ਤਰਨਤਾਰਨ ‘ਚ ASI ਇਕਬਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਵਨੀਤ ਬਿੱਟੂ ਤੇ ਉੱਚ ਪੁਲਿਸ ਅਧਿਕਾਰੀ ਪਹੁੰਚੇ

Updated On: 

13 Oct 2026 15:57 PM IST

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਏਐੱਸਆਈ (ASI) ਇਕਬਾਲ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਦਾ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਪੰਨੂਆਂ (ਜ਼ਿਲ੍ਹਾ ਤਰਨਤਾਰਨ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਤਰਨਤਾਰਨ  ਚ ASI ਇਕਬਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਰਵਨੀਤ ਬਿੱਟੂ ਤੇ ਉੱਚ ਪੁਲਿਸ ਅਧਿਕਾਰੀ ਪਹੁੰਚੇ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਏਐੱਸਆਈ (ASI) ਇਕਬਾਲ ਸਿੰਘ, ਜਿਨ੍ਹਾਂ ਨੂੰ ਬੀਤੇ ਦਿਨ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਦਾ ਸੋਮਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਪੰਨੂਆਂ (ਜ਼ਿਲ੍ਹਾ ਤਰਨਤਾਰਨ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਐਤਵਾਰ ਸ਼ਾਮ ਨੂੰ ਜਦੋਂ ਉਹ ਆਪਣੀ ਡਿਊਟੀ ਉਪਰੰਤ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਪਰਤ ਰਹੇ ਸਨ, ਤਾਂ ਦੋ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਤੋਂ ਬਾਅਦ ਜਿੱਥੇ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਗ਼ਮ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪੁਲਿਸ ਅਧਿਕਾਰੀਆਂ ਨੇ ਅੰਤਿਮ ਵਿਦਾਇਗੀ ਮੌਕੇ ਭੇਟ ਕੀਤੇ ਸ਼ਰਧਾ ਦੇ ਫੁੱਲ

ਸੋਮਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਏਐੱਸਆਈ ਇਕਬਾਲ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਗਈ। ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਹਵਾ ਵਿੱਚ ਫ਼ਾਇਰਿੰਗ ਕਰਕੇ ਸ਼ਹੀਦ ਜਵਾਨ ਨੂੰ ਗਾਰਡ ਆਫ਼ ਆਨਰ ਭੇਟ ਕੀਤਾ ਅਤੇ ਅੰਤਿਮ ਸਲਾਮੀ ਦਿੱਤੀ।

ਇਸ ਦੌਰਾਨ ਪੁਲਿਸ ਦੇ ਉੱਚ ਅਧਿਕਾਰੀ, ਜਿਨ੍ਹਾਂ ਵਿੱਚ ਡੀਜੀਪੀ ਏ.ਐੱਸ. ਰਾਏ, ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਅਤੇ ਤਰਨਤਾਰਨ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ, ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਵਾਰਦਾਤ ਤੋਂ ਤੁਰੰਤ ਬਾਅਦ ਵੀ ਡੀਆਈਜੀ ਸਨੇਹਦੀਪ ਸ਼ਰਮਾ ਹੋਰਨਾਂ ਪੁਲਿਸ ਟੀਮਾਂ ਨਾਲ ਘਟਨਾ ਸਥਾਨ ਤੇ ਪਹੁੰਚ ਗਏ ਸਨ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਪੈੜ ਨੱਪਣ ਲਈ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਵਨੀਤ ਸਿੰਘ ਬਿੱਟੂ ਨੇ ਪਰਿਵਾਰ ਨਾਲ ਵੰਡਾਇਆ ਦੁੱਖ

ਏਐੱਸਆਈ ਇਕਬਾਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਪ੍ਰਮੁੱਖ ਸਿਆਸੀ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ ਤੇ ਨੌਸ਼ਹਿਰਾ ਪੰਨੂਆਂ ਪਹੁੰਚੇ। ਉਨ੍ਹਾਂ ਨਾਲ ਤਰਨਤਾਰਨ ਜ਼ਿਲ੍ਹੇ ਦੀ ਸਮੁੱਚੀ ਭਾਜਪਾ ਜਥੇਬੰਦਕ ਲੀਡਰਸ਼ਿਪ ਵੀ ਮੌਜੂਦ ਰਹੀ।

ਰਵਨੀਤ ਬਿੱਟੂ ਨੇ ਸ਼ੋਕਗ੍ਰਸਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਢਾਰਸ ਬੰਨ੍ਹਾਈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਤੇ ਅਜਿਹੇ ਕਾਇਰਾਨਾ ਹਮਲੇ ਬੇਹੱਦ ਚਿੰਤਾਜਨਕ ਹਨ ਅਤੇ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

Loading...
Unable to load recommendations.
Follow Us