Amritpal Singh ਵਿਸਾਖੀ ‘ਤੇ ਕਰ ਸਕਦਾ ਹੈ ਸਰੰਡਰ, ਪੰਜਾਬ ‘ਚ ਹਾਈ ਅਲਰਟ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
Amritpal Singh ਵਿਸਾਖੀ ਦੇ ਮੌਕੇ 'ਤੇ ਸਰੰਡਰ ਕਰ ਸਕਦੇ ਹੈ। ਇਹ ਖਦਸ਼ਾ ਜਤਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਇਸ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਪਾਲ ਸਿੰਘ
Amritpal Singh: ‘ਵਾਰਿਸ ਪੰਜਾਬ ਦੇ’ ਦਾ ਮੁੱਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਭਗੌੜਾ ਕਰਾਰ ਕੀਤਾ ਹੋਇਆ ਹੈ। ਪਰ ਹਾਲੇ ਤੱਕ ਵੀ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਪਾਲ ਸਿੰਘ ਵਿਸਾਖੀ ਮੌਕੋ ਸਰੰਡਰ ਕਰ ਸਕਦਾ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਸਾਹਿਬ ਅਤੇ ਬਠਿੰਡਾ ਦੇ ਤਾਲਬੋ ਸਾਬੋ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਦੋਵੇਂ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਵਿਸਾਖੀ ਮੌਕੇ ਅਕਾਲ ਤਖ਼ਤ ਦੀ ਅਪੀਲ ਮੁਤਾਬਕ ਅੰਮ੍ਰਿਤਪਾਲ ਸਿੰਘ ਆਤਮ ਸਮਰਪਣ ਕਰ ਸਕਦਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਰੰਡਰ ਕਰਨ ਦੀ ਅਪੀਲ ਕੀਤੀ ਗਈ ਹੈ।


