ਪੰਜਾਬ ‘ਚ ਨਸ਼ਾ ਤਸਕਰਾਂ ਦੀ 208 ਕਰੋੜ ਦੀ ਜਾਇਦਾਦ ਕੁਰਕ: DGP ਬੋਲੇ- ਨਸ਼ਾ ਤਸਕਰੀ ‘ਤੇ ਫੋਕਸ, 7686 NDPS ਮਾਮਲੇ ਦਰਜ, 10524 ਤਸਕਰ ਗ੍ਰਿਫਤਾਰ
ਪੁਲਿਸ ਵੱਲੋਂ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਜਦਕਿ ਅਵਤਾਰ ਸਿੰਘ ਤਾਰੀ ਜੋ ਕਿ ਇੱਕ ਵੱਡਾ ਨਸ਼ਾ ਤਸਕਰ ਹੈ। ਉਸ ਨੂੰ PITS-NDP ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਦੋ ਸਾਲਾਂ ਤੋਂ ਬਠਿੰਡਾ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਪੰਜਾਬ ਪੁਲਿਸ ਨਸ਼ਾ ਤਸਕਰਾਂ ਨੂੰ ਲੈ ਕੇ ਸਖ਼ਤ ਹੈ। ਪੰਜਾਬ ਪੁਲਿਸ ਇਸ ਸਾਲ ਹੁਣ ਤੱਕ ਨਸ਼ਾ ਤਸਕਰਾਂ ਦੀਆਂ 208 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਚੁੱਕੀ ਹੈ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 153 ਵੱਡੇ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੁਲਿਸ ਵੱਲੋਂ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕਿਸੇ ਨੂੰ ਇਸ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ ਸੂਚਿਤ ਕੀਤਾ ਜਾ ਸਕਦਾ ਹੈ। ਜਦਕਿ ਅਵਤਾਰ ਸਿੰਘ ਤਾਰੀ ਜੋ ਕਿ ਇੱਕ ਵੱਡਾ ਨਸ਼ਾ ਤਸਕਰ ਹੈ। ਉਸ ਨੂੰ PITS-NDP ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਦੋ ਸਾਲਾਂ ਤੋਂ ਬਠਿੰਡਾ ਜੇਲ੍ਹ ਵਿੱਚ ਰੱਖਿਆ ਗਿਆ ਹੈ।
Punjab Police has intensified its anti-drug efforts with a twin approach of focused crackdown on big fish and massive campaign against trafficking at points of sale. In 2024, 153 major traffickers linked to big seizures of over 2 Kg Heroin each have been arrested, and properties pic.twitter.com/wIpA6xgPfe
— DGP Punjab Police (@DGPPunjabPolice) October 30, 2024
ਇਹ ਵੀ ਪੜ੍ਹੋ
7686 NDPS FIR ਦਰਜ ਕੀਤੀ
ਡੀਜੀਪੀ ਨੇ ਦੱਸਿਆ ਕਿ ਇਸ ਸਾਲ 7686 ਐਨਡੀਪੀਐਸ ਨਾਲ ਸਬੰਧਤ ਐਫਆਈਆਰ ਅਤੇ 10524 ਗ੍ਰਿਫ਼ਤਾਰੀਆਂ ਹੋਈਆਂ ਹਨ। 2024 ਵਿੱਚ ਕੁੱਲ 790 ਕਿਲੋ ਹੈਰੋਇਨ, 860 ਕਿਲੋ ਅਫੀਮ ਅਤੇ 36,711 ਕਿਲੋ ਹੈਸ਼ੀਸ਼ ਸ਼ਾਮਲ ਹੈ। ਇਸ ਤੋਂ ਇਲਾਵਾ, ਫਾਰਮਾਸਿਊਟੀਕਲ ਡਰੱਗਜ਼ ਦੀ ਦੁਰਵਰਤੋਂ ਵਿੱਚ ਸ਼ਾਮਲ ਨੈਟਵਰਕ, ਖਾਸ ਤੌਰ ‘ਤੇ ਜਿਹੜੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਗੁਜਰਾਤ ਨਾਲ ਜੁੜੇ ਹੋਏ ਹਨ, ਦੀ ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਖਤਮ ਕਰਨ ਲਈ ਜਾਂਚ ਕੀਤੀ ਗਈ ਹੈ।
ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਇੱਕ ਅਤਿ ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ ANTF ਦਾ ਗਠਨ ਕੀਤਾ ਹੈ। ਜਿਸ ਵਿੱਚ ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਦੇ ਨਾਲ ਹੀ ਇਸ ਫੋਰਸ ਨੂੰ ਪੁਲਿਸ ਗ੍ਰਿਫਤਾਰ ਕਰਨ ‘ਚ ਸਫਲ ਰਹੀ ਹੈ। ਇਸ ਦੇ ਨਾਲ ਹੀ, ਫੋਰਸ ਦੇ ਗਠਨ ਤੋਂ ਬਾਅਦ ਕਈ ਹਾਈ ਪ੍ਰੋਫਾਈਲ ਕੇਸ ਹੱਲ ਕੀਤੇ ਗਏ ਹਨ।