AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੰਨਾ ‘ਚ ਪੰਜਾਬ ਪੁਲਿਸ ਦਾ ਜਵਾਨ 10 ਗ੍ਰਾਮ ਹੈਰੋਇਨ ਸਮੇਤ ਕਾਬੂ, ਨਸ਼ਾ ਕਰਦੇ ਹੋਮਗਾਰਡ ਜਵਾਨ ਸਣੇ 3 ਗ੍ਰਿਫ਼ਤਾਰ

ਲੁਧਿਆਣਾ ਦੇ ਖੰਨਾ ਅਧੀਨ ਆਉਂਦੇ ਖੇਤਰ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਰੰਗੇ ਹੱਥੀਂ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਹੋਰ ਕਾਰਵਾਈ ਦੌਰਾਨ ਪੰਜਾਬ ਹੋਮਗਾਰਡ ਦੇ ਇੱਕ ਜਵਾਨ ਨੂੰ ਉਸ ਦੇ ਦੋ ਸਾਥੀਆਂ ਸਮੇਤ ਨਸ਼ਾ ਕਰਦੇ ਹੋਏ ਮੌਕੇ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਖੰਨਾ 'ਚ ਪੰਜਾਬ ਪੁਲਿਸ ਦਾ ਜਵਾਨ 10 ਗ੍ਰਾਮ ਹੈਰੋਇਨ ਸਮੇਤ ਕਾਬੂ, ਨਸ਼ਾ ਕਰਦੇ ਹੋਮਗਾਰਡ ਜਵਾਨ ਸਣੇ 3 ਗ੍ਰਿਫ਼ਤਾਰ
tv9-punjabi
| Published: 05 Oct 2026 17:15 PM IST
Share

ਲੁਧਿਆਣਾ ਦੇ ਖੰਨਾ ਅਧੀਨ ਆਉਂਦੇ ਖੇਤਰ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਰੰਗੇ ਹੱਥੀਂ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਹੋਰ ਕਾਰਵਾਈ ਦੌਰਾਨ ਪੰਜਾਬ ਹੋਮਗਾਰਡ ਦੇ ਇੱਕ ਜਵਾਨ ਨੂੰ ਉਸ ਦੇ ਦੋ ਸਾਥੀਆਂ ਸਮੇਤ ਨਸ਼ਾ ਕਰਦੇ ਹੋਏ ਮੌਕੇ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਪੁਲਿਸ ਸਿਪਾਹੀ ਡਿਊਟੀ ਦੌਰਾਨ ਵਰਤੀ ਗਈ ਲਾਪਰਵਾਹੀ ਕਾਰਨ ਪਹਿਲਾਂ ਹੀ ਵਿਭਾਗੀ ਕਾਰਵਾਈ ਅਧੀਨ ਸਜ਼ਾ ਭੁਗਤ ਰਿਹਾ ਸੀ ਅਤੇ ਮੌਜੂਦਾ ਸਮੇਂ ਖੰਨਾ ਪੁਲਿਸ ਲਾਈਨ ਵਿਖੇ ਲਾਈਨ ਹਾਜ਼ਰ ਚੱਲ ਰਿਹਾ ਸੀ। ਹੁਣ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਜਾਣ ਤੋਂ ਬਾਅਦ ਉਸ ਤੇ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਦੀ ਤਲਵਾਰ ਲਟਕ ਗਈ ਹੈ।

ਗੁਪਤ ਸੂਚਨਾ ਦੇ ਆਧਾਰ ਤੇ ਵਿਛਾਇਆ ਗਿਆ ਸੀ ਜਾਲ

ਸਿਟੀ ਥਾਣਾ-2 ਖੰਨਾ ਦੇ ਐੱਸਐੱਚਓ ਤਰਵਿੰਦਰ ਬੇਦੀ ਨੇ ਦੱਸਿਆ ਕਿ ਪੁਲਿਸ ਲਾਈਨ ਵਿਖੇ ਲਾਈਨ ਹਾਜ਼ਰ ਸਿਪਾਹੀ ਅਰੁਣ ਸ਼ਰਮਾ ਦੇ ਖ਼ਿਲਾਫ਼ ਨਸ਼ਾ ਵੇਚਣ ਅਤੇ ਤਸਕਰੀ ਕਰਨ ਸਬੰਧੀ ਪਹਿਲਾਂ ਤੋਂ ਹੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸੂਚਨਾਵਾਂ ਦੇ ਆਧਾਰ ਤੇ ਪੁਲਿਸ ਵੱਲੋਂ ਐਤਵਾਰ, 4 ਅਕਤੂਬਰ ਨੂੰ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਗਈ।

ਪੁਲਿਸ ਨੂੰ ਮੁਖ਼ਬਰ ਖ਼ਾਸ ਪਾਸੋਂ ਇਤਲਾਹ ਮਿਲੀ ਸੀ ਕਿ ਅਰੁਣ ਸ਼ਰਮਾ ਹੈਰੋਇਨ ਦੀ ਸਪਲਾਈ ਦੇਣ ਲਈ ਨਿਕਲਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਘੇਰਾਬੰਦੀ ਕਰਕੇ ਜਾਲ ਵਿਛਾਇਆ ਅਤੇ ਉਸ ਨੂੰ ਸਿਟੀ ਥਾਣਾ-2 ਦੇ ਇਲਾਕੇ ਵਿੱਚੋਂ ਹੀ ਦਬੋਚ ਲਿਆ। ਮੌਕੇ ਤੇ ਲਈ ਗਈ ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ 10 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਹੋਇਆ।

ਨਸ਼ਾ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ

ਪੁਲਿਸ ਅਧਿਕਾਰੀਆਂ ਮੁਤਾਬਕ ਫੜਿਆ ਗਿਆ ਸਿਪਾਹੀ ਅਰੁਣ ਸ਼ਰਮਾ ਨਾ ਸਿਰਫ਼ ਪਿਛਲੇ ਲੰਬੇ ਸਮੇਂ ਤੋਂ ਖ਼ੁਦ ਨਸ਼ਾ ਕਰਨ ਦਾ ਆਦੀ ਹੈ, ਸਗੋਂ ਉਹ ਹੈਰੋਇਨ ਵੇਚਣ ਦੇ ਗ਼ੈਰ-ਕਾਨੂੰਨੀ ਧੰਦੇ ਵਿੱਚ ਵੀ ਸਰਗਰਮ ਸੀ। ਉਸ ਖ਼ਿਲਾਫ਼ ਥਾਣਾ ਸਿਟੀ-2 ਖੰਨਾ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਐੱਸਐੱਚਓ ਤਰਵਿੰਦਰ ਬੇਦੀ ਨੇ ਜਾਣਕਾਰੀ ਦਿੱਤੀ ਕਿ ਅਰੁਣ ਸ਼ਰਮਾ ਸਾਲ 2016 ਵਿੱਚ ਪੰਜਾਬ ਪੁਲਿਸ ਅੰਦਰ ਭਰਤੀ ਹੋਇਆ ਸੀ ਅਤੇ ਉਹ ਖੰਨਾ ਦੇ ਖ਼ਾਲਸਾ ਸਕੂਲ ਰੋਡ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਹੁਣ ਉਸ ਦੇ ਨਸ਼ਾ ਸਪਲਾਈ ਨੈੱਟਵਰਕ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਅੱਗੇ ਕਿੰਨਾ ਲੋਕਾਂ ਨੂੰ ਵੇਚਦਾ ਸੀ।

ਦੋਸਤਾਂ ਸਮੇਤ ਨਸ਼ਾ ਕਰਦਾ ਫੜਿਆ ਗਿਆ ਹੋਮਗਾਰਡ ਦਾ ਜਵਾਨ

ਦੂਜੇ ਪਾਸੇ, ਇੱਕ ਹੋਰ ਕਾਰਵਾਈ ਦੌਰਾਨ ਖੰਨਾ ਪੁਲਿਸ ਨੇ ਹੋਮਗਾਰਡ ਦੇ ਜਵਾਨ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸਦਰ ਥਾਣੇ ਦੇ ਐੱਸਐੱਚਓ ਵਿਜੇਪਾਲ ਸਿੰਘ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪ੍ਰਿੰਸ ਖੰਨਾ ਦੇ ਕ੍ਰਿਸ਼ਨਾ ਨਗਰ ਇਲਾਕੇ ਦਾ ਵਸਨੀਕ ਹੈ ਅਤੇ ਉਸ ਨੂੰ ਐਤਵਾਰ ਨੂੰ ਪਿੰਡ ਮਾਜਰਾ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਕਾਬੂ ਕੀਤਾ ਗਿਆ।

ਐੱਸਐੱਚਓ ਅਨੁਸਾਰ ਪੁਲਿਸ ਨੇ ਪਿੰਡ ਮਾਜਰਾ ਵਿੱਚ ਛਾਪਾ ਮਾਰ ਕੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚ ਹੋਮਗਾਰਡ ਦਾ ਜਵਾਨ ਪ੍ਰਿੰਸ ਵੀ ਸ਼ਾਮਲ ਸੀ। ਫੜੇ ਗਏ ਬਾਕੀ ਦੋ ਨੌਜਵਾਨਾਂ ਦੀ ਪਛਾਣ ਇਕੋਲਾਹਾ ਵਾਸੀ ਸ਼ਮਸ਼ਾਦ ਮੁਹੰਮਦ ਅਤੇ ਪਿੰਡ ਹਰਬੰਸਪੁਰਾ ਦੇ ਵਸਨੀਕ ਇੰਦਰਜੀਤ ਸਿੰਘ ਵਜੋਂ ਹੋਈ ਹੈ।

ਡੋਪ ਟੈਸਟ ਵਿੱਚ ਨਸ਼ੇ ਦੀ ਪੁਸ਼ਟੀ

ਇਹ ਤਿੰਨੇ ਮੁਲਜ਼ਮ ਪਿੰਡ ਵਿੱਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਹੇ ਸਨ। ਕਾਬੂ ਕਰਨ ਮੌਕੇ ਪੁਲਿਸ ਨੂੰ ਇਸ ਗੱਲ ਦਾ ਇਲਮ ਨਹੀਂ ਸੀ ਕਿ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਹੋਮਗਾਰਡ ਦਾ ਮੁਲਾਜ਼ਮ ਹੈ। ਗ੍ਰਿਫ਼ਤਾਰੀ ਉਪਰੰਤ ਪੁੱਛਗਿੱਛ ਦੌਰਾਨ ਰਿਕਾਰਡ ਘੋਖਣ ਤੇ ਇਹ ਖ਼ੁਲਾਸਾ ਹੋਇਆ ਕਿ ਪ੍ਰਿੰਸ ਹੋਮਗਾਰਡ ਵਿੱਚ ਤਾਇਨਾਤ ਹੈ।

ਐੱਸਐੱਚਓ ਨੇ ਦੱਸਿਆ ਕਿ ਪ੍ਰਿੰਸ ਨੂੰ ਨਸ਼ੇ ਦੀ ਹਾਲਤ ਵਿੱਚ ਮੌਕੇ ਤੋਂ ਕਾਬੂ ਕੀਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ਲਿਜਾ ਕੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੀਟਿਵ ਆਈ। ਪ੍ਰਿੰਸ ਖੰਨਾ ਦੀ ਰੇਲਵੇ ਪੁਲਿਸ ਚੌਕੀ ਵਿਖੇ ਤਾਇਨਾਤ ਸੀ ਅਤੇ ਉਸ ਨੂੰ ਆਪਣੇ ਪਿਤਾ ਦੀ ਥਾਂ ਤੇ ਇਹ ਨੌਕਰੀ ਮਿਲੀ ਸੀ। ਪੁਲਿਸ ਵੱਲੋਂ ਇਨ੍ਹਾਂ ਸਾਰੇ ਮੁਲਜ਼ਮਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...