Amritpal Singh ਦੇ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ ਜਾਰੀ, ਇੱਕ ਹੋਰ ਸਾਥੀ ਗ੍ਰਿਫਤਾਰ

Published: 

09 Apr 2023 16:40 PM

Hoshiarpur Police ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ ਜਿਹੜਾ ਕਿ ਐੱਨਆਰਆਈ ਹੈ। ਪੁਲਿਸ ਇਸ ਬਾਰੇ ਕੁੱਝ ਵੀ ਨਹੀਂ ਬੋਲ ਰਹੀ। ਜਾਣਕਾਰੀ ਅਨੂਸਾਰ ਜਸਵਿੰਦਰ ਸਿੰਘ ਨਾਂਅ ਦੇ ਇਸ ਮੁਲਜ਼ਮ ਨੇ 17 ਅਪ੍ਰੈਲ ਨੂੰ ਆਸਟ੍ਰੇਲੀਆ ਵਾਪਸ ਜਾਣਾ ਸੀ।

Amritpal Singh ਦੇ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ ਜਾਰੀ, ਇੱਕ ਹੋਰ ਸਾਥੀ ਗ੍ਰਿਫਤਾਰ

ਅੰਮ੍ਰਿਤਪਾਲ ਦੇ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ ਜਾਰੀ, ਇੱਕ ਹੋਰ ਸਾਥੀ ਗ੍ਰਿਫਤਾਰ ।

Follow Us On

ਪੰਜਾਬ ਨਿਊਜ। ਅੰਮ੍ਰਿਤਪਾਲ ਸਿੰਘ ਦੇ 28 ਮਾਰਚ ਨੂੰ ਹੁਸ਼ਿਆਰਪੁਰ ਦੇ ਪਿੰਡ ਮਰਨਾਈਆ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ, ਹੁਸ਼ਿਆਰਪੁਰ ਪੁਲਿਸ ਨੇ ਅੰਮ੍ਰਿਤਪਾਲ (Amritpal Singh) ਦੇ ਸਾਥੀ ਜਸਵਿੰਦਰ ਸਿੰਘ ਪਾਂਗਲੀ ਨਾਮ ਦੇ ਇੱਕ ਐੱਨਆਰਆਈ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ,ਹਾਲਾਂਕਿ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਚੁੱਪ ਵੱਟੀ ਹੋਈ ਹੈ।

ਪੁਲਿਸ ਸੂਤਰਾਂ ਮੁਤਾਬਿਕ ਇਸ ਵਿਅਕਤੀ ਦਾ ਸਬੰਧ ਅੰਮ੍ਰਿਤਪਾਲ ਸਿੰਘ ਦੇ ਹੁਸ਼ਿਆਰਪੁਰ ਤੋਂ ਫਰਾਰ ਹੋਣ ਦੀ ਘਟਨਾ ਤੋਂ ਬਾਅਦ ਦੇ ਸਮੇਂ ਨਾਲ ਜੋੜਿਆ ਜਾ ਰਿਹਾ ਹੈ, ਪਿੰਡ ਮਰਨਾਈਆ ਤੋਂ ਫਰਾਰ ਹੋਣ ਉਪਰੰਤ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ (Police) ਵੱਲੋਂ ਇਹ ਪਹਿਲੀ ਗ੍ਰਿਫਤਾਰੀ ਕੀਤੀ ਗਈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੋਇਆ ਹੈ ਅਤੇ ਪੁਲਿਸ ਦੇ ਹੱਥ ਅੰਮ੍ਰਿਤਪਾਲ ਸਿੰਘ ਸਬੰਧੀ ਅਹਿਮ ਸੁਰਾਗ ਲੱਗੇ ਹਨ, ਆਉਣ ਵਾਲੇ ਦਿਨਾਂ ਦੌਰਾਨ ਪੁਲਿਸ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦੀ ਹੈ।

‘ਪੁੱਛਗਿੱਚ ਚ ਹੋ ਸਕਦੇ ਹਨ ਅਹਿਮ ਖੁਲਾਸੇ’

ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਸਾਰਾ ਮਾਮਲਾ ਜਗਤਪੁਰ ਜੱਟਾਂ ਪਿੰਡ ਵਿੱਚ ਹੋਏ ਇੱਕ ਭੋਗ ਦੇ ਸਮਾਗਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਅਤੇ ਜਿਹੜੇ ਵੀ ਵਿਅਕਤੀ ਉਸ ਸਮਾਗਮ ਵਿੱਚ ਸ਼ਾਮਿਲ ਹੋਏ ਸਨ ਪੁਲਿਸ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ 28 ਮਾਰਚ ਸ਼ਾਮ 8 ਵਜੇ ਦੇ ਕਰੀਬ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਪਿੰਡ ਮਰਨਾਈਆ ਤੋਂ ਫਰਾਰ ਹੋ ਗਏ ਸਨ ਅਤੇ ਪੁਲਿਸ ਉਸੇ ਦਿਨ ਤੋਂ ਲਗਾਤਾਰ ਜਿੱਥੇ ਇਲਾਕੇ ਦੀ ਛਾਣਬੀਣ ਕਰ ਰਹੀ ਹੈ।

‘ਐੱਨਆਰਆਈ ਨੇ 17 ਅਪ੍ਰੈਲ ਨੂੰ ਜਾਣਾ ਸੀ ਆਸਟ੍ਰੇਲੀਆ’

ਉੱਥੇ ਹੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਘੋਖ-ਪੜਤਾਲ ਵੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਈ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ,ਜਸਵਿੰਦਰ ਸਿੰਘ ਦੀ ਗ੍ਰਿਫਤਾਰੀ ਉਸ 19 ਨੰਬਰ ਐਫ.ਆਈ.ਆਰ ਵਿੱਚ ਪਾਈ ਗਈ ਹੈ ਜਿਹੜੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਸਬੰਧ ਵਿੱਚ ਥਾਣਾ ਮੇਹਟੀਆਣਾ ਵਿੱਚ ਦਰਜ ਕੀਤੀ ਗਈ ਸੀ। ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਪਾਂਗਲੀ ਪਿਛਲੇ ਕਈ ਸਾਲਾਂ ਤੋਂ ਆਸਟ੍ਰੇਲੀਆ (Australia) ਵਿੱਚ ਰਹਿ ਰਿਹਾ ਹੈ ਅਤੇ 17 ਅਪ੍ਰੈਲ ਨੂੰ ਉਸ ਨੇ ਵਾਪਿਸ ਚਲੇ ਜਾਣਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ