11 ਮਹੀਨਿਆਂ ‘ਚ 10 ਅੱਤਵਾਦੀ ਮੌਡਿਊਲ ਤਬਾਹ, ਪੁਲਿਸ ਨੇ 91 ਡਰੋਨ ਡੇਗੇ, ਸਪੈਸ਼ਲ ਡੀਜੀਪੀ ਦਾ ਦਾਅਵਾ

Updated On: 

30 Nov 2023 22:11 PM

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰਾਂ ਖਿਲਾਫ ਵਧੀਆ ਕੰਮ ਕਰ ਰਹੀ ਹੈ। ਇਸ ਸਾਲ ਹੁਣ ਤੱਕ ਪੁਲਿਸ ਨੇ 285 ਮਾਡਿਊਲਾਂ ਦਾ ਪਰਦਾਫਾਸ਼ ਕਰਕੇ 883 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਛੇ ਗੈਂਗਸਟਰ ਮਾਰੇ ਜਾ ਚੁੱਕੇ ਹਨ। ਇਨ੍ਹਾਂ ਗੈਂਗਸਟਰਾਂ ਕੋਲੋਂ 908 ਹਥਿਆਰ ਬਰਾਮਦ ਹੋਏ ਹਨ। ਪੁਲਿਸ ਨੇ 190 ਵਾਹਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਦਿੱਤੀਆਂ ਧਮਕੀਆਂ 'ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿੱਥੇ ਵੀ ਲੋੜ ਹੈ। ਪੁਲਿਸ ਦੀਆਂ ਟੀਮਾਂ ਉੱਥੇ ਕੰਮ ਕਰਦੀਆਂ ਹਨ।

11 ਮਹੀਨਿਆਂ ਚ 10 ਅੱਤਵਾਦੀ ਮੌਡਿਊਲ ਤਬਾਹ, ਪੁਲਿਸ ਨੇ 91 ਡਰੋਨ ਡੇਗੇ, ਸਪੈਸ਼ਲ ਡੀਜੀਪੀ ਦਾ ਦਾਅਵਾ

ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਪੰਜਾਬ 'ਚ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ

Follow Us On

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ, ਅੱਤਵਾਦੀ ਗਤੀਵਿਧੀਆਂ ਅਤੇ ਗੈਂਗਸਟਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ਨੂੰ ਫੜਨ ਲਈ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਵੀ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ। 11 ਮਹੀਨਿਆਂ ਵਿੱਚ, AGTF ਨੇ ਹੁਣ ਤੱਕ 10 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 63 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਏ.ਕੇ.-47, 42 ਰਿਵਾਲਵਰ ਬਰਾਮਦ ਕੀਤੇ ਗਏ ਹਨ, ਜਦਕਿ ਹੁਣ ਤੱਕ 91 ਡਰੋਨ ਵੀ ਡੇਗੇ ਜਾ ਚੁੱਕੇ ਹਨ। ਇਹ ਦਾਅਵਾ ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਕੀਤਾ। ਉਹ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਮੀਡੀਆ ਨਾਲ ਰੂ-ਬ-ਰੂ ਹੋ ਰਹੇ ਸਨ।

ਉਨ੍ਹਾਂ ਕਿਹਾ ਕਿ ਗੈਂਗਸਟਰ ਪੁਲਿਸ ਨੂੰ ਨੁਕਸਾਨ ਪਹੁੰਚਾਉਣ ਦੀ ਸੋਚ ਨੂੰ ਆਪਣੇ ਮਨ ਵਿੱਚੋਂ ਕੱਢ ਦੇਣ। ਪੰਜਾਬ ਪੁਲਿਸ ਦਾ ਕੰਮ ਗੈਂਗਸਟਰਾਂ ਨੂੰ ਕਾਬੂ ਕਰਨਾ ਹੈ। ਕੋਈ ਵੀ ਗੈਂਗਸਟਰ ਪੁਲਿਸ ਨੂੰ ਨੁਕਸਾਨ ਪਹੁੰਚਾ ਕੇ ਬਚ ਨਹੀਂ ਸਕਦਾ। ਪੁਲਿਸ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਅਪਰਾਧੀਆਂ ਦੀ ਕਮਰ ਤੋੜਨ ਵਿੱਚ ਲੱਗੀ ਹੋਈ ਹੈ।

ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰ ਦੀ ਵੀ ਖੈਰ ਨਹੀਂ

ਇੱਕ ਸਵਾਲ ਦੇ ਜਵਾਬ ਵਿੱਚ ਸਪੈਸ਼ਲ ਡੀਜੀਪੀ ਨੇ ਕਿਹਾ ਕਿ ਜਿਵੇਂ ਕਿ ਹਾਲ ਹੀ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰ ਸੂਬੇ ਵਿੱਚ ਅਪਰਾਧ ਕਰਨ ਲਈ ਆਪਣੇ ਨੈੱਟਵਰਕ ਦੀ ਵਰਤੋਂ ਕਰ ਰਹੇ ਹਨ, ਪੁਲਿਸ ਅਜਿਹੇ ਲੋਕਾਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਇੱਕ ਪਾਸੇ ਅਜਿਹੇ ਅਪਰਾਧੀਆਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਦੂਜੇ ਪਾਸੇ ਉਨ੍ਹਾਂ ਦੀ ਹਵਾਲਗੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਦੇ ਬਹੁਤ ਚੰਗੇ ਨਤੀਜੇ ਨਿਕਲਣ ਦੀ ਉਮੀਦ ਹੈ।