ਪੰਜਾਬ ਪੁਲਿਸ ਦਾ ਫੈਕਟ-ਚੈੱਕ, ‘ਵਰਦੀ ਨਾ ਪਾਉਣ’ ਵਾਲੀ ਵਾਇਰਲ ਐਡਵਾਇਜ਼ਰੀ ਫਰਜ਼ੀ

Updated On: 

22 Sep 2026 12:18 PM IST

ਪੰਜਾਬ ਪੁਲਿਸ ਨੇ ਫੈਕਟ-ਚੈੱਕ ਰਾਹੀਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੇ ਇਹ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ। ਪੁਲਿਸ ਨੇ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਜਿਹੇ ਵਾਇਰਲ ਸੰਦੇਸ਼ 'ਤੇ ਭਰੋਸਾ ਨਾ ਕਰਨ ਤੇ ਸੁਰੱਖਿਆ ਜਾਂ ਵਿਭਾਗੀ ਹਦਾਇਤਾਂ ਸਬੰਧੀ ਜਾਣਕਾਰੀ ਲਈ ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰਤ ਸਰੋਤਾਂ 'ਤੇ ਹੀ ਭਰੋਸਾ ਕਰਨ।

ਪੰਜਾਬ ਪੁਲਿਸ ਦਾ ਫੈਕਟ-ਚੈੱਕ, ਵਰਦੀ ਨਾ ਪਾਉਣ ਵਾਲੀ ਵਾਇਰਲ ਐਡਵਾਇਜ਼ਰੀ ਫਰਜ਼ੀ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਉਸ ਐਡਵਾਇਜ਼ਰੀ ਨੂੰ ਫਰਜ਼ੀ ਕਰਾਰ ਦਿੱਤਾ ਹੈ, ਜਿਸ ‘ਚ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ‘ਤੇ ਆਉਣ-ਜਾਣ ਸਮੇਂ ਵਰਦੀ ਨਾ ਪਹਿਨਣ ਤੇ ਸਿਵਲ ਕੱਪੜਿਆਂ ‘ਚ ਰਹਿਣ ਦੇ ਨਿਰਦੇਸ਼ ਜਾਰੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਜਾਂ ਇਸ ਅਧੀਨ ਕਿਸੇ ਵੀ ਪੁਲਿਸ ਦਫ਼ਤਰ ਵੱਲੋਂ ਅਜਿਹੀ ਕੋਈ ਐਡਵਾਇਜ਼ਰੀ ਜਾਰੀ ਨਹੀਂ ਕੀਤੀ ਗਈ।

ਪੁਲਿਸ ਨੇ ਐਡਵਾਇਜ਼ਰੀ ਨੂੰ ਦੱਸਿਆ ਫਰਜ਼ੀ

ਪੰਜਾਬ ਪੁਲਿਸ ਨੇ ਫੈਕਟ-ਚੈੱਕ ਰਾਹੀਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੇ ਇਹ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ। ਪੁਲਿਸ ਨੇ ਲੋਕਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਜਿਹੇ ਵਾਇਰਲ ਸੰਦੇਸ਼ ‘ਤੇ ਭਰੋਸਾ ਨਾ ਕਰਨ ਤੇ ਸੁਰੱਖਿਆ ਜਾਂ ਵਿਭਾਗੀ ਹਦਾਇਤਾਂ ਸਬੰਧੀ ਜਾਣਕਾਰੀ ਲਈ ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰਤ ਸਰੋਤਾਂ ‘ਤੇ ਹੀ ਭਰੋਸਾ ਕਰਨ।

ਵਾਇਰਲ ਹੋ ਰਹੀ ਸੀ ਐਡਵਾਇਜ਼ਰੀ

ਵਾਇਰਲ ਸੰਦੇਸ਼ ‘ਚ ਪੁਲਿਸ ਮੁਲਾਜ਼ਮਾਂ ਨੂੰ ਵਰਦੀ, ਬੈਲਟ, ਪਛਾਣ ਚਿੰਨ੍ਹ ਤੇ ਪੁਲਿਸ ਡਿਊਟੀ ਦੌਰਾਨ ਕਿਸੇ ਵੀ ਤਰੀਕੇ ਦਾ ਸਾਮਾਨ ਨਾ ਪਹਿਨਣ ਦੀਆਂ ਹਦਾਇਤਾਂ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਡਿਊਟੀ ‘ਤੇ ਆਉਣ-ਜਾਣ ਸਮੇਂ ਆਪਣੀ ਰੁਟੀਨ ‘ਚ ਬਦਲਾਅ ਕਰਨ ਦੀ ਗੱਲ ਵੀ ਕਹੀ ਗਈ ਸੀ। ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਪੰਜਾਬ ‘ਚ ਤਿੰਨ ਪੁਲਿਸ ਕਰਮਚਾਰੀਆਂ ਦੇ ਕਤਲ ਤੋਂ ਬਾਅਦ ਇਹ ਐਡਵਾਇਜ਼ਰੀ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਕੁਝ ਆਗੂਆਂ ਵੱਲੋਂ ਵੀ ਇਸ ਆਡੀਓ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ।

Loading...
Unable to load recommendations.
Follow Us
Related Stories
ED ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋ ਸਕਦੇ ਨੇ ਸ਼ਾਮਲ, ਭਲਕੇ ਹੋ ਸਕਦਾ ਹੈ ਰਸਮੀ ਐਲਾਨ
ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚੀ ਮੁਹਾਲੀ, ਨੌਜਵਾਨੀ ਨੂੰ ਬਚਾਉਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਅੱਗੇ ਆਉਣ ਦਾ ਸੱਦਾ
ਲੁਧਿਆਣਾ ‘ਚ ਕੈਨੇਡਾ PR ਦੇ ਨਾਂ ‘ਤੇ ਵੱਡੀ ਠੱਗੀ, ਲੁਟੇਰੀ ਦੁਲਹਨ ਨੇ ਰਚਾਇਆ ਤੀਜਾ ਵਿਆਹ; ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ
ਮਾਝੇ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਾਥੀਆਂ ਸਣੇ AAP ‘ਚ ਸ਼ਾਮਲ; CM ਮਾਨ ਨੇ ਕੀਤਾ ਸਵਾਗਤ
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰ
ਕਿਸੇ ਵੀ ਪੱਧਰ ‘ਤੇ ਢਿੱਲ ਨਹੀਂ ਵਰਤੀ ਜਾਵੇਗੀ… ਅਮਰਜੀਤ ਚਾਵਲਾ ਰੇਪ ਕੇਸ ‘ਤੇ SGPC ਪ੍ਰਧਾਨ ਧਾਮੀ ਨੇ ਤੋੜੀ ਚੁੱਪੀ