ਭਾਨਾ ਸਿੱਧੂ ਦੇ ਹੱਕ 'ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ | Punjab police house arrested farmer leaders Punjabi news - TV9 Punjabi

ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ

Updated On: 

03 Feb 2024 13:02 PM

House Arrest: ਪੰਜਾਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਹੀ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਬਲੌਗਰ ਭਾਨਾ ਸਿੱਧੂ ਦੇ ਹੱਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ। ਉਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਹਨਾਂ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਪੁਲਿਸ ਨੇ ਮਾਨਸਾ ਵਿੱਚ ਰੁਲਦੂ ਸਿੰਘ, ਗੁਰਦਾਸਪੁਰ ਚ ਇੰਦਰਪਾਲ ਸਿੰਘ ਬੈਂਸ ਸਮੇਤ ਕਈ ਕਿਸਾਨ ਆਗੂਆਂ ਨੂੰ ਹਾਊਸ ਅਰੇਸਟ ਕੀਤਾ ਜਾ ਗਿਆ ਹੈ।

ਭਾਨਾ ਸਿੱਧੂ ਦੇ ਹੱਕ ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ

ਮਾਨਸਾ ‘ਚ ਰੁਲਦੂ ਸਿੰਘ ਦੇ ਘਰ ਬਾਹਰ ਖੜ੍ਹੇ ਪੰਜਾਬ ਪੁਲਿਸ ਦੇ ਮੁਲਾਜ਼ਮ

Follow Us On

ਜੇਲ੍ਹ ਵਿੱਚ ਬੰਦ ਬਲੌਗਰ ਭਾਨਾ ਸਿੱਧੂ ਦੇ ਹੱਕ ਵਿੱਚ ਹੁਣ ਕਿਸਾਨ ਜੱਥੇਬੰਦੀਆਂ ਨਿੱਤਰ ਆਈਆਂ ਹਨ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਪ੍ਰਸ਼ਾਸਨ ਵੀ ਹਰਕਤ ਵਿੱਚ ਆਉਂਦਾ ਦਿਖਾਈ ਦੇ ਰਿਹਾ ਹੈ। ਸਨੀਵਾਰ ਸਵੇਰੇ ਤੋਂ ਹੀ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।

ਮਾਨਸਾ ਦੇ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚੀ। ਜਿਨ੍ਹਾਂ ਨੇ ਉਹਨਾਂ ਨੂੰ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਅਤੇ ਉਹਨਾਂ ਨੂੰ ਆਪਣੇ ਘਰ ਤੋਂ ਬਾਹਰ ਨਾ ਜਾਣ ਦੀ ਗੱਲ ਕਹੀ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਟੁਕੜਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚਣ ਦੀ ਅਪੀਲ ਕੀਤੀ ਹੈ। ਸੁਰਜੀਤ ਫੂਲ ਦਾ ਕਹਿਣਾ ਹੈ ਕਿ ਪੁਲੀਸ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਭਾਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ

ਜ਼ਮਾਨਤ ਮਿਲਣ ਤੋਂ ਬਾਅਦ ਮੁੜ ਹੋਈ ਸੀ ਗ੍ਰਿਫਤਾਰੀ

ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।

ਕਾਂਗਰਸ ਆਈ ਹੱਕ ਚ

ਭਾਨਾ ਸਿੱਧੂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਆ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ ਭਾਨਾ ਦੇ ਪਿੰਡ ਗਏ ਸਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕਿਹਾ ਕਿ ਕਿਸੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਵੀ ਟਵੀਟ ਕੀਤਾ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version