AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਪੁਲਿਸ ਨੂੰ ਮਿਲੇ 508 ਐਮਰਜੈਂਸੀ ਰਿਸਪਾਂਸ ਵਾਹਨ, Dial 112 ਪ੍ਰਜੈਕਟ ਮਜ਼ਬੂਤ; ਸੀਐਮ ਨੇ ਦਿਖਾਈ ਹਰੀ ਝੰਡੀ

ਇਹ ਵਾਹਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਤਾਇਨਾਤ ਕੀਤੇ ਜਾਣਗੇ। ਐਮਰਜੈਂਸੀ ਦੌਰਾਨ 112 ਡਾਇਲ ਕਰਨ 'ਤੇ, ਇਹ ਐਮਰਜੈਂਸੀ ਰਿਸਪਾਂਸ ਵਾਹਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਪਹੁੰਚਣਗੇ। ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹੋਣਗੇ।

ਪੰਜਾਬ ਪੁਲਿਸ ਨੂੰ ਮਿਲੇ 508 ਐਮਰਜੈਂਸੀ ਰਿਸਪਾਂਸ ਵਾਹਨ, Dial 112 ਪ੍ਰਜੈਕਟ ਮਜ਼ਬੂਤ; ਸੀਐਮ ਨੇ ਦਿਖਾਈ ਹਰੀ ਝੰਡੀ
ਪੰਜਾਬ ਪੁਲਿਸ ਨੂੰ ਮਿਲੇ 508 ਐਮਰਜੈਂਸੀ ਰਿਸਪਾਂਸ ਵਾਹਨ
amanpreet-kaur
| Updated On: 31 Mar 2026 12:48 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ (ਸੰਗਰੂਰ ਜ਼ਿਲ੍ਹਾ) ਤੇ ਨੰਗਲ (ਰੂਪਨਗਰ) ਦੇ ਦੌਰੇ ‘ਤੇ ਹਨ। ਇੱਥੇ ਉਹ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿਖਾ ਰਹੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਡਾਇਲ 112’ ਪ੍ਰੋਜੈਕਟ ਤਹਿਤ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ​​ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ।

ਇਹ ਵਾਹਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਤਾਇਨਾਤ ਕੀਤੇ ਜਾਣਗੇ। ਐਮਰਜੈਂਸੀ ਦੌਰਾਨ 112 ਡਾਇਲ ਕਰਨ ‘ਤੇ, ਇਹ ਐਮਰਜੈਂਸੀ ਰਿਸਪਾਂਸ ਵਾਹਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਪਹੁੰਚਣਗੇ। ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਤੇ ਸਮਾਰਟਫੋਨ ਨਾਲ ਲੈਸ ਹੋਣਗੇ।

ਇਸ ਦੇ ਨਾਲ ਇਨ੍ਹਾਂ ਵਾਹਨਾਂ ਨੂੰ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਤੇ GPS ਟਰੈਕਰਾਂ ਤੋਂ ਇਲਾਵਾ, ਆਧੁਨਿਕ ਤਕਨਾਲੋਜੀ ਦੇ ਕਈ ਹੋਰ ਰੂਪਾਂ ਨਾਲ ਲੈਸ ਕੀਤਾ ਗਿਆ ਹੈ। ਝੰਡੀ ਦਿਖਾਉਣ ਦੀ ਰਸਮ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕੀਤਾ ਤੇ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ।

ਮੁੱਖ ਮੰਤਰੀ ਭਗਵੰਤ ਮਾਨ ਦਾ ਨੰਗਲ ਦੌਰਾ

ਧੂਰੀ ਦੌਰੇ ਤੋਂ ਬਾਅਦ ਮੁੱਖ ਮੰਤਰੀ ਨੰਗਲ ਜਾਣਗੇ। ਇੱਥੇ, ਉਹ ਕਾਰਗਿਲ ਦੇ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ 23 ਕਰੋੜ ਰੁਪਏ ਦੀ ਲਾਗਤ ਨਾਲ ਇੱਕ ‘ਸੈਂਟਰ ਆਫ਼ ਐਕਸੀਲੈਂਸ’ ਸਥਾਪਨਾ ਕਰਨਗੇ। ਇੱਥੇ 540 ਨੌਜਵਾਨ ਉਦਯੋਗ ਦੀਆਂ ਖਾਸ ਜ਼ਰੂਰਤਾਂ ਦੇ ਅਨੁਸਾਰ ਤਿਆਰ ਕੀਤੇ ਗਏ ਕੋਰਸਾਂ ‘ਚ ਸਿਖਲਾਈ ਪ੍ਰਾਪਤ ਕਰਨਗੇ।

ਰੋਬੋਟਿਕਸ, ਈਵੀ ਤਕਨਾਲੋਜੀ, ਸੂਰਜੀ ਊਰਜਾ ਤੇ 3D ਪ੍ਰਿੰਟਿੰਗ ਸਮੇਤ ਉੱਚ-ਤਕਨੀਕੀ ਕੋਰਸ ਇਸ ਸੈਂਟਰ ‘ਚ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਹੁਣ ਸਿਵਲ ਏਵੀਏਸ਼ਨ, ਏਅਰ ਹੋਸਟੈਸਿੰਗ ਤੇ ਡਰੋਨ ਤਕਨਾਲੋਜੀ ਦੇ ਕੋਰਸ ਹੁਣ ਸਿੱਧੇ ਸਰਕਾਰੀ ਆਈਟੀਆਈ ਦੇ ਅੰਦਰ ਉਪਲਬਧ ਕਰਵਾਏ ਜਾਣਗੇ।

ਨੰਗਲ ਝੀਲ ਨੂੰ ਆਕਰਸ਼ਕ ਬਣਾਇਆ ਜਾਵੇਗਾ ਤੇ ਇਸ ਨੂੰ ਟੂਰਿਸਟ ਪਲੇਸ ਵਜੋਂ ਸਥਾਪਤ ਕੀਤਾ ਜਾਵੇਗਾ। ਇੱਥੇ 10 ਕਰੋੜ ਦੀ ਲਾਗਤ ਦੇ ਨਾਲ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ਼ (ਸੀਸ਼ੇ ਦਾ ਪੁੱਲ) ਬਣੇਗਾ। ਇਸ ਦੇ ਨਾਲ ਹੀ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਡੀਟੋਰੀਅਮ ਤੇ ਇੱਕ ਨਵਾਂ ਅਕਾਦਮਿਕ ਬਲਾਕ ਬਣਾਇਆ ਜਾਵੇਗਾ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...