ਪੁਲਿਸ Vs ਪਿੰਡ ਵਾਲੇ.. ਬਾਇਓਗੈਸ ਫੈਕਟਰੀ ਨੂੰ ਲੈਕੇ ਹੋਇਆ ਵਿਵਾਦ, ਹੋਇਆ ਲਾਠੀਚਾਰਜ

rajinder-arora-ludhiana
Published: 

26 Apr 2025 10:25 AM

Biogas Plant Dispute: ਲੁਧਿਆਣਾ ਦੇ ਨੇੜੇ ਪਿੰਡ ਅਖਾੜਾ ਵਿੱਚ ਬਾਇਓਗੈਸ ਫੈਕਟਰੀ ਦੇ ਵਿਰੋਧ ਕਾਰਨ ਪੁਲਿਸ ਅਤੇ ਪਿੰਡ ਵਾਸੀਆਂ ਵਿੱਚ ਝੜਪ ਹੋਈ। ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਪਿੰਡ ਵਾਸੀ ਫੈਕਟਰੀ ਦੇ ਨਿਰਮਾਣ ਦਾ ਵਿਰੋਧ ਕਰ ਰਹੇ ਹਨ ਅਤੇ ਕਿਸੇ ਵੀ ਕੀਮਤ 'ਤੇ ਇਸਨੂੰ ਨਹੀਂ ਬਣਨ ਦੇਣਗੇ। ਇਸ ਘਟਨਾ ਤੋਂ ਬਾਅਦ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ ਹੈ।

ਪੁਲਿਸ Vs ਪਿੰਡ ਵਾਲੇ.. ਬਾਇਓਗੈਸ ਫੈਕਟਰੀ ਨੂੰ ਲੈਕੇ ਹੋਇਆ ਵਿਵਾਦ, ਹੋਇਆ ਲਾਠੀਚਾਰਜ
Follow Us On

ਲੁਧਿਆਣਾ ਦੇ ਜਗਰਾਉਂ ਸ਼ਹਿਰ ਦੇ ਨੇੜੇ ਪਿੰਡ ਅਖਾੜਾ ਵਿੱਚ ਪੁਲਿਸ ਅਤੇ ਪਿੰਡ ਵਾਸੀ ਆਹਮੋ-ਸਾਹਮਣੇ ਹੋ ਗਏ। ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ। ਪਿੰਡ ਵਿੱਚ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓ ਗੈਸ ਫੈਕਟਰੀਆਂ ਨੂੰ ਬੰਦ ਕਰਨ ਲਈ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਕੱਲ੍ਹ ਤੋਂ ਹੀ ਇਸ ਵਿਰੋਧ ਪ੍ਰਦਰਸ਼ਨ ਨੂੰ ਖਿੰਡਾਉਣ ਦੀ ਯੋਜਨਾ ਬਣਾ ਰਿਹਾ ਸੀ।

ਪੁਲਿਸ ਪ੍ਰਸ਼ਾਸਨ ਵੱਲੋਂ 500 ਤੋਂ ਵੱਧ ਪੁਲਿਸ ਮੁਲਾਜ਼ਮ ਨੂੰ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਪੁਰਸ਼ਾਂ ਨੂੰ ਆਪਣਾ ਵਿਰੋਧ ਖਤਮ ਕਰਨ ਲਈ ਕਹਿਣ, ਪਰ ਵਿਰੋਧ ਨੂੰ ਵੇਖਦਿਆਂ ਪੁਲਿਸ ਮੁਲਾਜ਼ਮਾਂ ਨੇ ਲਾਠੀਚਾਰਜ ਕੀਤਾ। ਨਾਅਰੇਬਾਜ਼ੀ ਕਰ ਰਹੇ ਲੋਕਾਂ ਨੂੰ ਖੇਤਾਂ ਤੋਂ ਭਜਾ ਦਿੱਤਾ ਗਿਆ।

ਇਸ ਕਾਰਵਾਈ ਤੋਂ ਪਹਿਲਾਂ ਹੀ ਪ੍ਰਸ਼ਾਸਨ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਚੁੱਕਾ ਸੀ। ਪੁਲਿਸ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਦੇ ਸ਼ੈੱਡ ਅਤੇ ਟੈਂਟ ਉਖਾੜ ਦਿੱਤੇ। ਜਿਸ ਕਾਰਨ ਪਿੰਡ ਦੇ ਲੋਕਾਂ ਵਿੱਚ ਪੁਲਿਸ ਪ੍ਰਤੀ ਭਾਰੀ ਗੁੱਸਾ ਹੈ।

ਓਧਰ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਹਨਾਂ ਦੇ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਕਿੱਥੇ ਲਿਜਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਨੂੰ ਪੁਲਿਸ ਕੈਂਪ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 4:30 ਵਜੇ ਦੇ ਕਰੀਬ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।

ਗੁਰਦੁਆਰਾ ਸਾਹਿਬ ਵਿੱਚ ਅਨਾਉਸਮੈਂਟ ਵੀ ਬੰਦ ਕਰ ਦਿੱਤੇ ਗਏ। ਪਿੰਡ ਦੇ ਸਾਰੇ ਲੋਕ ਇਕੱਠੇ ਹਨ ਅਤੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਫੈਕਟਰੀ ਨਹੀਂ ਬਣਨ ਦਿੱਤੀ ਜਾਵੇਗੀ। ਅੱਜ ਪੁਲਿਸ ਨੇ ਪਿੰਡ ਵਾਸੀਆਂ ਦੁਆਰਾ ਲਗਾਏ ਗਏ ਤੰਬੂਆਂ ਨੂੰ ਉਖਾੜ ਦਿੱਤਾ ਹੈ। ਇਹ ਵਿਰੋਧ ਪ੍ਰਦਰਸ਼ਨ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਸੀ। ਅੱਜ ਪੂਰਾ ਪਿੰਡ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪਿੰਡ ਵਾਸੀਆਂ ‘ਤੇ ਵੀ ਲਾਠੀਚਾਰਜ ਦੀ ਵਰਤੋਂ ਵੀ ਕੀਤੀ।