ਅੰਮ੍ਰਿਤਸਰ ਧਮਾਕੇ ਤੋਂ ਬਾਅਦ ਅਲਰਟ ‘ਤੇ Punjab Police, ਸੂਬੇ ‘ਚ ਦੋ ਦਿਨ ਚਲਾਇਆ ‘ਆਪਰੇਸ਼ਨ ਵਿਜਿਲ’

Updated On: 

09 May 2023 14:42 PM

ਪੰਜਾਬ ਪੁਲਿਸ ਸ਼ੱਕੀ ਵਿਅਕਤੀ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਆਪਰੇਸ਼ਨ ਵਿਜਿਲ ਚਲਾਏਗੀ। ਇਹ ਮੁਹਿੰਮ ਮੰਗਲਵਾਰ 10 ਵਜੇ ਤੋਂ ਸ਼ੁਰੂ ਹੋਵੇਗੀ ਤੇ ਦੋ ਦਿਨ ਚੱਲੇਗੀ। ਇਸਦੇ ਤਹਿਤ ਪੂਰੇ ਸੂਬੇ ਵਿੱਚ ਸਪੈਸ਼ਲ ਨਾਕੇ ਲਗਾਏ ਜਾਣਗੇ ਤੇ ਲੋਕਾਂ ਦੀ ਤਲਾਸ਼ੀ ਲਈ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਖਰਾਬ ਨਹੀਂ ਹੋਣ ਦਿੱਤੀ ਜਾਵੇਗਾ।

ਅੰਮ੍ਰਿਤਸਰ ਧਮਾਕੇ ਤੋਂ ਬਾਅਦ ਅਲਰਟ ਤੇ Punjab Police, ਸੂਬੇ ਚ ਦੋ ਦਿਨ ਚਲਾਇਆ ਆਪਰੇਸ਼ਨ ਵਿਜਿਲ
Follow Us On

ਪੰਜਾਬ ਨਿਊਜ। ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਅਤੇ ਜਲੰਧਰ (Jalandhar) ਜ਼ਿਮਨੀ ਚੋਣ ਨੂੰ ਲੈ ਕੇ ਪੂਰੇ ਸੂਬੇ ਵਿੱਚ ‘ਆਪਰੇਸ਼ਨ ਵਿਜਿਲ ਚਲਾਇਆ’ ਜਾਵੇਗਾ। ਇਹ ਆਪਰੇਸ਼ਨ ਦੋ ਦਿਨ ਚੱਲੇਗਾ। ਜਿਸਦੀ ਸ਼ੁਰੂਆਤ ਕਰੀਬ ਮੰਗਲਵਾਰ 10 ਵਜੇ ਤੋਂ ਕੀਤੀ ਗਈ। ਜਿਸਦੇ ਤਹਿਤ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਤੇ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਤੇ ਸਪੈਸ਼ਲ ਨਾਕੇਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਤੋਂ ਇਲਾਵਾ ਪੁਲਿਸ ਨੇ ਕਈ ਸ਼ਹਿਰਾਂ ਵਿੱਚ ਫਲੈਗ ਮਾਰਚ ਵੀ ਕੱਢੇ ਗਏ।

‘ਦੋ ਦਿਨ ਚੱਲੇਗਾ ‘ਆਪਰੇਸ਼ਨ ਵਿਜਿਲ’

ਦੋ ਦਿਨਾਂ ਤੱਕ ਪੂਰੇ ਪੰਜਾਬ ਵਿੱਚ ਚੱਲਣ ਵਾਲੇ ਆਪਰੇਸ਼ਨ ਵਿਜਿਲ ਦੇ ਤਹਿਤ ਪੁਲਿਸ (Police) ਨੇ ਸਾਰੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਤੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਚਲਾਇਆ ਅਤੇ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਆਉਣ-ਜਾਣ ਵਾਲੇ ਯਾਤਰੀਆਂ ਦੀ ਤਲਾਸ਼ੀ ਲਈ | ਇਸ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਵੀ ਘੇਰ ਲਿਆ ਹੈ ਤਾਂ ਜੋ ਉਨ੍ਹਾਂ ਦੀ ਵੈਰੀਫਿਕੇਸ਼ਨ ਵੀ ਕੀਤੀ ਜਾ ਸਕੇ।

‘5500 ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ’

ਪੁਲਿਸ ਅਧਿਕਾਰੀ ਨੇ ਦੱਸ਼ਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵੀ ਜਾਂਚ ਦੌਰਾਨ ਸਾਰੇ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿੱਚ ਇੰਨੇ ਵੱਡੇ ਪੱਧਰ ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਵਿੱਚ 5500 ਪੁਲਿਸ ਮੁਲਾਜ਼ਮਾਂ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ।

‘ਸ਼ੱਕੀ ਵਿਅਕਤੀਆਂ ਦੀ ਭਾਲ’

ਇਨ੍ਹਾਂ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਕਈ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ (Railway Stations) ਤੇ ਤਾਇਨਾਤ ਕੀਤਾ ਗਿਆ। ਤੇ ਇਸ ਤੋਂ ਇਲਾਵਾ ਸਪੈਸ਼ਲ ਨਾਕੇਬੰਦੀ ਵੀ ਕੀਤੀ ਜਾਵੇਗੀ। ਜਿਸ ਵਿੱਚ ਹਰ ਵਾਹਨ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਹੋਟਲਾਂ ਦੀ ਵੀ ਚੈਕਿੰਗ ਕੀਤੀ।

‘ਮਜਬੂਤ ਨਾਕੇ ਲਗਾਏ ਜਾਣਗੇ’

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਲਈ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ਤੇ ਮਜ਼ਬੂਤ ਨਾਕੇ ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ

ਉਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 315 ਤੋਂ ਵੱਧ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਰਾਜ ਵਿੱਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੇ 462 ਹਾਈ-ਟੈਕ ਨਾਕੇ ਵੀ ਲਗਾਏ ਜਾਣਗੇ। ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਜਾ ਸਕੇ ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ