ਮਾਂ ਦੇ ਕਤਲ ਦਾ ਲੈਣਾ ਸੀ ਬਦਲਾ, ਪਰ ਪੁਲਿਸ ਨੇ ਇੰਝ ਕੀਤੀ ਜੱਗੂ ਭਗਵਾਨਪੁਰੀਆ ਦੀ ਸਾਜ਼ਿਸ਼ ਨਾਕਾਮ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੀ ਸਹਾਇਤਾ ਨਾਲ ਚਲ ਰਹੀ ਇਸ ਯੋਜਨਾ ਵਿੱਚ ਸ਼ਾਮਲ ਪੰਜ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੀਐਕਸ-5 ਪਿਸਤੌਲ ਅਤੇ .32 ਬੋਰ ਪਿਸਤੌਲ ਸ਼ਾਮਲ ਹਨ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਟਾਲਾ ਪੁਲਿਸ ਵੱਲੋਂ ਇਕੱਠੀ ਯੋਜਨਾ ਨਾਲ ਅੰਜ਼ਾਮ ਦਿੱਤੀ ਗਈ।
ਅਸਾਮ ਦੀ ਸਿਲਚਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਵੱਡੀ ਟਾਰਗੇਟ ਕਿਲਿੰਗ ਦੀ ਯੋਜਨਾ ਬਣਾਈ ਗਈ ਸੀ। ਇਸ ਸਾਜ਼ਿਸ਼ ਰਾਹੀਂ ਇੱਕ ਵਿਰੋਧੀ ਗੈਂਗ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸੀ, ਪਰ ਪੰਜਾਬ ਪੁਲਿਸ ਨੇ ਇਸ ਵਾਰਦਾਤ ਨੂੰ ਵਕਤ ਸਿਰ ਨਾਕਾਮ ਕਰ ਦਿੱਤਾ।
ਭਗਵਾਨਪੁਰੀਆ ਦੇ ਪੰਜ ਗੈਂਗ ਮੈਂਬਰਾਂ ਨੂੰ ਕਾਬੂ ਕੀਤਾ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੀ ਸਹਾਇਤਾ ਨਾਲ ਚਲ ਰਹੀ ਇਸ ਯੋਜਨਾ ਵਿੱਚ ਸ਼ਾਮਲ ਪੰਜ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਦੋ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੀਐਕਸ-5 ਪਿਸਤੌਲ ਅਤੇ .32 ਬੋਰ ਪਿਸਤੌਲ ਸ਼ਾਮਲ ਹਨ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ, ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬਟਾਲਾ ਪੁਲਿਸ ਵੱਲੋਂ ਇਕੱਠੀ ਯੋਜਨਾ ਨਾਲ ਅੰਜ਼ਾਮ ਦਿੱਤੀ ਗਈ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ
- ਲਵਪ੍ਰੀਤ ਸਿੰਘ ਪਿੰਡ ਸ਼ਾਹਬਾਦ, ਬਟਾਲਾ
- ਸਿਕੰਦਰ ਕੁਮਾਰ ਉਰਫ਼ ਗੋਲਾ ਪਿੰਡ ਸ਼ਾਹਬਾਦ, ਬਟਾਲਾ
- ਓਂਕਾਰਪ੍ਰੀਤ ਉਰਫ਼ ਜਸ਼ਨ ਪਿੰਡ ਸ਼ਾਹਬਾਦ, ਬਟਾਲਾ
- ਗਗਨਦੀਪ ਉਰਫ਼ ਗਿਆਨੀ ਗਾਂਧੀ ਕੈਂਪ, ਬਟਾਲਾ
- ਮਹਿਕਪ੍ਰੀਤ ਸਿੰਘ ਅੰਮ੍ਰਿਤਸਰ
ਇਸ ਮਾਮਲੇ ‘ਚ ਸਭ ਤੋਂ ਪਹਿਲਾਂ ਮਹਿਕਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਸਿਕੰਦਰ ਗੋਲਾ ਕੋਲ ਸਾਜ਼ਿਸ਼ ਅਤੇ ਨਿਸ਼ਾਨੇਬਾਜ਼ਾਂ ਬਾਰੇ ਮਹੱਤਵਪੂਰਨ ਜਾਣਕਾਰੀ ਹੈ। ਬਟਾਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਿਕੰਦਰ ਅਤੇ ਓਂਕਾਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ। ਹੋਰ ਪੁੱਛਗਿੱਛ ਤੋਂ ਬਾਅਦ ਗਗਨਦੀਪ ਨੂੰ ਵੀ ਕਾਬੂ ਕੀਤਾ ਗਿਆ।
ਮਾਸਟਰਮਾਈਂਡ ਅਮਰੀਕਾ ‘ਚ ਬੈਠਾ ਹੁਸਨਦੀਪ ਸਿੰਘ
ਪੁਲਿਸ ਦੇ ਅਨੁਸਾਰ, ਇਹ ਸਾਰੀ ਯੋਜਨਾ ਜੱਗੂ ਦੇ ਵਿਦੇਸ਼ੀ ਸਾਥੀ ਹੁਸਨਦੀਪ ਸਿੰਘ ਵੱਲੋਂ ਤਿਆਰ ਕੀਤੀ ਗਈ ਸੀ। ਲਵਪ੍ਰੀਤ ਸਿੰਘ ਨੇ ਗਰਾਊਂਡ ‘ਤੇ ਇਸ ਨੂੰ ਕੰਟਰੋਲ ਕੀਤਾ ਤੇ ਸ਼ੂਟਰਾਂ ਨੂੰ ਟਾਰਗੇਟ ਦੀ ਫੋਟੋ ਵੀ ਭੇਜੀ ਸੀ।
ਮਾਮਲਾ ਦਰਜ, ਜਾਂਚ ਜਾਰੀ
ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਐਫਆਈਆਰ ਨੰਬਰ 80/2025 ਹੇਠ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 61(2) ਅਤੇ 111 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਹੁਣ ਵੀ ਜਾਂਚ ਜਾਰੀ ਹੈ ਅਤੇ ਹੋਰ ਗਿਰਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ
ਸੀਐਮ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਗੈਰਕਾਨੂੰਨੀ ਗਤੀਵਿਧੀਆਂ ਤੋਂ ਮੁਕਤ ਕਰਨ ਦੀ ਚੱਲ ਰਹੀ ਮੁਹਿੰਮ ਅਧੀਨ ਮਿਲੀ ਹੈ।