ਅੰਮ੍ਰਿਤਸਰ ‘ਚ ਭੀਖ ਮੰਗਣ ਵਾਲਿਆਂ ਤੇ ਕਾਰਵਾਈ, 7 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁੱਝ ਖਾਸ ਖੇਤਰਾਂ 'ਚ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੂੰ ਮਿਲੀ ਸ਼ਿਕਾਇਤ ਦੇ ਆਧਾਰ 'ਤੇ, ਰਣਜੀਤ ਐਵੇਨਿਊ ਇਲਾਕੇ 'ਚ ਇੱਕ ਵਿਸ਼ੇਸ਼ ਕਾਰਵਾਈ ਕੀਤੀ ਗਈ, ਜਿੱਥੇ ਯੋਜਨਾਬੱਧ ਛਾਪੇਮਾਰੀ ਦੌਰਾਨ ਬੱਚਿਆਂ ਨੂੰ ਬਚਾਇਆ ਗਿਆ।
ਪੰਜਾਬ ਸਰਕਾਰ ਦੇ ਜੀਵਨਜੋਤ ਪ੍ਰੋਜੈਕਟ ਤਹਿਤ ਅੰਮ੍ਰਿਤਸਰ ‘ਚ ਬੱਚਿਆਂ ਵੱਲੋਂ ਭੀਖ ਮੰਗਵਾਉਣ ਵਾਲਿਆਂ ‘ਤੇ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਚੌਰਾਹਿਆਂ ਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ‘ਤੇ ਅਚਾਨਕ ਛਾਪੇਮਾਰੀ ਦੌਰਾਨ ਸੱਤ ਬੱਚਿਆਂ ਨੂੰ ਬਚਾਇਆ। ਇਹ ਕਾਰਵਾਈ ਬਾਲ ਸੁਰੱਖਿਆ ਐਕਟ ਤਹਿਤ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੇ ਅਧਿਕਾਰੀ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁੱਝ ਖਾਸ ਖੇਤਰਾਂ ‘ਚ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੂੰ ਮਿਲੀ ਸ਼ਿਕਾਇਤ ਦੇ ਆਧਾਰ ‘ਤੇ, ਰਣਜੀਤ ਐਵੇਨਿਊ ਇਲਾਕੇ ‘ਚ ਇੱਕ ਵਿਸ਼ੇਸ਼ ਕਾਰਵਾਈ ਕੀਤੀ ਗਈ, ਜਿੱਥੇ ਯੋਜਨਾਬੱਧ ਛਾਪੇਮਾਰੀ ਦੌਰਾਨ ਬੱਚਿਆਂ ਨੂੰ ਬਚਾਇਆ ਗਿਆ।
ਛੁਡਾਏ ਗਏ ਬੱਚਿਆਂ ਦੇ ਦਸਤਾਵੇਜ਼ ਤੇ ਡੀਐਨਏ ਟੈਸਟਿੰਗ
ਤਰਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਬਚਾਏ ਗਏ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਬੱਚਿਆਂ ਦਾ ਦਾਅਵਾ ਕਰਨ ਵਾਲੇ ਮਾਪਿਆਂ ਦੇ ਆਧਾਰ ਕਾਰਡ, ਜਨਮ ਸਰਟੀਫਿਕੇਟ ਤੇ ਹੋਰ ਦਸਤਾਵੇਜ਼ਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਮਤਭੇਦ ਪਾਇਆ ਜਾਂਦਾ ਹੈ ਜਾਂ ਸ਼ੱਕ ਪੈਦਾ ਹੁੰਦਾ ਹੈ, ਤਾਂ ਡੀਐਨਏ ਟੈਸਟਿੰਗ ਵੀ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਭੀਖ ਮੰਗਣਾ ਬੱਚਿਆਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਦਿੰਦਾ ਹੈ। ਇਹ ਬੱਚਿਆਂ ਦੀ ਪੜ੍ਹਾਈ ਕਰਨ ਦੀ ਉਮਰ ਹੈ, ਸੜਕਾਂ ‘ਤੇ ਭੀਖ ਮੰਗਣ ਦੀ ਨਹੀਂ। ਬਚਾਏ ਗਏ ਬੱਚਿਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਅਧੀਨ ਸਕੂਲਾਂ ਨਾਲ ਜੋੜਿਆ ਜਾਵੇਗਾ ਤੇ ਉਨ੍ਹਾਂ ਨੂੰ ਹੋਰ ਸਰਕਾਰੀ ਸਹਾਇਤਾ ਦੇ ਨਾਲ-ਨਾਲ ਚਾਰ ਹਜ਼ਾਰ ਰੁਪਏ ਦੀ ਮਾਸਿਕ ਸਪਾਂਸਰਸ਼ਿਪ ਵੀ ਮਿਲੇਗੀ।