ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਦੋ ਬਦਮਾਸ਼ ਕੀਤੇ ਗ੍ਰਿਫਤਾਰ, 17 ਪਿਸਤੌਲ ਤੇ 35 ਮੈਗਜ਼ੀਨ ਬਰਾਮਦ
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਵੱਡੀ ਪੱਧਰ 'ਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਿਲ ਸਨ। ਦੋਹਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਹੋਏ ਹਨ। ਡੀਜੀਪੀ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।
ਜੱਗੂ ਭਗਵਾਨਪੁਰੀਆ ਨੂੰ ਦਿੱਤੇ ਜਾਣੇ ਸਨ ਹਥਿਆਰ
ਪੁਲਿਸ ਨੇ ਇਨ੍ਹਾਂ ਕੋਲੋਂ 17 ਪਿਸਤੌਲ ਅਤੇ 35 ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ (Jaggu Bhagwanpuria) ਅਤੇ ਰਵੀ ਬਲਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਦਿੱਤੇ ਜਾਣੇ ਸਨ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਫੜੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਮ ਹਰਪਾਲ ਸਿੰਘ ਹੈ। ਹਰਪਾਲ ਖਰਗੋਨ ਜ਼ਿਲ੍ਹੇ ਦੇ ਪਿੰਡ ਸਿਗਨੂਰ ਦਾ ਰਹਿਣ ਵਾਲਾ ਹੈ। ਜਦਕਿ ਦੂਜੇ ਦੀ ਪਛਾਣ ਕਿਸ਼ੋਰ ਸਿੰਘ ਰਾਠੌਰ ਵਜੋਂ ਹੋਈ ਹੈ। ਕਿਸ਼ੋਰ ਭੜਵਾਨੀ ਜ਼ਿਲ੍ਹੇ ਦੇ ਬਲਵਾੜੀ ਪਿੰਡ ਦਾ ਰਹਿਣ ਵਾਲਾ ਹੈ।ਇਸ ਤਰ੍ਹਾਂ ਹੋਈ ਗ੍ਰਿਫਤਾਰੀ
ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਜ਼ਬਤ ਕੀਤੇ ਗਏ ਹਥਿਆਰ (Weapons) ਨਿਰਮਾਤਾਵਾਂ ਅਤੇ ਸਪਲਾਇਰਾਂ ਤੋਂ ਇੱਕ ਖੇਪ ਸਨ ਅਤੇ ਇਹ ਦੋਵੇਂ ਮੱਧ ਪ੍ਰਦੇਸ਼ ਦੇ ਖਰਗੋਨ ਅਤੇ ਭਰਵਾਨੀ ਜ਼ਿਲ੍ਹਿਆਂ ਦੇ ਵਸਨੀਕ ਹੋਣ ਦਾ ਸ਼ੱਕ ਹੈ। ਉਸ ਨੇ ਦੱਸਿਆ ਕਿ ਇਸ ਸੂਚਨਾ ਤੋਂ ਬਾਅਦ ਮੰਗਲਵਾਰ ਨੂੰ ਜਲੰਧਰ ਦੀ ਖੁਫੀਆ ਟੀਮ ਮੱਧ ਪ੍ਰਦੇਸ਼ ਗਈ ਅਤੇ ਉਸ ਦਾ ਪਤਾ ਲਗਾ ਕੇ ਅਸਲਾ ਸਪਲਾਇਰ ਨੂੰ ਕਾਬੂ ਕੀਤਾ ਹੈ।ਨਸ਼ਾ ਤਸਕਰੀ ਦੇ ਗਿਰੋਹਾ ਦਾ ਕੀਤਾ ਪਰਦਾਫਾਸ਼
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਡੀਜੀਪੀ ਨੇ ਟਵੀਟ ਕੀਤਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਬੰਧ ਵਿੱਚ ਚਾਰ ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਬਰਾਮਦਗੀ ਨਾਲ ਹੈਰੋਇਨ ਦੀ ਕੁੱਲ ਬਰਾਮਦਗੀ 10 ਕਿੱਲੋ ਤੱਕ ਪਹੁੰਚ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
