Punjab Police ਨੇ ਸ਼ਾਹਕੋਟ ਨੇੜੇ ਪਾਇਆ Amritpal Singh ਨੂੰ ਘੇਰਾ, ਕਿਸੇ ਵੀ ਵੇਲ੍ਹੇ ਹੋ ਸਕਦੀ ਹੈ ਗ੍ਰਿਫਤਾਰੀ
Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅੰਮ੍ਰਿਤਪਾਲ ਖੁਦ ਵੀ ਕਾਫਲੇ ਦੇ ਨਾਲ ਸੀ, ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ। ਪੁਲਿਸ ਲਗਾਤਾਰ ਉਸ ਦੇ ਪਿੱਛੇ ਲੱਗੀ ਹੋਈ ਹੈ। ਇਸ ਦੌਰਾਨ ਸੂਬੇ ਦੇ ਜਿਆਦਾਤਰ ਜਿਲ੍ਹਿਆਂ ਦੀਆਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਜਲੰਧਰ ਨਿਊਜ: ਪੰਜਾਬ ਪੁਲਿਸ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕਰ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਮ੍ਰਿਤਾਪਾਲ ਸਿੰਘ ਨੂੰ ਸ਼ਾਹਕੋਟ ਦੇ ਨੇੜੇ ਘੇਰਾ ਪਾਇਆ ਹੋਇਆ ਹੈ। ਉਸਦੀ ਲੋਕੇਸ਼ਨ ਟਰੇਸ ਕੀਤੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਕਿਸੇ ਵੀ ਵੇਲ੍ਹੇ ਅਮ੍ਰਿਤਪਾਲ ਦੀ ਗ੍ਰਿਫਤਾਰੀ ਹੋ ਸਕਦੀ ਹੈ।ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।
ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੁੰ ਮਹਿਤਪੁਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਸਾਰੀ ਘਟਨਾ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ