15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ, ਮੋਹਾਲੀ ‘ਚ DGP ਦੀ ਅਹਿਮ ਬੈਠਕ; ਬਣਾਈ ਵਿਸ਼ੇਸ ਰਣਨੀਤੀ

Updated On: 

11 Aug 2026 15:57 PM IST

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਿਵਸਥਾ ਨੂੰ ਅਤਿ-ਆਧੁਨਿਕ ਅਤੇ ਪੁਖ਼ਤਾ ਬਣਾਉਣ ਲਈ ਅੱਜ ਮੋਹਾਲੀ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਸਮੀਖਿਆ ਬੈਠਕ ਆਯੋਜਿਤ ਕੀਤੀ ਗਈ। ਇਸ ਉੱਚ-ਪੱਧਰੀ ਬੈਠਕ ਦੌਰਾਨ 'ਰੇਂਜ-ਸਥਰੀ ਕਾਨੂੰਨ ਅਤੇ ਵਿਵਸਥਾ' ਦੀ ਮੌਜੂਦਾ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ ਗਿਆ।

15 ਅਗਸਤ ਤੋਂ ਪਹਿਲਾਂ ਪੰਜਾਬ ਚ ਹਾਈ ਅਲਰਟ, ਮੋਹਾਲੀ ਚ DGP ਦੀ ਅਹਿਮ ਬੈਠਕ; ਬਣਾਈ ਵਿਸ਼ੇਸ ਰਣਨੀਤੀ

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਵਿਵਸਥਾ ਨੂੰ ਅਤਿ-ਆਧੁਨਿਕ ਅਤੇ ਪੁਖ਼ਤਾ ਬਣਾਉਣ ਲਈ ਅੱਜ ਮੋਹਾਲੀ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਸਮੀਖਿਆ ਬੈਠਕ ਆਯੋਜਿਤ ਕੀਤੀ ਗਈ। ਇਸ ਉੱਚ-ਪੱਧਰੀ ਬੈਠਕ ਦੌਰਾਨ ‘ਰੇਂਜ-ਸਥਰੀ ਕਾਨੂੰਨ ਅਤੇ ਵਿਵਸਥਾ’ ਦੀ ਮੌਜੂਦਾ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ ਗਿਆ। ਇਸ ਬੈਠਕ ਵਿੱਚ ਰੂਪਨਗਰ ਰੇਂਜ ਦੇ ਅੰਤਰਗਤ ਆਉਂਦੇ ਜ਼ਿਲ੍ਹਿਆਂ ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਫ਼ਤਿਹਗੜ੍ਹ ਸਾਹਿਬ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਮੁੱਖ ਤੌਰ ‘ਤੇ 4 ਪ੍ਰਮੁੱਖ ਬਿੰਦੂਆਂ ‘ਤੇ ਕੇਂਦਰਿਤ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਹਰ ਵੇਲੇ 24×7 ਅਲਰਟ ਮੋਡ ‘ਤੇ ਰਹਿਣ ਦੀ ਸਖ਼ਤ ਨਸੀਹਤ ਦਿੱਤੀ ਹੈ।

ਇਨ੍ਹਾਂ ਮੁੱਖ ਬਿੰਦੂਆਂ ‘ਤੇ ਤਿਆਰ ਕੀਤੀ ਗਈ ਵਿਸ਼ੇਸ਼ ਰਣਨੀਤੀ

ਅਧਿਕਾਰੀਆਂ ਨਾਲ ਸਿੱਧਾ ਸੰਵਾਦ: ਬੈਠਕ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਗਰਾਊਂਡ ਸਟਾਫ਼ ਨਾਲ ਸਿੱਧੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਵਾ ਇਨਪੁਟਸ ਸੁਣੇ ਗਏ। ਡੀ.ਜੀ.ਪੀ. ਨੇ ਜਵਾਨਾਂ ਦਾ ਹੌਂਸਲਾ ਵਧਾਉਂਦਿਆਂ ਉਨ੍ਹਾਂ ਨੂੰ ਪੂਰੀ ਮੁਸਤੈਦੀ, ਆਤਮ-ਵਿਸ਼ਵਾਸ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।

ਵਿਜ਼ੀਬਲ ਪੁਲਿਸਿੰਗ ‘ਤੇ ਵਿਸ਼ੇਸ਼ ਜ਼ੋਰ: ਆਮ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮੁੱਖ ਮਾਰਗਾਂ, ਪ੍ਰਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਨਫ਼ਰੀ/ਮੌਜੂਦਗੀ ਵਧਾਉਣ ਅਤੇ ਵੱਖ-ਵੱਖ ਟੀਮਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਗਏ।

ਤੁਰੰਤ ਕਾਰਵਾਈ ਦਾ ਪਲਾਨ: ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਅਚਾਨਕ ਪੈਦਾ ਹੋਈ ਚੁਣੌਤੀ ਨਾਲ ਤੁਰੰਤ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਅਤੇ ਸਖ਼ਤ ਕਾਰਵਾਈ ਯੋਜਨਾ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ।

24×7 ਅਲਰਟ ਮੋਡ ‘ਤੇ ਪੁਲਿਸ ਬਲ: ਪੰਜਾਬ ਪੁਲਿਸ ਪੂਰੇ ਸੂਬੇ ਵਿੱਚ ਸ਼ਾਂਤੀ, ਅਮਨ-ਚੰਨ, ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਨਾਲ ਤਾਇਨਾਤ ਹੈ।

ਸੁਰੱਖਿਆ ਇੰਤਜ਼ਾਮਾਂ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਆਖਿਆ, “ਪੰਜਾਬ ਪੁਲਿਸ ਸੂਬੇ ਦੇ ਹਰੇਕ ਨਾਗਰਿਕ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਚਨਬੱਧ ਹੈ। ਆਜ਼ਾਦੀ ਦਿਹਾੜੇ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਬਲ ਪੂਰੀ ਤਰ੍ਹਾਂ ਹਾਈ ਅਲਰਟ ‘ਤੇ ਹਨ।”

Loading...
Unable to load recommendations.
Follow Us