮਕੀ ਤੇ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕੰਮ ਕਰਦੇ ਹਾਂ ਤਾਂ ਧਮਕੀਆਂ ਮਿਲਦੀਆਂ ਹੀ ਹਨ। ਅਸੀਂ ਆਪਣਾ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਚੀਜਾਂ ਦੀ ਪਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ 3.5 ਕਰੋੜ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਨੇਕ ਕੰਮ ਕਰਨ ਦੌਰਾਨ ਅਜਿਹੀਆਂ ਧਮਕੀਆਂ ਮਿਲਦੀਆਂ ਹੀ ਰਹਿੰਦੀਆਂ ਹਨ।

13 ਦੀਆਂ13 ਸੀਟਾਂ ‘ਤੇ ਜਿੱਤੇਗੀ ‘ਆਪ’ – ਸੀਐਮ

ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਦ ਮੁੱਦੇ ਤੇ ਸਵਾਲ ਪੁੱਛਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵਾਰ ਮੁੜ ਤੋਂ ਦੇਸ਼ ਦਾ ਹੀਰੋ ਬਣੇਗਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਜਾ ਰਹੀ ਹੈ। ਮੁੱਖ ਮੰਤਰੀ ਨੇ ਕਾਂਗਰਸ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਦੇ ਸਵਾਲ ਨੂੰ ਟਾਲ ਦਿੱਤਾ।