AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪੂਰਥਲਾ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 16.8 ਕਿਲੋ ਹੈਰੋਇਨ ਬਰਾਮਦ; ਮਹਿਲਾ ਸਣੇ 4 ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਸਮਰਥਨ ਪ੍ਰਾਪਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਕਪੂਰਥਲਾ ਪੁਲਿਸ ਨੇ ਇਸ ਕਾਰਵਾਈ ਦੌਰਾਨ ਇੱਕ ਮਹਿਲਾ ਸਮੇਤ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਕਪੂਰਥਲਾ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 16.8 ਕਿਲੋ ਹੈਰੋਇਨ ਬਰਾਮਦ; ਮਹਿਲਾ ਸਣੇ 4 ਕਾਬੂ
ਕਪੂਰਥਲਾ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਫੜਿਆ, 16.8 ਕਿਲੋ ਹੈਰੋਇਨ ਸਣੇ 4 ਕਾਬੂ
tv9-punjabi
| Updated On: 08 Apr 2026 00:00 AM IST

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਸਮਰਥਨ ਪ੍ਰਾਪਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ ਕੀਤਾ ਹੈ। ਕਪੂਰਥਲਾ ਪੁਲਿਸ ਨੇ ਇਸ ਕਾਰਵਾਈ ਦੌਰਾਨ ਇੱਕ ਮਹਿਲਾ ਸਮੇਤ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਮੰਗਲਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਸਾਂਝੀ ਕੀਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵੜ ਦੀ ਸੁਮਨਪ੍ਰੀਤ ਕੌਰ ਅਤੇ ਅੰਮ੍ਰਿਤਸਰ ਦੇ ਦਾਊਕੇ ਪਿੰਡ ਦੇ ਹਰਪਾਲ ਸਿੰਘ ਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਇੱਕ ਸਲੇਟੀ ਰੰਗ ਦੀ ਮਾਰੂਤੀ ਬਲੇਨੋ ਕਾਰ ਵੀ ਜ਼ਬਤ ਕਰ ਲਈ ਹੈ।

ਅੰਮ੍ਰਿਤਸਰ ਤੋਂ ਚੰਡੀਗੜ੍ਹ ਪਹੁੰਚਾਉਣੀ ਸੀ ਖੇਪ: DGP

DGP ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨਸ਼ਾ ਤਸਕਰੀ ਦਾ ਨੈੱਟਵਰਕ ਪਾਕਿਸਤਾਨ ਅਤੇ ਦੁਬਈ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ ‘ਤੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਇਹ ਵੱਡੀ ਖੇਪ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਤੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਚੰਡੀਗੜ੍ਹ ਵਿੱਚ ਸਪਲਾਈ ਕੀਤਾ ਜਾਣਾ ਸੀ।

DGP ਨੇ ਅੱਗੇ ਕਿਹਾ ਕਿ ਇਸ ਪੂਰੇ ਨੈੱਟਵਰਕ ਦੀਆਂ ਜੜ੍ਹਾਂ ਫਰੋਲਣ ਲਈ ‘ਫਾਰਵਰਡ ਅਤੇ ਬੈਕਵਰਡ ਲਿੰਕੇਜ’ (ਅੱਗੇ-ਪਿੱਛੇ ਦੇ ਸਬੰਧਾਂ) ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਵੀ ਜਤਾਈ ਹੈ।

SSP ਨੇ ਦੱਸਿਆ- ਕਿਵੇਂ ਵਿਛਾਇਆ ਗਿਆ ਜਾਲ

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਪੂਰਥਲਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਫਗਵਾੜਾ ਪੁਲਿਸ ਦੀਆਂ ਟੀਮਾਂ ਨੇ ਰਣਨੀਤਕ ਜਾਲ ਵਿਛਾਇਆ ਸੀ। ਪੁਲਿਸ ਨੇ ਪਿੱਛਾ ਕਰਕੇ ਮੁਲਜ਼ਮਾਂ ਦੀ ਬਲੇਨੋ ਕਾਰ ਨੂੰ ਘੇਰ ਲਿਆ।

SSP ਨੇ ਖੁਲਾਸਾ ਕੀਤਾ ਕਿ ਜਦੋਂ ਪੁਲਿਸ ਟੀਮ ਨੇ ਸ਼ੱਕੀ ਬਲੇਨੋ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮਾਂ ਨੇ ਭੱਜਣ ਦੀ ਫਿਰਾਕ ਵਿੱਚ ਪੁਲਿਸ ਪਾਰਟੀ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਕਾਫ਼ੀ ਦੂਰ ਤੱਕ ਤੇਜ਼ ਰਫ਼ਤਾਰ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਕਾਰ ਰੋਕਣ ਲਈ ਉਸ ਦੇ ਟਾਇਰਾਂ ‘ਤੇ ਗੋਲੀਆਂ ਚਲਾਉਣੀਆਂ ਪਈਆਂ।

ਕਾਰ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿੱਚ ਪੁਲਿਸ ਥਾਣਾ ਸਦਰ ਫਗਵਾੜਾ ਵਿਖੇ NDPS ਐਕਟ ਦੀ ਧਾਰਾ 21C ਅਤੇ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 111 ਦੇ ਤਹਿਤ FIR ਨੰਬਰ 27, ਮਿਤੀ 07.04.2026 ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਪੜਤਾਲ ਜਾਰੀ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...