ਆਜ਼ਾਦੀ ਦਿਹਾੜੇ ਮੌਕੇ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ, 11 ਹੋਰ ਅਫ਼ਸਰਾਂ ਨੂੰ ਵੀ ਮਿਲੇਗਾ ਸਨਮਾਨ

Updated On: 

14 Aug 2026 12:42 PM IST

ਆਜ਼ਾਦੀ ਦਿਹਾੜੇ ਦੇ ਸ਼ੁਭ ਅਵਸਰ 'ਤੇ ਪੰਜਾਬ ਪੁਲਿਸ ਦੇ ਜਾਂਬਾਜ਼ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੁਲਿਸ ਸੇਵਾ ਵਿੱਚ ਪਾਏ ਬਿਹਤਰੀਨ ਯੋਗਦਾਨ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਇੱਕ ਪੁਲਿਸ ਅਧਿਕਾਰੀ ਨੂੰ ਵੱਕਾਰੀ ਰਾਸ਼ਟਰਪਤੀ ਮੈਡਲ (President's Medal), ਜਦਕਿ 11 ਅਧਿਕਾਰੀਆਂ ਨੂੰ ਸ਼ਲਾਘਾਯੋਗ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਆਜ਼ਾਦੀ ਦਿਹਾੜੇ ਮੌਕੇ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ, 11 ਹੋਰ ਅਫ਼ਸਰਾਂ ਨੂੰ ਵੀ ਮਿਲੇਗਾ ਸਨਮਾਨ

ਐੱਸ.ਪੀ. (ਡੀ) ਖੰਨਾ ਪਵਨਜੀਤ

ਆਜ਼ਾਦੀ ਦਿਹਾੜੇ ਦੇ ਸ਼ੁਭ ਅਵਸਰ ‘ਤੇ ਪੰਜਾਬ ਪੁਲਿਸ ਦੇ ਜਾਂਬਾਜ਼ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੁਲਿਸ ਸੇਵਾ ਵਿੱਚ ਪਾਏ ਬਿਹਤਰੀਨ ਯੋਗਦਾਨ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਇੱਕ ਪੁਲਿਸ ਅਧਿਕਾਰੀ ਨੂੰ ਵੱਕਾਰੀ ਰਾਸ਼ਟਰਪਤੀ ਮੈਡਲ (President’s Medal), ਜਦਕਿ 11 ਅਧਿਕਾਰੀਆਂ ਨੂੰ ਸ਼ਲਾਘਾਯੋਗ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਹਰ ਸਾਲ ਪੁਲਿਸ, ਫਾਇਰ ਬ੍ਰਿਗੇਡ ਅਤੇ ਹੋਰ ਸੇਵਾਵਾਂ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਇਹ ਕੌਮੀ ਸਨਮਾਨ ਪ੍ਰਦਾਨ ਕੀਤੇ ਜਾਂਦੇ ਹਨ।

11 ਅਧਿਕਾਰੀ ਸ਼ਲਾਘਾਯੋਗ ਸੇਵਾ ਮੈਡਲ ਨਾਲ ਹੋਣਗੇ ਸਨਮਾਨਿਤ

ਪੰਜਾਬ ਪੁਲਿਸ ਵੱਲੋਂ ਇੰਸਪੈਕਟਰ ਬਲਜੀਤ ਸਿੰਘ ਨੂੰ ਉਨ੍ਹਾਂ ਦੀਆਂ ਉੱਤਮ ਸੇਵਾਵਾਂ ਸਦਕਾ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਸ਼ਲਾਘਾਯੋਗ ਸੇਵਾ ਮੈਡਲ ਹਾਸਲ ਕਰਨ ਵਾਲੇ ਅਧਿਕਾਰੀਆਂ ਵਿੱਚ ਇੰਸਪੈਕਟਰ ਜਨਰਲ ਬਾਬੂ ਲਾਲ ਮੀਣਾ, ਇੰਸਪੈਕਟਰ ਜਨਰਲ ਐੱਸ. ਭੂਪਤੀ, ਐੱਸ.ਪੀ. ਨਵਰੀਤ ਸਿੰਘ ਵਿਰਕ, ਡੀ.ਐੱਸ.ਪੀ. ਸੁਭਾਸ਼ ਚੰਦ, ਡੀ.ਐੱਸ.ਪੀ. ਜਸਵੀਰ ਸਿੰਘ, ਡੀ.ਐੱਸ.ਪੀ. ਕਰਨੈਲ ਸਿੰਘ, ਡੀ.ਐੱਸ.ਪੀ. ਸੰਜੀਵ ਕੁਮਾਰ, ਏ.ਸੀ.ਪੀ. ਗਗਨਦੀਪ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਇੰਸਪੈਕਟਰ ਰਸ਼ਪਾਲ ਸਿੰਘ ਅਤੇ ਏ.ਐੱਸ.ਆਈ. ਨਿਰਮਲ ਸਿੰਘ ਸ਼ਾਮਲ ਹਨ।

ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਉਨ੍ਹਾਂ ਦੀਆਂ ਬਿਹਤਰੀਨ ਪੁਲਿਸ ਸੇਵਾਵਾਂ, ਡਿਊਟੀ ਪ੍ਰਤੀ ਅਟੁੱਟ ਸਮਰਪਣ, ਇਮਾਨਦਾਰੀ ਅਤੇ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਵੱਕਾਰੀ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਸੀਨੀਅਰ ਪੁਲਿਸ ਕਪਤਾਨ (SSP) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐੱਸ.ਪੀ. ਪਵਨਜੀਤ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਪਵਨਜੀਤ ਦੀ ਅਣਥੱਕ ਮਿਹਨਤ, ਆਪਣੇ ਫ਼ਰਜ਼ ਪ੍ਰਤੀ ਵਫ਼ਾਦਾਰੀ ਅਤੇ ਪੁਲਿਸ ਸੇਵਾ ਪ੍ਰਤੀ ਸਮਰਪਿਤ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ, ਜਿਸ ਨਾਲ ਸਮੁੱਚੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦਾ ਮਾਣ ਵਧਿਆ ਹੈ।

Loading...
Unable to load recommendations.
Follow Us
Related Stories
ਲੁਧਿਆਣਾ ਨੂੰ CM ਮਾਨ ਦਾ ਤੋਹਫ਼ਾ, 65 ਕਰੋੜ ਦੇ ਬਾਇਓ ਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ; ਬੁੱਢੇ ਨਾਲੇ ਨੂੰ ਮਿਲੇਗੀ ਨਵੀਂ ਜ਼ਿੰਦਗੀ
ਮੈਂ ਨਾ ਕਦੇਂ ਡਰਿਆ ਹਾਂ ਅਤੇ ਨਾਂ ਹੀ ਡਰਾਂਗਾ… ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਨਾਂਦੇੜ ਤੋਂ ਪਹਿਲਾ ਬਿਆਨ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਈਰਿੰਗ: ਕਾਰ ਨੂੰ ਵੀ ਮਾਰੀ ਗੋਲੀ; ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਨੂੰ ਸੁਣਾਈ ਸੀ ਧਾਰਮਿਕ ਸਜ਼ਾ
ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ, 20 ਸਤੰਬਰ ਨੂੰ ਮਾਨਵਤਾਵਾਦੀ ਸੇਵਾ ਦਿਵਸ ਐਲਾਨਣ ਦੀ ਮੰਗ
ਨਾਂਦੇੜ ‘ਚ ਸੁਖਬੀਰ ਬਾਦਲ ‘ਤੇ ਨਿਹੰਗ ਵੱਲੋਂ ਕਿਰਪਾਨ ਨਾਲ ਕਾਤਲਾਨਾ ਹਮਲਾ, ਛਾਤੀ ‘ਤੇ ਵਾਰ ਦੀ ਸੀ ਕੋਸ਼ਿਸ਼; ਹੱਥ ‘ਤੇ ਲੱਗੇ 8-9 ਟਾਂਕੇ
ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਫ਼ਸਰ ਦਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ, ਕੀਤੀ ਭਾਵੁਕ ਪੋਸਟ