Punjab High Alert: ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਭਰ ‘ਚ ਨਾਕਾਬੰਦੀ
Punjab Police: ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦੇ ਬਾਹਰ ਵੀ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ, ਕਿਉਂਕਿ ਪੁਲਿਸ ਵੱਲੋਂ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
Punjab Police High Alert: ਖਾਲਿਸਤਾਨ ਪੱਖੀ ਜਥੇਬੰਦੀ ‘ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ ਹੈ। ਜਿਸ ਨੂੰ ਫੜਨ ਲਈ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦੇ ਬਾਹਰ ਵੀ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ, ਕਿਉਂਕਿ ਪੁਲਿਸ ਵੱਲੋਂ ਉਸ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਜਾਰੀ
ਇਸ ਦੌਰਾਨ ਪੁਲਿਸ ਮੁਤਾਬਕ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਫਿਲਹਾਲ ਫਰਾਰ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਭਾਲ ਸਾਰੀ ਰਾਤ ਜਾਰੀ ਰਹੀ ਅਤੇ ਅੱਜ ਸਵੇਰੇ ਵੀ ਛਾਪੇਮਾਰੀ ਕੀਤੀ ਗਈ ਹੈ, ਪਰ ਉਹ ਲਾਪਤਾ ਹੈ। ਉਸ ਦੀ ਤਲਾਸ਼ ਲਈ ਵੱਡੀ ਪੱਧਰ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਕਾਬੂ ਕਰਨ ਲਈ 7 ਜ਼ਿਲ੍ਹਿਆਂ ਦੀ ਵਿਆਪਕ ਨਾਕੇਬੰਦੀ (Blockade) ਕੀਤੀ ਸੀ। ਉਹ ਆਪ ਭਾਵੇਂ ਫਰਾਰ ਹੋਣ ਵਿੱਚ ਕਾਮਯਾਬ ਰਿਹਾ ਪਰ ਉਸ ਦੇ 78 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।
ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਬਾਰਡਰ ਸੀਲ
ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਮੱਦਨਜ਼ਰ ਸਟੇਟ ਬਾਰਡਰਾਂ (State Borders) ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਵੱਲੋਂ ਹਰ ਵਾਹਨ ਦੀ ਚੰਗੀ ਤਰ੍ਹਾਂ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸਾਵਧਾਨੀ ਦੇ ਤੌਰ ਤੇ ਕੁਝ ਚੋਣਵੇਂ ਰੂਟਾਂ ਨੂੰ ਛੱਡ ਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਨੂੰ ਵੀ ਸੜਕਾਂ ਤੇ ਨਹੀਂ ਉਤਾਰਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਇਕੱਠੇ ਹੋਣ ਅਤੇ ਗੜਬੜ ਪੈਦਾ ਕਰਨ ਦੀ ਸੰਭਾਵਨਾ ਕਾਰਨ ਇਹ ਫੈਸਲਾ ਅਹਿਤਿਆਤ ਵਜੋਂ ਲਿਆ ਗਿਆ ਹੈ।
ਕੇਂਦਰੀ ਏਜੰਸੀਆਂ ਨੇ ਕੀਤਾ ਵੱਡਾ ਖੁਲਾਸਾ
ਵਾਰਿਸ ਪੰਜਾਬ ਦੇ ਮੁਖੀ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਏਜੰਸੀਆਂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਸਮਰਥਕ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰਾਹ ਤੇ ਚੱਲ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਉਹ ਪੰਜਾਬ ਵਿੱਚ ਰਹਿੰਦਿਆਂ ਧਰਮ ਦੀ ਆੜ ਵਿੱਚ ਨੌਜਵਾਨਾਂ ਨੂੰ ਧੋਖਾ ਦੇਣ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਲਈ ਕੰਮ ਕਰ ਰਿਹਾ ਹੈ।