ਅੱਤਵਾਦੀ ਰਿੰਦਾ ਅਤੇ ਲਖਵਿੰਦਰ ਲੰਡਾ ਦੇ 2 ਸਾਥੀ ਗ੍ਰਿਫ਼ਤਾਰ, 2 ਪਿਸਤੌਲਾਂ ਤੇ 300 ਕਾਰਤੂਸ ਵੀ ਬਰਾਮਦ, ਪੰਜਾਬ ਪੁਲਿਸ ਨੇ ਮਾਰੀ ਸੀ ਰੇਡ

Updated On: 

26 Jun 2023 11:58 AM

ਪੰਜਾਬ ਪੁਲਿਸ ਨੇ ਛਾਪੇਮਾਰੀ ਦੌਰਾਨ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾ ਤੋਂ ਹਥਿਆਰਾਂ ਸਣੇ ਨਸ਼ੇ ਦੀ ਵੱਡੀ ਖੇਪ ਵੀ ਬਰਾਮਦ ਹੋਈ ਹੈ।

ਅੱਤਵਾਦੀ ਰਿੰਦਾ ਅਤੇ ਲਖਵਿੰਦਰ ਲੰਡਾ ਦੇ 2 ਸਾਥੀ ਗ੍ਰਿਫ਼ਤਾਰ, 2 ਪਿਸਤੌਲਾਂ ਤੇ 300 ਕਾਰਤੂਸ ਵੀ ਬਰਾਮਦ, ਪੰਜਾਬ ਪੁਲਿਸ ਨੇ ਮਾਰੀ ਸੀ ਰੇਡ
Follow Us On

ਪੰਜਾਬ ਨਿਊਜ਼। ਤਰਨਤਾਰਨ ਵਿੱਚ ਪੰਜਾਬ ਪੁਲਿਸ ਵੱਲੋਂ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ (Harwinder Singh Rinda) ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਹਥਿਆਰਾਂ ਸਣੇ ਨਸ਼ੇ ਦੀ ਖੇਪ ਵੀ ਬਰਮਾਦ ਕੀਤੀ ਹੈ।

ਯੋਜਨ ਤਹਿਤ ਗ੍ਰਿਫ਼ਤਾਰ ਕੀਤਾ- DGP ਲਾਅ ਐਂਡ ਆਰਡਰ

ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਰੇ ਐਸਐਸਪੀਜ਼ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਮਜ਼ਬੂਤ ​​ਪੁਲਿਸ (Police) ਟੀਮਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਦਾ ਮੁੱਖ ਮਕਸਦ ਭਾਰਤ ਵਿੱਚ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਗਠਜੋੜ ਨੂੰ ਤੋੜਨਾ ਹੈ। 364 ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਕਰੀਬ 2 ਹਜ਼ਾਰ ਪੁਲਿਸ ਕਰਮਚਾਰੀ ਸ਼ਾਮਲ ਸਨ।

ਉਨ੍ਹਾਂ ਨੇ ਦੱਸਿਆ ਕੀ ਜਾਣਕਾਰੀ ਮਿਲਨ ਤੋਂ ਬਾਅਦ ਟੀਮ ਵੱਲੋਂ ਐਕਸ਼ਨ ਲਿਆ ਗਿਆ। ਜਿਸ ਤੋਂ ਬਾਅਦ ਪੂਰੀ ਯੋਜਨਾ ਬਣਾਈ ਗਈ।

ਹਥਿਆਰ ਸਣੇ ਨਸ਼ੇ ਦੀ ਖੇਪ ਵੀ ਬਰਮਾਦ

ਤਰਨਤਾਰਨ ਪੁਲਿਸ ਨੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ। ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਉਸ ਦੇ ਭਰਾ ਵਤਨਦੀਪ ਸਿੰਘ ਵਾਸੀ ਪਿੰਡ ਕੁੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤੋਂ ਦੋ ਪਿਸਤੌਲ, ਵੱਖ-ਵੱਖ ਬੋਰ ਦੇ 285 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ ਅਤੇ 250 ਕਿਲੋ ਲਾਹਣ ਵੀ ਬਰਾਮਦ ਕੀਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ