ਹੋ ਜਾਓ ਸਾਵਧਾਨ… New Year ‘ਤੇ ਥਾਣੇ ‘ਚ ਮਿਲੇਗੀ ਫ੍ਰੀ ਐਂਟਰੀ, ਪੰਜਾਬ ਪੁਲਿਸ ਦੀ ਮਜ਼ਾਕੀਆ ਤੇ ਸਖ਼ਤ ਚੇਤਾਵਨੀ

Updated On: 

31 Dec 2025 14:25 PM IST

Punjab Police New Year Security: ਪੰਜਾਬ ਪੁਲਿਸ ਨੇ ਇਨ੍ਹਾਂ ਪ੍ਰਬੰਧਾਂ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਹਾਲਾਂਕਿ, ਪੁਲਿਸ ਨੇ ਮਜ਼ਾਕੀਆ ਅੰਦਾਜ਼ ਨਾਲ ਅਪੀਲ ਕੀਤੀ ਹੈ, ਪਰ ਕਾਨੂੰਨ ਤੋੜਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਹੈ। ਪੰਜਾਬ ਪੁਲਿਸ ਨੇ ਇੱਕ ਤਰ੍ਹਾਂ ਦਾ ਪੋਸਟਰ ਲਾਂਚ ਕੀਤਾ। ਸੂਬੇ ਦੇ ਹਰ ਜ਼ਿਲ੍ਹੇ ਦੀ ਪੁਲਿਸ ਨੇ ਇਹ ਪੋਸਟਰ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

ਹੋ ਜਾਓ ਸਾਵਧਾਨ... New Year ਤੇ ਥਾਣੇ ਚ ਮਿਲੇਗੀ ਫ੍ਰੀ ਐਂਟਰੀ, ਪੰਜਾਬ ਪੁਲਿਸ ਦੀ ਮਜ਼ਾਕੀਆ ਤੇ ਸਖ਼ਤ ਚੇਤਾਵਨੀ
Follow Us On

ਨਵੇਂ ਸਾਲ ਦਾ ਜਸ਼ਨ ਸਾਂਤਮਈ ਢੰਗ ਨਾਲ ਮਨਾਇਆ ਜਾਵੇ, ਇਸ ਲਈ ਪੁਲਿਸ ਨੇ ਸਾਰੇ ਪ੍ਰਬੰਧ ਕਰ ਲਏ ਹਨ। ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ਚ ਪੰਜਾਬ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਤੌਰ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਡਰਿੰਕ ਐਂਡ ਡਰਾਈਵ ਕਰਨ ਵਾਲਿਆਂ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾ ਰਿਹਾ ਹੈ। ਅੱਜ ਦੀ ਰਾਤ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਵਿਸ਼ੇਸ਼ ਆਫ਼ਰ ਲਾਂਚ ਕੀਤਾ ਹੈ।

ਪੰਜਾਬ ਪੁਲਿਸ ਨੇ ਇਸ ਆਫ਼ਰ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ। ਹਾਲਾਂਕਿ, ਪੁਲਿਸ ਨੇ ਮਜ਼ਾਕੀਆ ਅੰਦਾਜ਼ ਨਾਲ ਅਪੀਲ ਕੀਤੀ ਹੈ, ਪਰ ਕਾਨੂੰਨ ਤੋੜਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਵੀ ਦਿੱਤੀ ਹੈ। ਪੰਜਾਬ ਪੁਲਿਸ ਨੇ ਇੱਕ ਤਰ੍ਹਾਂ ਦਾ ਪੋਸਟਰ ਲਾਂਚ ਕੀਤਾ। ਸੂਬੇ ਦੇ ਹਰ ਜ਼ਿਲ੍ਹੇ ਦੀ ਪੁਲਿਸ ਨੇ ਇਹ ਪੋਸਟਰ ਆਪਣੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ।

ਥਾਣੇ ਚ ਫ੍ਰੀ ਐਂਟਰੀ…

ਪੰਜਾਬ ਪੁਲਿਸ ਦੇ ਪੋਸਟਰ ਤੇ ਲਿਖਿਆ ਗਿਆ ਹੈ ਕਿ ਨਵੇਂ ਸਾਲ ਦਾ ਜਸ਼ਨ ਮਨਾਓ, ਪਰ ਇਸ ਦੌਰਾਨ ਕਾਨੂੰਨ ਦੀ ਪਾਲਣਾ ਵੀ ਕਰੋ। ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਤੋਹਫ਼ੇ ਵਜੋਂ ਥਾਣੇ ਅੰਦਰ ਫ੍ਰੀ ਐਂਟਰੀ ਦਿੱਤੀ ਜਾਵੇਗੀ।

ਜੇਕਰ ਕੋਈ ਸ਼ਰਾਬ ਪੀ ਕੇ ਗੱਡੀ ਚਲਾਉਂਦਾ, ਹੁਲੜਬਾਜ਼ੀ ਕਰਦਾ ਹੈ ਜਾਂ ਫਿਰ ਜਨਤਕ ਥਾਂਵਾਂ ਤੇ ਲੜਾਈ-ਝਗੜਾ ਕਰਦਾ ਹੈ, ਉਸ ਨੂੰ ਨਵੇਂ ਸਾਲ ਦੇ ਆਫ਼ਰ ਵਜੋਂ ਥਾਣੇ ਚ ਐਂਟਰੀ ਮਿਲੇਗੀ। ਇਸ ਦੇ ਨਾਲ ਹੀ ਜੇਕਰ ਕੋਈ ਲੋਕਾਂ ਦੀ ਸ਼ਾਂਤੀ ਭੰਗ ਕਰਦਾ ਹੈ ਜਾਂ ਕਿਸੇ ਵੀ ਪ੍ਰਕਾਰ ਦੇ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਪੁਲਿਸ ਉਸ ਨੂੰ ਬਿਲਕੁਲ ਵੀ ਬਖ਼ਸ਼ਗੇ ਨਹੀਂ ਤੇ ਸਿੱਧੀ ਹੀ ਥਾਣੇ ਚ ਲੈ ਕੇ ਜਾਵੇਗੀ।

ਪੁਲਿਸ ਨੇ ਅਪੀਲ ਕੀਤੀ ਹੈ ਕਿ ਨਵੇਂ ਸਾਲ ਦਾ ਜਸ਼ਨ ਪੂਰੇ ਜ਼ਿੰਮੇਵਾਰ ਇਨਸਾਨ ਬਣ ਕੇ ਮਨਾਓ। ਪੁਲਿਸ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ ਤੇ ਕਾਨੂੰਨ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਕਈ ਹੈ।