AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਵਾਂਸ਼ਹਿਰ ‘ਚ ਫ਼ਰਜ਼ੀ SP ਚੜਿਆ ਪੁਲਿਸ ਅੜਿੱਕੇ, ਵਰਦੀ ਪਾ ਲੋਕਾਂ ‘ਤੇ ਝਾੜਦਾ ਸੀ ਰੌਬ

ਨਵਾਂਸ਼ਹਿਰ ਸਿਟੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਖ਼ੁਦ ਨੂੰ ਪੁਲਿਸ ਵਿਭਾਗ ਦਾ ਸੀਨੀਅਰ ਅਧਿਕਾਰੀ ਦੱਸ ਕੇ ਲੋਕਾਂ 'ਤੇ ਨਾਜਾਇਜ਼ ਰੌਬ ਝਾੜਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਨਿਵਾਸੀ ਪਿੰਡ ਅਲਾਵਲਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਨਵਾਂਸ਼ਹਿਰ 'ਚ ਫ਼ਰਜ਼ੀ SP ਚੜਿਆ ਪੁਲਿਸ ਅੜਿੱਕੇ, ਵਰਦੀ ਪਾ ਲੋਕਾਂ 'ਤੇ ਝਾੜਦਾ ਸੀ ਰੌਬ
shailesh-kumar-shaheed-bhagat-singh-nagar
| Published: 20 Jun 2026 21:22 PM IST
Share

ਨਵਾਂਸ਼ਹਿਰ ਸਿਟੀ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਖ਼ੁਦ ਨੂੰ ਪੁਲਿਸ ਵਿਭਾਗ ਦਾ ਸੀਨੀਅਰ ਅਧਿਕਾਰੀ ਦੱਸ ਕੇ ਲੋਕਾਂ ‘ਤੇ ਨਾਜਾਇਜ਼ ਰੌਬ ਝਾੜਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ, ਨਿਵਾਸੀ ਪਿੰਡ ਅਲਾਵਲਪੁਰ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਇਹ ਮੁਲਜ਼ਮ ਕਥਿਤ ਤੌਰ ‘ਤੇ ਐਸਪੀ (SP) ਰੈਂਕ ਦੀ ਪੁਲਿਸ ਵਰਦੀ ਪਹਿਨ ਕੇ ਜਨਤਕ ਥਾਵਾਂ ‘ਤੇ ਘੁੰਮਦਾ ਸੀ ਅਤੇ ਲੋਕਾਂ ਨੂੰ ਆਪਣੇ ਪ੍ਰਭਾਵ ਵਿੱਚ ਲੈਣ ਦੀ ਕੋਸ਼ਿਸ਼ ਕਰਦਾ ਸੀ। ਇਹ ਫਰਜ਼ੀ ਐਸਪੀ ਆਪਣੀ ਕਾਲੇ ਰੰਗ ਦੀ ਕਾਰ ‘ਤੇ ਬੱਤੀ ਲਗਾ ਕੇ ਤਰਨਤਾਰਨ ਤੋਂ ਆ ਕੇ ਨਵਾਂਸ਼ਹਿਰ ਇਲਾਕੇ ਵਿੱਚ ਘੁੰਮ ਰਿਹਾ ਸੀ, ਜਿਸ ਨੂੰ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਟੀਮ ਗਠਿਤ ਕਰਕੇ ਕਾਬੂ ਕੀਤਾ ਹੈ।

ਥਾਣਾ ਸਿਟੀ ਦੇ ਐਸਐਚਓ (SHO) ਅਵਤਾਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮੁਲਜ਼ਮ ਹਰਮਨਪ੍ਰੀਤ ਸਿੰਘ ਲੰਮੇ ਸਮੇਂ ਤੋਂ ਪੁਲਿਸ ਅਧਿਕਾਰੀ ਵਰਗੀ ਹੂਬਹੂ ਵਰਦੀ ਪਾ ਕੇ ਵੱਖ-ਵੱਖ ਖੇਤਰਾਂ ਵਿੱਚ ਘੁੰਮ ਰਿਹਾ ਸੀ। ਮੁਲਜ਼ਮ ਨਾ ਸਿਰਫ਼ ਖ਼ੁਦ ਨੂੰ ਪੁਲਿਸ ਵਿਭਾਗ ਦਾ ਉੱਚ ਅਧਿਕਾਰੀ ਦੱਸਦਾ ਸੀ, ਸਗੋਂ ਲੋਕਾਂ ਵਿਚਕਾਰ ਆਪਣੀ ਝੂਠੀ ਪਛਾਣ ਬਣਾ ਕੇ ਮਾਣ-ਸਤਿਕਾਰ ਅਤੇ ਨਾਜਾਇਜ਼ ਪ੍ਰਭਾਵ ਹਾਸਲ ਕਰਨ ਦੀ ਫ਼ਿਰਾਕ ਵਿੱਚ ਰਹਿੰਦਾ ਸੀ। ਕਈ ਸਥਾਨਕ ਲੋਕਾਂ ਨੂੰ ਉਸ ਦੇ ਚਾਲ-ਚਲਣ, ਵਿਵਹਾਰ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਿਰੰਤਰ ਸ਼ੱਕ ਹੋ ਰਿਹਾ ਸੀ, ਜਿਸ ਤੋਂ ਬਾਅਦ ਇਸ ਪੂਰੇ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਤੱਕ ਪਹੁੰਚਾਈ ਗਈ।

ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ

ਸੂਚਨਾ ਮਿਲਣ ਤੋਂ ਤੁਰੰਤ ਬਾਅਦ ਨਵਾਂਸ਼ਹਿਰ ਸਿਟੀ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫ਼ੌਰੀ ਹਰਕਤ ਵਿੱਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ। ਪੜਤਾਲ ਦੌਰਾਨ ਸਾਹਮਣੇ ਆਏ ਤੱਥਾਂ ਅਤੇ ਪੁਖ਼ਤਾ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਕਾਨੂੰਨ ਦੀਆਂ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਸਲਾਖਾਂ ਪਿੱਛੇ ਧੱਕ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਕਿਸ ਖ਼ਾਸ ਮਕਸਦ ਜਾਂ ਸਾਜ਼ਿਸ਼ ਤਹਿਤ ਪੁਲਿਸ ਅਧਿਕਾਰੀ ਬਣ ਕੇ ਘੁੰਮ ਰਿਹਾ ਸੀ ਅਤੇ ਕੀ ਉਸ ਨੇ ਇਸ ਝੂਠੀ ਪਛਾਣ ਦੀ ਆੜ ਵਿੱਚ ਕਿਸੇ ਮਾਸੂਮ ਨਾਗਰਿਕ ਨਾਲ ਕੋਈ ਠੱਗੀ ਮਾਰ ਕੇ ਕੋਈ ਨਾਜਾਇਜ਼ ਲਾਭ ਪ੍ਰਾਪਤ ਕੀਤਾ ਹੈ, ਇਸ ਦੀ ਬਹੁਤ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਦਾਲਤ ਵੱਲੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ

ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਰਿਮਾਂਡ ਦੌਰਾਨ ਪੁਲਿਸ ਵੱਲੋਂ ਮੁਲਜ਼ਮ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਕੋਲ ਇਹ ਸਰਕਾਰੀ ਪੁਲਿਸ ਵਰਦੀ, ਰੈਂਕ ਸਟਾਰ ਅਤੇ ਹੋਰ ਸਾਮਾਨ ਕਿੱਥੋਂ ਆਇਆ, ਕੀ ਇਸ ਗੈਰ-ਕਾਨੂੰਨੀ ਕੰਮ ਵਿੱਚ ਕੋਈ ਹੋਰ ਬਾਹਰੀ ਵਿਅਕਤੀ ਵੀ ਉਸ ਦੇ ਨਾਲ ਸ਼ਾਮਲ ਸੀ ਅਤੇ ਉਸ ਨੇ ਹੁਣ ਤੱਕ ਕਿਹੜੇ-ਕਿਹੜੇ ਲੋਕਾਂ ਨਾਲ ਸੰਪਰਕ ਸਾਧ ਕੇ ਉਨ੍ਹਾਂ ਨੂੰ ਗੁਮਰਾਹ ਕੀਤਾ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਖ਼ੁਦ ਨੂੰ ਸਰਕਾਰੀ ਅਧਿਕਾਰੀ ਦੱਸ ਕੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਲਾਭ ਲੈਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਦੀ ਸੂਚਨਾ ਬਿਨਾਂ ਕਿਸੇ ਡਰ ਦੇ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ। ਨਵਾਂਸ਼ਹਿਰ ਪੁਲਿਸ ਦੀ ਇਸ ਤਤਪਰਤਾ ਨਾਲ ਕੀਤੀ ਕਾਰਵਾਈ ਨੂੰ ਇਸ ਵੱਡੇ ਫਰਜ਼ੀਵਾੜੇ ਦੇ ਖ਼ਿਲਾਫ਼ ਇੱਕ ਸ਼ਲਾਘਾਯੋਗ ਸਫਲਤਾ ਮੰਨਿਆ ਜਾ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...