ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Police ਦਾ ਦਾਅਵਾ, ਨਸ਼ਿਆਂ ਦੀ ਬਰਾਮਦਗੀ ਵਧੀ, ਅਪਰਾਧਕ ਕਾਰਵਾਈਆਂ ਘਟੀਆਂ

DGP Gaurav Yadav ਨੇ ਦੱਸਿਆ ਕਿ ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਸ, 30 ਡਰੋਨ ਅਤੇ ਇੱਕ ਲੋਡਿਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਦੀ ਬਰਾਮਦਗੀ ਨਾਲ 168 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

Punjab Police ਦਾ ਦਾਅਵਾ, ਨਸ਼ਿਆਂ ਦੀ ਬਰਾਮਦਗੀ ਵਧੀ, ਅਪਰਾਧਕ ਕਾਰਵਾਈਆਂ ਘਟੀਆਂ
Punjab Police ਦਾ ਦਾਅਵਾ, ਨਸ਼ਿਆਂ ਦੀ ਬਰਾਮਦਗੀ ਵਧੀ, ਅਪਰਾਧਕ ਕਾਰਵਾਈਆਂ ਘਟੀਆਂ।
Follow Us
tv9-punjabi
| Published: 15 Mar 2023 21:33 PM IST
ਚੰਡੀਗੜ੍ਹ ਨਿਊਜ: ਪੰਜਾਬ ਪੁਲਿਸ (Punjab Police) ਦਾ ਦਾਅਵਾ ਹੈ ਕਿ ਪਿਛਲੇ ਕਰੀਬ ਇੱਕ ਸਾਲ ਦੌਰਾਨ ਸੂਬੇ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਜਿੱਥੇ ਕਮੀ ਆਈ ਹੈ, ਉਥੇ ਹੀ ਨਸ਼ਿਆਂ ਦੀ ਬਰਾਮਦਗੀ ਵਿੱਚ ਵਾਧਾ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਅਨੁਸਾਰ 16 ਮਾਰਚ 2022 ਤੋਂ 15 ਮਾਰਚ 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 201 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), 8.72 ਕਿਲੋ RDX ਅਤੇ ਹੋਰ ਵਿਸਫੋਟਕ ਸਮੱਗਰੀ, 11 ਹੈਂਡ ਗ੍ਰਨੇਡ ਬਰਾਮਦ ਹੋਏ ਹਨ।

ਡੀਜੀਪੀ ਯਾਦਵ ਨੇ ਦਿੱਤਾ ਵਾਰਦਾਤਾਂ ਬਾਰੇ ਜਾਣਕਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਸੂਬੇ ਵਿੱਚ ਛੇ ਵੱਡੀਆਂ ਘਿਨਾਉਣੀਆਂ ਵਾਰਦਾਤਾਂ ਹੋਈਆਂ ਜਿਨ੍ਹਾਂ ਵਿੱਚ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ; ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰ.ਪੀ.ਜੀ ਹਮਲਾ; ਸੁਧੀਰ ਸੂਰੀ ਅਤੇ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਦੀਆਂ ਹੱਤਿਆਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ਵਿੱਚ ਇਹਨਾਂ ਸਾਰੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਨਸ਼ਿਆਂ ਵਿਰੁੱਧ ਪੁਲਿਸ ਦੀ ਫੈਸਲਾਕੁੰਨ ਜੰਗ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੈ ਜਿਸ ਦੇ ਨਤੀਜੇ ਵਜੋਂ 16 ਮਾਰਚ 2022 ਤੋਂ 13094 ਐਫਆਈਆਰ ਦਰਜ ਕਰਕੇ 17568 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਫ਼ ਇੱਕ ਸਾਲ ਵਿੱਚ ਹੀ ਰਿਕਾਰਡ 863.9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਫੜੇ ਗਏ ਨਸ਼ਿਆਂ ਬਾਰੇ ਵੀ ਡੀਜੀਪੀ ਨੇ ਦਿੱਤੀ ਜਾਣਕਾਰੀ

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ‘ਚੋਂ 716.9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੈਰੋਇਨ ਦੀ ਕੁੱਲ ਰਿਕਵਰੀ 863.9 ਕਿਲੋ ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 888 ਕਿਲੋ ਅਫੀਮ, 1229 ਕਿਲੋ ਗਾਂਜਾ, 464 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 70.16 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਬੀਤੇ ਇੱਕ ਸਾਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 828 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਮੇਂ-ਸਮੇਂ ‘ਤੇ ਕਈ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...