ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਤੇ ਬੀ.ਐਸ.ਐਫ.ਨੇ ਅੰਮ੍ਰਿਤਸਰ ਵਿੱਚ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ।

ਪੰਜਾਬ ਪੁਲਿਸ ਤੇ ਬੀ.ਐਸ.ਐਫ.ਨੇ ਅੰਮ੍ਰਿਤਸਰ ਵਿੱਚ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ
ਪੰਜਾਬ ਪੁਲਿਸ ਤੇ ਬੀ.ਐਸ.ਐਫ.ਨੇ ਅੰਮ੍ਰਿਤਸਰ ਵਿੱਚ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ
Follow Us
tv9-punjabi
| Published: 22 Jan 2023 20:06 PM

ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਬਾਰਡਰ ਚੌਂਕੀ (ਬੀ.ਓ.ਪੀ.) ਕੱਕੜ ਦੇ ਖੇਤਰ ਵਿੱਚ ਚਲਾਈ ਤਲਾਸ਼ੀ ਮੁਹਿੰਮ ਤਹਿਤ ਪੰਜ ਕਿਲੋ ਹੈਰੋਇਨ ਨਾਲ ਲੱਦੇ ਇੱਕ ਆਧੁਨਿਕ ਹੈਕਸਾਕਾਪਟਰ ਡਰੋਨ ਨੂੰ ਢੇਰ ਕਰ ਦਿੱਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ। ਉਨਾਂ ਦੱਸਿਆ ਕਿ 10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬਿ੍ਰਡ 6-ਵਿੰਗਡ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜਿਆਂ ਨਾਲ ਅਸੈਂਬਲ ਕੀਤਾ ਗਿਆ ਅਤੇ ਇਹ ਲੰਬੇ ਸਮੇਂ ਤੱਕ ਚੱਲਣ ਵਾਲੇ ਬੈਟਰੀ ਬੈਕਅਪ ਅਤੇ ਇਨਫਰਾਰੈੱਡ ਅਧਾਰਤ ਨਾਈਟ ਵਿਜ਼ਨ ਕੈਮਰਾ ਅਤੇ ਜੀ.ਪੀ.ਐਸ. ਸਿਸਟਮ ਸਮੇਤ ਹਾਈ-ਟੈਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ਤੇ ਡਰੋਨ ਦੀ ਹਲਚਲ ਨੂੰ ਦੇਖਦਿਆਂ, ਅੰਮਿ੍ਰਤਸਰ ਦਿਹਾਤੀ ਜਿਲੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ਤੇ ਪਿੰਡ ਕੱਕੜ , ਜੋ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੀ ਦੂਰੀ ਤੇ ਹੈ, ਦੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।

ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਡਰੋਨ ਨੂੰ ਢੇਰ ਕਰਨ ਲਈ ਏ.ਕੇ.-47 ਤੋਂ ਲਗਭਗ 12 ਬਰਸਟ ਫਾਇਰ ਕੀਤੇ। ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨਾਂ ਕਿਹਾ ਕਿ ਡਰੋਨ ਰਾਹੀਂ ਇਸ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨਾਂ ਦੇ ਭਾਰਤੀ ਸਾਥੀਆਂ , ਜਿਨਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ।

ਦੋ ਮਹੀਨਿਆਂ ਵਿੱਚ 6 ਡਰੋਨ ਬਰਾਮਦ

29 ਨਵੰਬਰ, 2022: ਤਰਨਤਾਰਨ ਦੇ ਖੇਮਕਰਨ ਵਿੱਚ ਬਾਰਡਰ ਚੌਕੀ (ਬੀ.ਓ.ਪੀ.) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋ ਹੈਰੋਇਨ ਦੇ ਛੇ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ।

30 ਨਵੰਬਰ 2022: ਤਰਨਤਾਰਨ ਦੇ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

2 ਦਸੰਬਰ 2022: ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ।

4 ਦਸੰਬਰ, 2022: ਤਰਨਤਾਰਨ ਵਿੱਚ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਖੇਤਰ ਵਿੱਚੋਂ 3.06 ਕਿਲੋ ਵਜ਼ਨੀ ਹੈਰੋਇਨ ਦੇ ਤਿੰਨ ਪੈਕੇਟ ਨਾਲ ਲੱਦਿਆ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

ਦਸੰਬਰ 25, 2022: ਅੰਮਿ੍ਰਤਸਰ ਦਿਹਾਤੀ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਯੂਐਸਏ ਦਾ ਬਣਿਆ 20 ਲੱਖ ਰੁਪਏ ਦੀ ਕੀਮਤ ਦਾ ਡੀਜੇਆਈ ਸੀਰੀਜ ਹਾਈ-ਟੈਕ ਡਰੋਨ ਕੀਤਾ ਬਰਾਮਦ।

22 ਜਨਵਰੀ, 2023: ਅੰਮਿ੍ਰਤਸਰ ਦਿਹਾਤੀ ਦੇ ਬੀਓਪੀ ਕੱਕੜ ਦੇ ਇਲਾਕੇ ਤੋਂ 5 ਕਿਲੋ ਹੈਰੋਇਨ ਲੈ ਕੇ ਜਾ ਰਿਹਾ ਹੈਕਸਾਕਾਪਟਰ ਹਾਈਟੈਕ ਡਰੋਨ ਬਰਾਮਦ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ...
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...