ਪਾਕਿਸਤਾਨੀ ISI ਦੀ ਵੱਡੀ ਸਾਜ਼ਿਸ਼ ਨਾਕਾਮ, DIG ਸੰਦੀਪ ਗੋਇਲ ਨੇ ਗੁਰਦਾਸਪੁਰ ਮਾਮਲੇ ਨੂੰ ਲੈ ਕੇ ਕੀਤੇ ਕਈ ਖੁਲਾਸੇ

Published: 

25 Feb 2026 16:35 PM IST

ਗੁਰਦਾਸਪੁਰ ਵਿਖੇ ਪੁਲਿਸ ਚੋਂਕੀ 'ਚ ASI ਤੇ ਹੋਮ ਗਾਰਡ ਜਵਾਨ ਦੇ ਕਤਲ ਦੀ ਮੰਦਭਾਗੀ ਘਟਨਾ ਵਾਪਰੀ ਸੀ ਉਸ ਘਟਨਾ ਤੋਂ ਬਾਅਦ ਅੱਜ ਮੀਡਿਆ ਨਾਲ ਰੂਬਰੂ ਹੁੰਦੇ ਹੋਏ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪੰਜਾਬ ਪੁਲਿਸ ਦੀ ਇੱਕ ਵੱਡੀ ਸਫਲਤਾ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਘਟਨਾ ਪੰਜਾਬ ਪੁਲਿਸ ਲਈ ਇੱਕ ਬਹੁਤ ਵੱਡੀ ਚੁਣੌਤੀ ਸੀ, ਪਰ ਪੁਲਿਸ ਬਲ ਨੇ ਪੂਰੀ ਪੇਸ਼ੇਵਰਤਾ, ਮੁਸਤੈਦੀ ਅਤੇ ਸੰਜੀਦਗੀ ਦਿਖਾਉਂਦੇ ਹੋਏ ਇਸ ਕੇਸ ਨੂੰ ਹੱਲ ਕਰ ਲਿਆ ਹੈ

ਪਾਕਿਸਤਾਨੀ ISI ਦੀ ਵੱਡੀ ਸਾਜ਼ਿਸ਼ ਨਾਕਾਮ, DIG ਸੰਦੀਪ ਗੋਇਲ ਨੇ ਗੁਰਦਾਸਪੁਰ ਮਾਮਲੇ ਨੂੰ ਲੈ ਕੇ ਕੀਤੇ ਕਈ ਖੁਲਾਸੇ

ISI ਦੀ ਸਾਜ਼ਿਸ਼ ਫੇਲ੍ਹ, DIG ਸੰਦੀਪ ਗੋਇਲ ਨੇ ਖੋਲ੍ਹੇ ਕਈ ਅਹਿਮ ਭੇਤ

Follow Us On

ਗੁਰਦਾਸਪੁਰ ਵਿਖੇ ਪੁਲਿਸ ਚੋਂਕੀ ‘ਚ ASI ਤੇ ਹੋਮ ਗਾਰਡ ਜਵਾਨ ਦੇ ਕਤਲ ਦੀ ਮੰਦਭਾਗੀ ਘਟਨਾ ਵਾਪਰੀ ਸੀ ਉਸ ਘਟਨਾ ਤੋਂ ਬਾਅਦ ਅੱਜ ਮੀਡਿਆ ਨਾਲ ਰੂਬਰੂ ਹੁੰਦੇ ਹੋਏ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪੰਜਾਬ ਪੁਲਿਸ ਦੀ ਇੱਕ ਵੱਡੀ ਸਫਲਤਾ ਦਾ ਵੇਰਵਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਘਟਨਾ ਪੰਜਾਬ ਪੁਲਿਸ ਲਈ ਇੱਕ ਬਹੁਤ ਵੱਡੀ ਚੁਣੌਤੀ ਸੀ, ਪਰ ਪੁਲਿਸ ਬਲ ਨੇ ਪੂਰੀ ਪੇਸ਼ੇਵਰਤਾ, ਮੁਸਤੈਦੀ ਅਤੇ ਸੰਜੀਦਗੀ ਦਿਖਾਉਂਦੇ ਹੋਏ ਇਸ ਕੇਸ ਨੂੰ ਹੱਲ ਕਰ ਲਿਆ ਹੈ।

ਸੀਮਾ ਪਾਰ ਤੋਂ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼

ਡੀਆਈਜੀ ਗੋਇਲ ਨੇ ਦੱਸਿਆ ਕਿ ਗੁਆਂਢੀ ਮੁਲਕ ਪਾਕਿਸਤਾਨ ਲਗਾਤਾਰ ਆਪਣੀਆਂ ਨਾਪਾਕ ਰਾਜਨੀਤਿਕ ਅਤੇ ਆਤੰਕੀ ਯੋਜਨਾਵਾਂ ਰਾਹੀਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਆਪਸੀ ਤਾਲਮੇਲ ਅਤੇ ਚੌਕਸੀ ਕਾਰਨ ਦੁਸ਼ਮਣ ਦੇ ਇਹ ਸਾਰੇ ਇਰਾਦੇ ਹਮੇਸ਼ਾ ਨਾਕਾਮ ਰਹੇ ਹਨ।

ਇਸ ਵਿਸ਼ੇਸ਼ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਪੰਜਾਬ ਪੁਲਿਸ ਦੇ ਦੋ ਬਹਾਦਰ ਕਰਮਚਾਰੀਆਂ ਨੇ ਸ਼ਹਾਦਤ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਹੇਠ ਕਾਊਂਟਰ ਇੰਟੈਲੀਜੈਂਸ ਤੇ ਗੁਰਦਾਸਪੁਰ ਪੁਲਿਸ ਵੱਲੋਂ ਇੱਕ ਸਾਂਝਾ ਆਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਸਦਕਾ ਪਾਕਿਸਤਾਨ-ਸਪਾਂਸਰਡ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਵਿੱਚ ਕਾਮਯਾਬੀ ਹਾਸਲ ਹੋਈ ਹੈ। ਉਨ੍ਹਾਂ ਨੇ ਟੈਕਨੀਕਲ ਸੈਲ ਬਟਾਲਾ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਦੀ ਸ਼ਾਨਦਾਰ ਭੂਮਿਕਾ ਦੀ ਵਿਸ਼ੇਸ਼ ਤੌਰ ‘ਤੇ ਸਲਾਘਾ ਕੀਤੀ।

ਮੁਲਜ਼ਮਾਂ ਦੀ ਪਛਾਣ ਅਤੇ ISI ਨਾਲ ਸਬੰਧ

ਜਾਂਚ ਦੌਰਾਨ ਇਸ ਕੇਸ ਵਿੱਚ ਤਿੰਨ ਮੁੱਖ ਮੁਲਜ਼ਮਾਂ ਦੀ ਪਛਾਣ ਹੋਈ ਹੈ:

ਦਿਲਾਵਰ ਸਿੰਘ (ਗ੍ਰਿਫਤਾਰ)

ਰਣਜੀਤ ਸਿੰਘ (ਗ੍ਰਿਫਤਾਰ)ASI

ਇੰਦਰਜੀਤ ਸਿੰਘ (ਭਗੌੜਾ, ਤਲਾਸ਼ ਜਾਰੀ)

ਮੁੱਢਲੀ ਪੁੱਛਗਿੱਛ ਵਿੱਚ ਇਹ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ ਕਿ ਇਹ ਆਰੋਪੀ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਖਾਸ ਤੌਰ ‘ਤੇ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕਰਨ ਦੀ ਟਾਸਕਿੰਗ ਦਿੱਤੀ ਗਈ ਸੀ। ਪੈਸੇ ਦੇ ਲਾਲਚ ਵਿੱਚ ਆ ਕੇ ਦਿਲਾਵਰ ਸਿੰਘ ਨੂੰ 20 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਵਿੱਚੋਂ 3 ਹਜ਼ਾਰ ਰੁਪਏ ਉਸਨੂੰ ਪੇਸ਼ਗੀ ਵਜੋਂ ਮਿਲ ਚੁੱਕੇ ਸਨ।

ਪੁਲਿਸ ਨਾਲ ਮੁਠਭੇੜ ਅਤੇ ਬਰਾਮਦਗੀ

ਡੀਆਈਜੀ ਨੇ ਅੱਗੇ ਦੱਸਿਆ ਕਿ ਇੱਕ ਦੋਸ਼ੀ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਉਸ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ, ਜਿੰਦਾ ਕਾਰਤੂਸ, ਚੱਲੇ ਹੋਏ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਸੁਰੱਖਿਆ ਲਈ 10 ਕਰੋੜ ਦਾ ਫੰਡ

ਸੰਦੀਪ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਰਾਜ ਹੋਣ ਨਾਤੇ ਇੱਥੇ ਹਰ ਕਦਮ ਬਹੁਤ ਸੰਜੀਦਗੀ ਨਾਲ ਚੁੱਕਣਾ ਪੈਂਦਾ ਹੈ। ਉਨ੍ਹਾਂ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਕੀਮਤ ‘ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਅੰਤ ਵਿੱਚ, ਉਨ੍ਹਾਂ ਇੱਕ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਕਿ ਡੀਜੀਪੀ ਪੰਜਾਬ ਵੱਲੋਂ ਪੁਲਿਸ ਫੋਰਸ ਦੀ ਸੁਰੱਖਿਆ ਲਈ 10 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸ ਰਾਸ਼ੀ ਨਾਲ ਸੂਬੇ ਦੇ ਸਾਰੇ ਥਾਣਿਆਂ ਅਤੇ ਨਾਕਿਆਂ ‘ਤੇ ਪੁਲਿਸ ਮੁਲਾਜ਼ਮਾਂ ਦੀ ਹਿਫਾਜ਼ਤ ਲਈ ਪੁਖ਼ਤਾ ਅਤੇ ਆਧੁਨਿਕ ਪ੍ਰਬੰਧ ਕੀਤੇ ਜਾਣਗੇ।