Amritpal Arrest: ਅੰਮ੍ਰਿਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ (Punjab Police) ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
36 ਦਿਨ ਤੋਂ ਫਰਾਰ ਸੀ ਅੰਮ੍ਰਿਤਪਾਲ
ਬੀਤੇ 36 ਤੋਂ ਯਾਨੀ ਕਿ 18 ਮਾਰਚ ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਕਈ ਸੂਬਿਆਂ ਦੀ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਕਈ ਮਾਮਲਿਆਂ ਸਣੇ ਨੈਸ਼ਨਲ ਸਕਿਉਰਿਟੀ ਐਕਟ (NSA) ਲਗਾਇਆ ਗਿਆ ਹੈ। ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਉਹ ਨੇਪਾਲ ਦੇ ਰਸਤੇ ਪਾਕਿਸਤਾਨ ਭੱਜਣ ਦੀ ਤਿਆਰੀ ਵਿੱਚ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ