ਪੰਜਾਬ ਪੁਲਿਸ ਦੀ ਥਾਣਿਆਂ ‘ਚ ਬਲਾਸਟ ਰੋਕਣ ਲਈ ਯੋਜਨਾ ਤਿਆਰ: 78 ਚੌਕੀਆਂ ਤੇ ਥਾਣੇ Identify, ਚਾਰਦੀਵਾਰੀ ‘ਤੇ ਲਗਾਈ ਜਾਵੇਗੀ ਕੰਡਿਆਲੀ ਤਾਰ
ਥਾਣਿਆਂ 'ਤੇ ਹਮਲਿਆਂ ਤੋਂ ਬਾਅਦ ਪੁਲਿਸ ਨੇ ਸਰਕਾਰੀ ਇਮਾਰਤਾਂ ਅਤੇ ਥਾਣਿਆਂ ਦੀ ਸੁਰੱਖਿਆ 'ਚ ਕੁਝ ਬਦਲਾਅ ਕੀਤੇ ਹਨ। ਸਾਰੇ ਥਾਣਿਆਂ ਵਿੱਚ ਆਰਜ਼ੀ ਜਾਲ ਅਤੇ ਹਰੀ ਚਾਦਰਾਂ ਲਗਾਈਆਂ ਗਈਆਂ ਹਨ, ਤਾਂ ਜੋ ਜੇਕਰ ਬਾਹਰੋਂ ਕੋਈ ਚੀਜ਼ ਸੁੱਟੀ ਜਾਵੇ ਤਾਂ ਉਹ ਅੰਦਰ ਨਾ ਜਾ ਸਕੇ। ਰਾਤ ਸਮੇਂ ਗਸ਼ਤ ਵਧਾ ਦਿੱਤੀ ਗਈ ਹੈ। ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਜਾਵੇ।
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਪੈਂਦੇ ਪੁਲਿਸ ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ‘ਥਿੰਕ ਟੈਂਕ’ ਰਣਨੀਤੀ ਬਣਾ ਲਈ ਹੈ। ਇਸ ਦੇ ਲਈ 78 ਥਾਣਿਆਂ ਅਤੇ ਚੌਕੀਆਂ ਦੀ ਸ਼ਨਾਖਤ ਕੀਤੀ ਗਈ ਹੈ। ਇਨ੍ਹਾਂ ਸਾਰੇ ਥਾਣਿਆਂ ਨੂੰ ਚਾਰਦੀਵਾਰੀ ਨਾਲ ਘੇਰਿਆ ਜਾਵੇਗਾ। ਇਸ ਤੋਂ ਇਲਾਵਾ ਸੁਰੱਖਿਆਂ ਦੇ ਹੋਰ ਪ੍ਰਬੰਧ ਕਰਨ ਦੇ ਲਈ ਉੱਪਰ ਕੰਡਿਆਲੀ ਤਾਰ ਵੀ ਲਗਾਈ ਜਾਵੇਗੀ।
ਪੁਲਿਸ ਸੂਤਰਾਂ ਮੁਤਾਬਕ ਜਿਹੜੀਆਂ ਇਮਾਰਤਾਂ ਸੁਰੱਖਿਅਤ ਨਹੀਂ ਹਨ, ਉਨ੍ਹਾਂ ਨੂੰ ਢਾਹ ਦਿੱਤਾ ਜਾਵੇਗਾ ਤਾਂ ਜੋ ਕਿਸੇ ਦਾ ਨੁਕਸਾਨ ਨਾ ਹੋ ਸਕੇ। ਇਹ ਸਾਰਾ ਕੰਮ 4 ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਮਹੀਨੇ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।
ਦਰਅਸਲ, ਨਵੰਬਰ ਅਤੇ ਦਸੰਬਰ ਦੇ ਮਹੀਨਿਆਂ ਵਿੱਚ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ ਦੇ ਥਾਣਿਆਂ ਅਤੇ ਚੌਕੀਆਂ ਵਿੱਚ ਧਮਾਕੇ ਹੋਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਤਿਆਰੀ ਕਰ ਲਈ ਹੈ।
ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਵਾਰੀ
ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੁਲਿਸ ਨੇ ਸਰਕਾਰੀ ਇਮਾਰਤਾਂ ਅਤੇ ਥਾਣਿਆਂ ਦੀ ਸੁਰੱਖਿਆ ‘ਚ ਕੁਝ ਬਦਲਾਅ ਕੀਤੇ ਹਨ। ਸਾਰੇ ਥਾਣਿਆਂ ਵਿੱਚ ਆਰਜ਼ੀ ਜਾਲ ਅਤੇ ਹਰੀ ਚਾਦਰਾਂ ਲਗਾਈਆਂ ਗਈਆਂ ਹਨ, ਤਾਂ ਜੋ ਜੇਕਰ ਬਾਹਰੋਂ ਕੋਈ ਚੀਜ਼ ਸੁੱਟੀ ਜਾਵੇ ਤਾਂ ਉਹ ਅੰਦਰ ਨਾ ਜਾ ਸਕੇ। ਰਾਤ ਸਮੇਂ ਗਸ਼ਤ ਵਧਾ ਦਿੱਤੀ ਗਈ ਹੈ। ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਜਾਵੇ।
ਇਸ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਫੀਲਡ ਵਿੱਚ ਸਰਗਰਮ ਹਨ। ਪੁਲਿਸ ਅਤੇ ਲੋਕਾਂ ਵਿਚਕਾਰ ਤਾਲਮੇਲ ਵਧਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਚਨਾ ਉਨ੍ਹਾਂ ਤੱਕ ਤੁਰੰਤ ਪਹੁੰਚ ਸਕੇ। ਸਰਹੱਦੀ ਖੇਤਰ ਦੇ ਸਾਰੇ ਥਾਣਿਆਂ ਦੇ ਐਸਐਚਓਜ਼ ਨੂੰ ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕੁਝ ਦਿਨ ਪਹਿਲਾਂ ਪੰਜਾਬ ਦਾ ਦੌਰਾ ਕੀਤਾ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਕਿਹਾ ਹੈ ਕਿ ਪਾਕਿਸਤਾਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ
ਅੱਤਵਾਦੀ ਦੇਸ਼ ਦੇ ਨੌਜਵਾਨਾਂ ਦਾ ਸਹਾਰਾ ਲੈ ਰਹੇ ਹਨ
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 9 ਸਾਲਾਂ ਤੋਂ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦਾ ਮਨੋਬਲ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅੱਤਵਾਦੀਆਂ ਨੂੰ ਅਜੇ ਤੱਕ ਕਾਮਯਾਬੀ ਨਹੀਂ ਮਿਲੀ ਹੈ। ਇਹ ਤੈਅ ਹੈ ਕਿ ਹੁਣ ਬਾਹਰਲੇ ਲੋਕਾਂ ਨੂੰ ਭੇਜਣ ਦੀ ਬਜਾਏ ਆਪਣੇ ਹੀ ਦੇਸ਼ ਦੇ ਨੌਜਵਾਨਾਂ ਦੀ ਮਦਦ ਲੈ ਰਹੇ ਹਨ।
ਪਠਾਨਕੋਟ ਏਅਰਬੇਸ ‘ਤੇ 2 ਜਨਵਰੀ 2016 ਨੂੰ ਹਮਲਾ ਹੋਇਆ ਸੀ। ਇਸ ‘ਚ ਫੌਜ ਦੇ 2 ਜਵਾਨਾਂ ਸਮੇਤ 5 ਲੋਕ ਸ਼ਹੀਦ ਹੋ ਗਏ ਸਨ। ਉਦੋਂ ਅੱਤਵਾਦੀ ਪਾਕਿਸਤਾਨ ਤੋਂ ਆਏ ਸਨ। ਇਸ ਤੋਂ ਬਾਅਦ 9 ਮਈ 2022 ਨੂੰ ਮੋਹਾਲੀ ‘ਚ ਪੰਜਾਬ ਪੁਲਿਸ ਦੇ ਹੈੱਡਕੁਆਰਟਰ ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਦਸੰਬਰ 2022 ‘ਚ ਸਹਰਾਲੀ ਥਾਣੇ ‘ਤੇ ਗ੍ਰੇਨੇਡ ਹਮਲਾ ਹੋਇਆ ਸੀ,। ਇਨ੍ਹਾਂ ਮਾਮਲਿਆਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਕਰ ਰਹੀ ਹੈ।