AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਰਨਾਲਾ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਆਪ੍ਰੇਸ਼ਨ, ਚੈਕਿੰਗ ਦੌਰਾਨ 70 ਸ਼ੱਕੀ ਦਬੋਚੇ; ਹੌਟਸਪੌਟ ਢਾਹੁਣ ‘ਤੇ ਜੋਰ

ਪੰਜਾਬ ਭਰ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਵਿਸ਼ੇਸ਼ 'ਕਾਸੋ' (CASO - ਕੋਰਡਨ ਐਂਡ ਸਰਚ ਆਪ੍ਰੇਸ਼ਨ) ਤਹਿਤ ਸ਼ਨੀਵਾਰ ਸਵੇਰ ਤੋਂ ਹੀ ਬਰਨਾਲਾ ਜ਼ਿਲ੍ਹੇ ਅੰਦਰ ਵੱਡੀ ਪੱਧਰ ਤੇ ਚੈਕਿੰਗ ਅਤੇ ਛਾਪੇਮਾਰੀ ਦੀ ਮੁਹਿੰਮ ਵਿੱਢੀ ਗਈ ਹੈ।

ਬਰਨਾਲਾ 'ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਆਪ੍ਰੇਸ਼ਨ, ਚੈਕਿੰਗ ਦੌਰਾਨ 70 ਸ਼ੱਕੀ ਦਬੋਚੇ; ਹੌਟਸਪੌਟ ਢਾਹੁਣ 'ਤੇ ਜੋਰ
pradeepkumar
| Updated On: 10 Oct 2026 14:18 PM IST
Share

ਪੰਜਾਬ ਭਰ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਵਿਸ਼ੇਸ਼ ‘ਕਾਸੋ’ (CASO – ਕੋਰਡਨ ਐਂਡ ਸਰਚ ਆਪ੍ਰੇਸ਼ਨ) ਤਹਿਤ ਸ਼ਨੀਵਾਰ ਸਵੇਰ ਤੋਂ ਹੀ ਬਰਨਾਲਾ ਜ਼ਿਲ੍ਹੇ ਅੰਦਰ ਵੱਡੀ ਪੱਧਰ ਤੇ ਚੈਕਿੰਗ ਅਤੇ ਛਾਪੇਮਾਰੀ ਦੀ ਮੁਹਿੰਮ ਵਿੱਢੀ ਗਈ ਹੈ। ਇਸ ਕਾਰਵਾਈ ਦੀ ਖ਼ਾਸ ਗੱਲ ਇਹ ਰਹੀ ਕਿ ਪੁਲਿਸ ਫੋਰਸ ਦੇ ਨਾਲ-ਨਾਲ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੀ ਮੈਦਾਨ ਵਿੱਚ ਉੱਤਰੀਆਂ ਹੋਈਆਂ ਹਨ, ਜੋ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸ਼ੱਕੀ ਥਾਵਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।

70 ਦੇ ਕਰੀਬ ਸ਼ੱਕੀ ਹਿਰਾਸਤ ਚ ਲਏ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ (ਐੱਸਐੱਸਪੀ) ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਨਸ਼ਾ ਪ੍ਰਭਾਵਿਤ ਹੌਟਸਪੌਟ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਰਾਮਗੜ੍ਹ, ਚੀਮਾ ਅਤੇ ਫਰਵਾਹੀ ਸਮੇਤ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਕਰੀਬ 70 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਕੁਝ ਥਾਵਾਂ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਨੇ ਸਪੱਸ਼ਟ ਕੀਤਾ ਕਿ ਬਰਾਮਦਗੀ ਦੇ ਆਧਾਰ ਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਜਾਣਗੇ।

ਸਿਰਫ਼ ਤਸਕਰਾਂ ਤੇ ਛਾਪੇ ਨਹੀਂ, ਨਸ਼ੇ ਦੇ ਅੱਡੇ ਵੀ ਖ਼ਤਮ ਕਰਨਾ ਮੁੱਖ ਟੀਚਾ

ਐੱਸਐੱਸਪੀ ਸਰਫ਼ਰਾਜ਼ ਆਲਮ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਜਿਨ੍ਹਾਂ ਸੁੰਨਸਾਨ ਥਾਵਾਂ ਤੇ ਬੈਠ ਕੇ ਨਸ਼ਾ ਕੀਤਾ ਜਾਂਦਾ ਹੈ, ਉਨ੍ਹਾਂ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰਨਾ ਹੈ। ਅਜਿਹੇ ਸਾਰੇ ਅੱਡਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਸਹੀ ਰਾਹ ਤੇ ਲਿਆਉਣ ਲਈ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਨਸ਼ਾ ਛੁਡਾਊ ਕੇਂਦਰਾਂ ਨਾਲ ਜੋੜਨ ਦੇ ਯਤਨ ਵੀ ਨਾਲੋ-ਨਾਲ ਕੀਤੇ ਜਾ ਰਹੇ ਹਨ।

ਜ਼ਿਲ੍ਹੇ ਦੇ ਅੰਕੜਿਆਂ ਦਾ ਜ਼ਿਕਰ ਕਰਦਿਆਂ ਐੱਸਐੱਸਪੀ ਨੇ ਖ਼ੁਲਾਸਾ ਕੀਤਾ ਕਿ ਬਰਨਾਲਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਹੁਣ ਤੱਕ ਕੁੱਲ 1,295 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 1,899 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜ ਕੇ ਉਨ੍ਹਾਂ ਦੇ ਇਲਾਜ ਦੀ ਪ੍ਰਕਿਰਿਆ ਸ਼ੁਰੂ ਕਰਵਾਈ ਗਈ ਹੈ।

ਸਿਹਤ ਅਤੇ ਸਿੱਖਿਆ ਵਿਭਾਗ ਵੀ ਸ਼ਾਮਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਮੁਹਿੰਮ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਹੌਟਸਪੌਟ ਇਲਾਕਿਆਂ ਵਿੱਚ ਸੁਧਾਰ ਲਿਆਉਣ ਲਈ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਲੋੜੀਂਦੇ ਸਰਕਾਰੀ ਅਦਾਰਿਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਨ੍ਹਾਂ ਸੰਵੇਦਨਸ਼ੀਲ ਥਾਵਾਂ ਤੇ ਹਨੇਰੇ ਦਾ ਫ਼ਾਇਦਾ ਚੁੱਕਿਆ ਜਾਂਦਾ ਹੈ, ਉੱਥੇ ਰੋਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ, ਸੁਰੱਖਿਆ ਮਜ਼ਬੂਤ ਕਰਨ ਲਈ ਸੀਸੀਟੀਵੀ (CCTV) ਕੈਮਰੇ ਲਗਾਉਣ ਅਤੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ, ਗੁਰੂ ਨਾਨਕ ਸਰਾਂ ਦੇ ਆਸ-ਪਾਸ ਸੁਰੱਖਿਆ ਵਜੋਂ ਗੇਟ ਲਗਾਉਣ ਦੀ ਮੰਗ ਨੂੰ ਲੈ ਕੇ ਪਹਿਲਾਂ ਹੋਏ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ, ਪ੍ਰਸ਼ਾਸਨ ਵੱਲੋਂ ਇਸ ਮੰਗ ਤੇ ਵੀ ਜਲਦ ਹੱਲ ਕੱਢਣ ਦੀ ਚਰਚਾ ਕੀਤੀ ਜਾ ਰਹੀ ਹੈ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...