AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਪੁਲਿਸ ਨੇ ‘ਲਾਰੈਂਸ ਆਫ਼ ਪੰਜਾਬ’ Docu Series ‘ਤੇ ਪਾਬੰਦੀ ਦੀ ਕੀਤੀ ਮੰਗ, MIB ਨੂੰ ਲਿਖਿਆ ਪੱਤਰ

ਪੁਲਿਸ ਵੱਲੋਂ ਭੇਜੇ ਗਏ ਇੱਕ ਅਧਿਕਾਰਤ ਪੱਤਰ 'ਚ, ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਾਈਬਰ ਕ੍ਰਾਈਮ), ਵੀ. ਨੀਰਜਾ ਨੇ ਡਾਕੂਮੈਂਟਰੀ ਸੀਰੀਜ਼ ਬਾਰੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸੀਰੀਜ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ ਤੇ ਉਸਦੇ ਅਪਰਾਧਿਕ ਸਫ਼ਰ ਨੂੰ ਦਰਸਾਉਂਦੀ ਹੈ। ਇਸ 'ਚ ਕਈ ਹਾਈ-ਪ੍ਰੋਫਾਈਲ ਅਪਰਾਧ ਮਾਮਲੇ, ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਵਰਗੇ ਮਾਮਲੇ ਸ਼ਾਮਲ ਹਨ।

ਪੰਜਾਬ ਪੁਲਿਸ ਨੇ 'ਲਾਰੈਂਸ ਆਫ਼ ਪੰਜਾਬ' Docu Series 'ਤੇ ਪਾਬੰਦੀ ਦੀ ਕੀਤੀ ਮੰਗ, MIB ਨੂੰ ਲਿਖਿਆ ਪੱਤਰ
ਪੰਜਾਬ ਪੁਲਿਸ ਨੇ ‘ਲਾਰੈਂਸ ਆਫ਼ ਪੰਜਾਬ’ Docu Series ‘ਤੇ ਪਾਬੰਦੀ ਦੀ ਕੀਤੀ ਮੰਗ, MIB ਨੂੰ ਲਿਖਿਆ ਪੱਤਰ
amanpreet-kaur
| Updated On: 23 Apr 2026 11:43 AM IST
Share

ਪੰਜਾਬ ਪੁਲਿਸ ਨੇ ਰਿਲੀਜ਼ ਹੋਣ ਵਾਲੀ ਡਾਕੂਮੈਂਟਰੀ ਸੀਰੀਜ਼ “ਲਾਰੈਂਸ ਆਫ਼ ਪੰਜਾਬ” ਸੰਬੰਧੀ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੁਲਿਸ ਨੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ (ਐਮਆਈਬੀ) ਨੂੰ ਰਸਮੀ ਤੌਰ ‘ਤੇ ਪੱਤਰ ਲਿਖ ਕੇ ਡਾਕੂਮੈਂਟਰੀ ਨੂੰ ਜਨਤਕ ਪਹੁੰਚ ਤੱਕ ਰੋਕਣ ਦੀ ਬੇਨਤੀ ਕੀਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ।

ਪੁਲਿਸ ਵੱਲੋਂ ਭੇਜੇ ਗਏ ਇੱਕ ਅਧਿਕਾਰਤ ਪੱਤਰ ‘ਚ, ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਾਈਬਰ ਕ੍ਰਾਈਮ), ਵੀ. ਨੀਰਜਾ ਨੇ ਡਾਕੂਮੈਂਟਰੀ ਸੀਰੀਜ਼ ਬਾਰੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸੀਰੀਜ਼ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੀਵਨ ਤੇ ਉਸ ਦੇ ਅਪਰਾਧਿਕ ਸਫ਼ਰ ਨੂੰ ਦਰਸਾਉਂਦੀ ਹੈ। ਇਸ ‘ਚ ਕਈ ਰੀਅਲ ਲਾਈਫ਼ ਹਾਈ-ਪ੍ਰੋਫਾਈਲ ਅਪਰਾਧ, ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਵਰਗੇ ਮਾਮਲੇ ਸ਼ਾਮਲ ਹਨ।

ਟ੍ਰੇਲਰ ਨੂੰ ਵੀ ਹਟਾਉਣ ਦੀ ਮੰਗ, “ਸੀਰੀਜ਼ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ”

ਪੰਜਾਬ ਪੁਲਿਸ ਦਾ ਦਾ ਕਹਿਣਾ ਹੈ ਕਿ ਇਹ ਡਾਕੂਮੈਂਟਰੀ ਸੀਰੀਜ਼ ਸੰਗਠਿਤ ਅਪਰਾਧ ਨੂੰ Normalise ਤੇ Romanticise ਕਰ ਸਕਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਸੀਰੀਜ਼ ਅਪਰਾਧ ਨੂੰ ਕਿਸੇ ਆਮ ਜਾਂ ਗਲੈਮਰਸ ਚੀਜ਼ ਵਜੋਂ ਪੇਸ਼ ਕਰ ਸਕਦੀ ਹੈ, ਜਿਸ ਨਾਲ ਕਾਨੂੰਨ ਵਿਵਸਥਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ।

ਇਹ ਬੇਨਤੀ Section 69A(1) of the Information Technology Act, 2000, ਨਾਲ ਸੰਬੰਧਿਤ ਉਪਬੰਧਾਂ IT (Procedure and Safeguards for Blocking for Access of Information by Public) Rules, 2009 ਤਹਿਤ ਕੀਤੀ ਗਈ ਹੈ। ਪੁਲਿਸ ਨੇ ਵਿਸ਼ੇਸ਼ ਤੌਰ ‘ਤੇ ਬੇਨਤੀ ਕੀਤੀ ਹੈ ਕਿ ਡਾਕੂਮੈਂਟਰੀ ਸੀਰੀਜ਼ ਨੂੰ ਸਟ੍ਰੀਮ ਨਾ ਕਰਨ ਦਾ ਨਿਰਦੇਸ਼ ਦਿੱਤਾ ਜਾਵੇ ਤੇ ਇਸ ਦੇ ਟ੍ਰੇਲਰ ਨੂੰ ਗਲੋਬਲੀ ਹਟਾਇਆ ਜਾਵੇ।

ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਜੇਲ੍ਹ ਦੇ ਅੰਦਰੋਂ ਲਾਰੈਂਸ ਬਿਸ਼ਨੋਈ ਦੁਆਰਾ ਦਿੱਤੇ ਗਏ ਇੰਟਰਵਿਊਆਂ ਦਾ ਸੂ ਮੋਟੋ ਨੋਟਿਸ ਲਿਆ ਸੀ। ਅਦਾਲਤ ਨੇ ਨੋਟ ਕੀਤਾ ਸੀ ਕਿ ਅਜਿਹੀ ਸਮੱਗਰੀ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਸਕਦੀ ਹੈ ਤੇ ਸੰਭਾਵਤ ਤੌਰ ‘ਤੇ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਪ੍ਰਭਾਵਤ ਕਰ ਸਕਦੀ ਹੈ।

ਅਧਿਕਾਰੀਆਂ ਨੇ ਅੱਗੇ ਕਿਹਾ ਕਿ ਇੰਟਰਨੈੱਟ-ਅਧਾਰਤ ਸਮੱਗਰੀ ਦਾ ਬਹੁਤ ਜ਼ਿਆਦਾ ਪ੍ਰਭਾਵ ਪੈਂਦਾ ਹੈ, ਕਿਉਂਕਿ ਇਹ ਆਡੀਓ-ਵਿਜ਼ੂਅਲ ਫਾਰਮੈਟ ‘ਚ ਪੇਸ਼ ਕੀਤੀ ਜਾਂਦੀ ਹੈ ਤੇ ਨੌਜਵਾਨਾਂ ਤੱਕ ਤੇਜ਼ੀ ਨਾਲ ਪਹੁੰਚਦੀ ਹੈ। ਇਸ ਲਈ, ਉਨ੍ਹਾਂ ਨੇ ਕਿਹਾ ਕਿ ਅਜਿਹੀ ਸਮੱਗਰੀ ਬਾਰੇ ਵਾਧੂ ਚੌਕਸੀ ਦੀ ਲੋੜ ਹੈ।

Follow Us
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...