Amritpal Singh: ਪੰਜਾਬ ‘ਚ ਹੀ ਛੁਪਿਆ ਹੈ ਅੰਮ੍ਰਿਤਪਾਲ, ਚਾਰ ਜ਼ਿਲਿਆਂ ‘ਚ ਹਾਈ ਅਲਰਟ; ਅਕਾਲ ਤਖ਼ਤ ਦੇ ਅਲਟੀਮੇਟਮ ‘ਤੇ ਪੁਲਿਸ ਨੇ ਦਿੱਤਾ ਜਵਾਬ
Amritpal Singh: ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਲੁਕਿਆ ਹੋਇਆ ਹੈ। ਇਸ ਦੇ ਲਈ ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਕਪੂਰਥਲਾ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਇੱਥੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Amritpal Singh: ਅੰਮ੍ਰਿਤਪਾਲ ਸਿੰਘ ਮਾਮਲੇ ‘ਚ 24 ਘੰਟੇ ਦੇ ਅਲਟੀਮੇਟਮ ਤੋਂ ਬਾਅਦ ਪੰਜਾਬ ਪੁਲਿਸ (Punjab Police) ਨੇ ਅਕਾਲ ਤਖ਼ਤ (Akal Takht) ‘ਤੇ ਸਪੱਸ਼ਟੀਕਰਨ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਆਪਰੇਸ਼ਨ ਅੰਮ੍ਰਿਤਪਾਲ ਦੌਰਾਨ ਹਿਰਾਸਤ ਵਿੱਚ ਲਏ ਗਏ 360 ਨੌਜਵਾਨਾਂ ਵਿੱਚੋਂ 348 ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਵਾਬ ਵਿੱਚ ਪੁਲਿਸ ਨੇ ਕਿਹਾ ਕਿ ਸਿਰਫ਼ 12 ਵਿਅਕਤੀ ਅਜਿਹੇ ਹਨ ਜਿਨ੍ਹਾਂ ਤੇ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਇਹ ਮੰਨ ਰਹੀ ਹੈ ਕਿ ਅੰਮ੍ਰਿਤਪਾਲ ਪੰਜਾਬ ਵਿੱਚ ਹੀ ਛੁਪਿਆ ਹੋਇਆ ਹੈ, ਜਿਸ ਕਾਰਨ ਚਾਰ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਪੰਜਾਬ ਵਿੱਚ ਹੀ ਜਲੰਧਰ ਜਾਂ ਹੁਸ਼ਿਆਰਪੁਰ ਵਿੱਚ ਲੁਕਿਆ ਹੋਇਆ ਹੈ, ਜਿੱਥੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਮੰਗਲਵਾਰ ਰਾਤ ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਕਲਾਂ ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲਿਸ ਵੱਲੋਂ ਸਾਵਧਾਨੀ ਦੇ ਤੌਰ ‘ਤੇ ਇੱਥੇ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਨੇ ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਕਪੂਰਥਲਾ ਨੂੰ ਹਾਈ ਅਲਰਟ ‘ਤੇ ਰੱਖਿਆ ਹੋਇਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।