AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ BJP ਦਫ਼ਤਰ ਬਲਾਸਟ ਦੇ ਦੋ ਮੁੱਖ ਮੁਲਜ਼ਮ ਗਿਰਫ਼ਤਾਰ, DGP ਪੰਜਾਬ ਨੇ ਕੀਤੇ ਕਈ ਅਹਿਮ ਖੁਲਾਸੇ

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਤਨਗੜ੍ਹ (ਮੋਰਿੰਡਾ) ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਵਜੋਂ ਹੋਈ ਹੈ।

ਚੰਡੀਗੜ੍ਹ BJP ਦਫ਼ਤਰ ਬਲਾਸਟ ਦੇ ਦੋ ਮੁੱਖ ਮੁਲਜ਼ਮ ਗਿਰਫ਼ਤਾਰ, DGP ਪੰਜਾਬ ਨੇ ਕੀਤੇ ਕਈ ਅਹਿਮ ਖੁਲਾਸੇ
ਭਾਜਪਾ ਦਫ਼ਤਰ ਬਲਾਸਟ ‘ਚ 2 ਮੁੱਖ ਮੁਲਜ਼ਮ ਗ੍ਰਿਫ਼ਤਾਰ, DGP ਵੱਲੋਂ ਅਹਿਮ ਖੁਲਾਸੇ
amanpreet-kaur
| Updated On: 05 Apr 2026 16:34 PM IST

ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਤਨਗੜ੍ਹ (ਮੋਰਿੰਡਾ) ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਵਜੋਂ ਹੋਈ ਹੈ।

ਗ੍ਰਿਫ਼ਤਾਰੀ ਅਤੇ ਹਥਿਆਰਾਂ ਦੀ ਬਰਾਮਦਗੀਪੁਲਿਸ ਜਾਂਚ ਮੁਤਾਬਕ ਅਮਨਪ੍ਰੀਤ ਸਿੰਘ ਨੇ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਿਆ ਸੀ, ਜਦਕਿ ਗੁਰਤੇਜ ਸਿੰਘ ਨੇ ਪੂਰੀ ਵਾਰਦਾਤ ਦੀ ਵੀਡੀਓ ਬਣਾਈ ਸੀ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਇਸ ਮਾਮਲੇ ਵਿੱਚ 5 ਹੋਰ ਮੁਲਜ਼ਮਾਂ—ਬਲਵਿੰਦਰ ਲਾਲ ਉਰਫ਼ ਸ਼ੰਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਚੰਡੀਗੜ੍ਹ BJP ਦਫ਼ਤਰ ਬਲਾਸਟ ਮਾਮਲਾ, 2 ਮੁੱਖ ਮੁਲਜ਼ਮ ਗ੍ਰਿਫ਼ਤਾਰ; ਇੱਕ ਨੇ ਬੰਬ ਸੁੱਟਿਆ, ਦੂਜੇ ਨੇ ਵੀਡੀਓ ਬਣਾਈ

ਪਾਕਿਸਤਾਨੀ ISI ਅਤੇ ਵਿਦੇਸ਼ੀ ਸਾਜ਼ਿਸ਼ ਦਾ ਖੁਲਾਸਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਪੂਰੀ ਸਾਜ਼ਿਸ਼ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਪਾਕਿਸਤਾਨੀ ਖੁਫੀਆ ਏਜੰਸੀ ISI ਪੰਜਾਬ ਵਿੱਚ ਦਹਿਸ਼ਤ ਅਤੇ ਅਫਰਾ-ਤਫਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪੁਰਤਗਾਲ ਵਿੱਚ ਬੈਠੇ ਹੈਂਡਲਰ ਬਲਜੋਤ ਸਿੰਘ ਉਰਫ਼ ਜੋਤ ਦੇ ਨਿਰਦੇਸ਼ਾਂ ‘ਤੇ ਹੀ ਇਸ ਹਮਲੇ ਦੀ ਵਿਉਂਤਬੰਦੀ ਕੀਤੀ ਗਈ ਸੀ।

ਧਮਾਕੇ ਦੀ ਭਿਆਨਕਤਾ ਅਤੇ ਪਾਕਿਸਤਾਨੀ ਗ੍ਰੇਨੇਡ

ਦੱਸਣਯੋਗ ਹੈ ਕਿ ਬੀਤੇ ਬੁੱਧਵਾਰ (1 ਅਪ੍ਰੈਲ) ਦੀ ਸ਼ਾਮ ਨੂੰ ਇਹ ਧਮਾਕਾ ਹੋਇਆ ਸੀ, ਜਿਸ ਨਾਲ ਉੱਥੇ ਖੜ੍ਹੀਆਂ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਕੰਧਾਂ ‘ਤੇ ਛਰ੍ਹਿਆਂ ਦੇ ਨਿਸ਼ਾਨ ਪੈ ਗਏ ਸਨ। ਸੂਤਰਾਂ ਅਨੁਸਾਰ ਇਸ ਹਮਲੇ ਵਿੱਚ ਪਾਕਿਸਤਾਨੀ ਨਿਰਮਿਤ GHD2P ਹੈਂਡ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ। ਇਹ ਗ੍ਰੇਨੇਡ 5 ਤੋਂ 10 ਮੀਟਰ ਦੇ ਦਾਇਰੇ ਵਿੱਚ ਬਹੁਤ ਘਾਤਕ ਹੁੰਦਾ ਹੈ ਅਤੇ ਇਸ ਦੇ ਟੁਕੜੇ 25 ਮੀਟਰ ਤੱਕ ਫੈਲ ਸਕਦੇ ਹਨ। ਵਾਰਦਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਖਾਲਿਸਤਾਨੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਵੀ ਲਈ ਸੀ।

ਚੰਡੀਗੜ੍ਹ ਪੁਲਿਸ ਨੂੰ ਚਕਮਾ ਦੇ ਕੇ ਇੰਝ ਭੱਜੇ ਮੁਲਜ਼ਮ

ਜਾਂਚ ਦੌਰਾਨ ਇਹ ਬਹੁਤ ਹੀ ਹੈਰਾਨੀਜਨਕ ਤੱਥ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਾਰਦਾਤ ਤੋਂ ਬਾਅਦ ਬੜੀ ਚਲਾਕੀ ਨਾਲ ਫ਼ਰਾਰ ਹੋਏ। ਉਹ ਸੈਕਟਰ-24 ਦੇ ਬੱਸ ਸਟੈਂਡ ‘ਤੇ ਖੜ੍ਹੇ ਹੋ ਗਏ ਅਤੇ ਸੀਟੀਯੂ (CTU) ਦੀ ਬੱਸ ਵਿੱਚ ਬੈਠ ਕੇ ਸੈਕਟਰ-43 ਦੇ ਬੱਸ ਅੱਡੇ ‘ਤੇ ਉਤਰ ਗਏ, ਜਿੱਥੋਂ ਉਨ੍ਹਾਂ ਨੇ ਖਰੜ ਲਈ ਬੱਸ ਲਈ।

ਦਿਲਚਸਪ ਗੱਲ ਇਹ ਰਹੀ ਕਿ ਮੁਲਜ਼ਮਾਂ ਕੋਲ ਬੱਸ ਦਾ ਕਿਰਾਇਆ ਦੇਣ ਲਈ ਸਿਰਫ਼ 20-20 ਰੁਪਏ ਸਨ। ਕਿਰਾਇਆ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੇ ਬੱਸ ਵਿੱਚ ਸਵਾਰ ਇੱਕ ਯਾਤਰੀ ਨੂੰ ਗੂਗਲ-ਪੇ ਰਾਹੀਂ ਪੈਸੇ ਭੇਜੇ ਅਤੇ ਉਸ ਤੋਂ ਨਕਦੀ ਲੈ ਕੇ ਕੰਡਕਟਰ ਨੂੰ ਕਿਰਾਇਆ ਦਿੱਤਾ। ਚੰਡੀਗੜ੍ਹ ਪੁਲਿਸ ਨੇ ਪਹਿਲਾਂ ਇੱਕ ਬਾਈਕ ਸਵਾਰ ਦੀ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ, ਜਿਸ ਕਾਰਨ ਜਾਂਚ ਉਲਝ ਗਈ ਅਤੇ ਮੁਲਜ਼ਮ ਬੱਸ ਰਾਹੀਂ ਬੜੇ ਆਰਾਮ ਨਾਲ ਸ਼ਹਿਰ ਵਿੱਚੋਂ ਨਿਕਲਣ ਵਿੱਚ ਕਾਮਯਾਬ ਹੋ ਗਏ।

ਸੰਗਠਿਤ ਨੈੱਟਵਰਕ ਰਾਹੀਂ ਪਹੁੰਚੀ ਸੀ ਹਥਿਆਰਾਂ ਦੀ ਖੇਪ

ਡੀਜੀਪੀ ਅਨੁਸਾਰ ਇਹ ਮੁਲਜ਼ਮ ਇੱਕ ਵੱਡੇ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ। ਇਨ੍ਹਾਂ ਤੱਕ ਹੈਂਡ ਗ੍ਰੇਨੇਡ ਅਤੇ ਹਥਿਆਰ ਕਈ ਵੱਖ-ਵੱਖ ਲੋਕਾਂ ਰਾਹੀਂ ਪਹੁੰਚਾਏ ਗਏ ਸਨ। ਹਰ ਵਿਅਕਤੀ ਨੂੰ ਅਲੱਗ-ਅਲੱਗ ਜ਼ਿੰਮੇਵਾਰੀ ਸੌਂਪੀ ਗਈ ਸੀ ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੇ ਹੋਰ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...