ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ
House Arrest: ਪੰਜਾਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਹੀ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਬਲੌਗਰ ਭਾਨਾ ਸਿੱਧੂ ਦੇ ਹੱਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ। ਉਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਹਨਾਂ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਪੁਲਿਸ ਨੇ ਮਾਨਸਾ ਵਿੱਚ ਰੁਲਦੂ ਸਿੰਘ, ਗੁਰਦਾਸਪੁਰ ਚ ਇੰਦਰਪਾਲ ਸਿੰਘ ਬੈਂਸ ਸਮੇਤ ਕਈ ਕਿਸਾਨ ਆਗੂਆਂ ਨੂੰ ਹਾਊਸ ਅਰੇਸਟ ਕੀਤਾ ਜਾ ਗਿਆ ਹੈ।
ਮਾਨਸਾ ‘ਚ ਰੁਲਦੂ ਸਿੰਘ ਦੇ ਘਰ ਬਾਹਰ ਖੜ੍ਹੇ ਪੰਜਾਬ ਪੁਲਿਸ ਦੇ ਮੁਲਾਜ਼ਮ
ਜ਼ਮਾਨਤ ਮਿਲਣ ਤੋਂ ਬਾਅਦ ਮੁੜ ਹੋਈ ਸੀ ਗ੍ਰਿਫਤਾਰੀ
ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ।ਕਾਂਗਰਸ ਆਈ ਹੱਕ ਚ
ਭਾਨਾ ਸਿੱਧੂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਆ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ ਭਾਨਾ ਦੇ ਪਿੰਡ ਗਏ ਸਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕਿਹਾ ਕਿ ਕਿਸੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਵੀ ਟਵੀਟ ਕੀਤਾ ਹੈ।ਮੈਂ ਅਤੇ ਮੇਰੀ ਪਾਰਟੀ ਤਾਂ ਭਾਵੇਂ ਸ. @SimranjitSADA ਜੀ ਦੀ ਵਿਚਾਰਧਾਰਾ ਅਤੇ ਸੋਚ ਨਾਲ ਸਹਿਮਤ ਨਹੀਂ ਪਰ ਜੇਕਰ ਕੋਈ ਵੀ ਵਿਅਕਤੀ, ਜੱਥੇਬੰਦੀ ਜਾਂ ਪਾਰਟੀ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਦੀ ਹੈ ਤਾਂ ਇਹ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।
— Partap Singh Bajwa (@Partap_Sbajwa) February 1, 2024
