AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਵੱਲੋਂ ਸੂਬੇ ‘ਚ ਰੈੱਡ ਅਲਰਟ ਜਾਰੀ: ਪਰਾਲੀ ਸਾੜਨ ਦੇ ਮਾਮਲੇ ਵਧਣ ‘ਤੇ ਲਿਆ ਫੈਸਲਾ, ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਮਾਮਲਾ ਜੇਕਰ ਸਾਹਮਣੇ ਆਇਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਵਿੱਚ ਪਰਾਲੀ ਸਾੜਨ ਦਾ ਅੰਕੜਾ 30, 661 ਤੱਕ ਪਹੁੰਚ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਸੂਬੇ 'ਚ ਰੈੱਡ ਅਲਰਟ ਜਾਰੀ: ਪਰਾਲੀ ਸਾੜਨ ਦੇ ਮਾਮਲੇ ਵਧਣ 'ਤੇ ਲਿਆ ਫੈਸਲਾ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
Photo Credit: Tv9 Hindi.com
harpinder-singh-tohra
| Updated On: 16 Nov 2023 09:53 AM IST
Share

ਪਰਾਲੀ ਸਾੜਨ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਹੁਣ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਸਬੰਧੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਜੇਕਰ ਕੋਈ ਵੀ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।

ਥਾਣਾ ਪੱਧਰ ‘ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ

ਵਿਸ਼ੇਸ਼ ਡੀਜੀਪੀ ਸ਼ੁਕਲਾ ਨੇ ਕਿਹਾ- ਸੂਬੇ ਦੇ ਸਾਰੇ ਸੀਪੀ-ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਹਿੱਸੇਦਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸੂਚਿਤ ਕਰਨ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ। ਜਿਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।

ਪੁਲਿਸ ਇਲਾਕੇ ਦੇ ਕਿਸਾਨ ਆਗੂਆਂ ਤੋਂ ਲਵੇਗੀ ਮਦਦ

ਦੱਸ ਦੇਈਏ ਕਿ ਡੀਜੀਪੀ ਅਰਪਿਤ ਸ਼ੁਕਲਾ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ। ਜਿੱਥੇ ਉਨ੍ਹਾਂ ਸਮੂਹ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਕਿਹਾ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ।

ਇਸ ਦੇ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲ ਕਰਕੇ ਇਸ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ ਕਿਉਂਕਿ ਪਰਾਲੀ ਸਾੜਨਾ ਨਾ ਸਿਰਫ਼ ਸ਼ਹਿਰੀ ਲੋਕਾਂ ਲਈ ਸਗੋਂ ਹਰ ਵਿਅਕਤੀ ਲਈ ਵੱਡੀ ਸਮੱਸਿਆ ਬਣ ਗਿਆ ਹੈ। ਇਸ ਸਬੰਧੀ ਸਥਾਨਕ ਪੱਧਰ ‘ਤੇ ਕਿਸਾਨ ਆਗੂਆਂ ਦੀ ਮਦਦ ਵੀ ਲਈ ਜਾਵੇਗੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਸੂਬੇ ਦੀਆਂ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਸੂਬੇ ਦੀ ਕਾਨੂੰਨੀ ਵਿਵਸਥਾ ਨੂੰ ਵੀ ਅਗਲੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੇ ਬਾਵਜੂਦ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ।

ਪਰਾਲੀ ਸਾੜਨ ਦਾ ਅੰਕੜਾ 30 ਹਜ਼ਾਰ ਤੋਂ ਪਾਰ

ਪੰਜਾਬ ਵਿੱਚ ਪਰਾਲੀ ਸਾੜਨ ਦਾ ਅੰਕੜਾ 30, 661 ਤੱਕ ਪਹੁੰਚ ਗਿਆ ਹੈ। 15 ਨਵੰਬਰ ਨੂੰ ਪਰਾਲੀ ਸਾੜਨ ਦੇ 2544 ਮਾਮਲੇ ਸਾਹਮਣੇ ਆਏ ਸਨ। ਪਿਛਲੇ ਚਾਰ ਦਿਨਾਂ ਵਿੱਚ ਪਰਾਲੀ ਸਾੜਨ ਦੇ 6 ਹਜ਼ਾਰ 931 ਮਾਮਲੇ ਸਾਹਮਣੇ ਆਏ ਹਨ। ਇਹ ਅੰਕੜਾ 2021 ਅਤੇ 2022 ਦੇ ਮੁਕਾਬਲੇ ਬਹੁਤ ਜ਼ਿਆਦਾ ਹੈ। 15 ਨਵੰਬਰ 2021 ਨੂੰ 1761 ਅਤੇ 2022 ਵਿੱਚ 15 ਨਵੰਬਰ ਦੇ ਦਿਨ 141 ਮਾਮਲੇ ਸਾਹਮਣੇ ਆਏ ਸਨ। ਹਾਲਾਂਕਿ ਇਸ ਵਾਰ ਝੋਨੇ ਦੀ ਫਸਲ ਦੀ ਬਿਜਾਈ ਥੋੜੀ ਦੇਰੀ ਨਾਲ ਹੋਈ ਹੈ। ਕਿਉਂਕਿ ਕਈ ਥਾਵਾਂ ‘ਤੇ ਹੜ੍ਹ ਆ ਗਏ ਸਨ। ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਪ੍ਰਦੂਸ਼ਿਤ ਰਿਹਾ। ਬਠਿੰਜਾ ਦਾ AQI 366 ਦਰਜ ਕੀਤਾ ਗਿਆ, ਪਟਿਆਲਾ ਦਾ AQI 248, ਲੁਧਿਆਣਾ ਦਾ AQI 160, ਜਲੰਧਰ ਦਾ AQI 203, ਅੰਮ੍ਰਿਤਸਰ ਦਾ AQI 170 ਦਰਜ ਕੀਤਾ ਗਿਆ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...