ਭਾਰਤ ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇੜਿਓਂ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਿਲੋ 310 ਗ੍ਰਾਮ ਆਈਸ ਡਰੱਗ ਤੇ ਤਿੰਨ ਪਿਸਤੌਲ ਬਰਾਮਦ

Updated On: 

16 Aug 2026 12:04 PM IST

ਪੁਲਿਸ ਵੱਲੋਂ ਰਾਵੀ ਦਰਿਆ ਨੇੜੇ ਸਰਕੰਡਿਆਂ ਵਾਲੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ 'ਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਮਿਲੇ।

ਭਾਰਤ ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇੜਿਓਂ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਿਲੋ 310 ਗ੍ਰਾਮ ਆਈਸ ਡਰੱਗ ਤੇ ਤਿੰਨ ਪਿਸਤੌਲ ਬਰਾਮਦ

ਭਾਰਤ ਪਾਕਿਸਤਾਨ ਸਰਹੱਦ ਨੇੜੇ ਵਗਦੇ ਰਾਵੀ ਦਰਿਆ ਨੇੜਿਓਂ ਪੁਲਿਸ ਨੂੰ ਵੱਡੀ ਕਾਮਯਾਬੀ

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੀ ਪੁਲਿਸ ਨੇ ਸਰਹੱਦੀ ਇਲਾਕੇ ‘ਚ ਵੱਡੀ ਕਾਰਵਾਈ ਕਰਦਿਆਂ ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਨੂੰ ਇਹ ਸਫਲਤਾ ਮੁਖਬਰ ਦੀ ਇਤਲਾਹ ਦੇ ਆਧਾਰ ਤੇ ਮਿਲੀ।

ਪੁਲਿਸ ਵੱਲੋਂ ਰਾਵੀ ਦਰਿਆ ਨੇੜੇ ਸਰਕੰਡਿਆਂ ਵਾਲੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ‘ਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਮਿਲੇ।

ਨਸ਼ੀਲਾ ਪਦਾਰਥ ਤੇ ਹਥਿਆਰ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀਂ ਭਾਰਤੀ ਖੇਤਰ ‘ਚ ਸੁੱਟੇ ਗਏ ਸਨ। ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ‘ਚ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਹੁਣ ਇਸ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਹੱਦੀ ਖੇਤਰ ‘ਚ ਪੁਲਿਸ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

Loading...
Unable to load recommendations.
Follow Us