Operation Amritpal: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ

Updated On: 

18 Mar 2023 14:50:PM

Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅੰਮ੍ਰਿਤਪਾਲ ਖੁਦ ਵੀ ਕਾਫਲੇ ਦੇ ਨਾਲ ਸੀ, ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਪਰ ਪੁਲਿਸ ਲਗਾਤਾਰ ਉਸ ਦਾ ਪਿੱਛਾ ਕਰ ਰਹੀ ਹੈ

Operation Amritpal: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ
ਦੁਬਈ ਤੋਂ ਪਰਤਿਆ ਸੀ19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ।

ਜਲੰਧਰ ਨਿਊਜ: ਪੰਜਾਬ ਪੁਲਿਸ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕਰ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੁੰ ਮਹਿਤਪੁਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਸਾਰੀ ਘਟਨਾ ਜਲੰਧਰ ਦੇ ਸ਼ਾਹਕੋਟ ਮਲਸੀਆਂ ‘ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਸਰੀ ਗੱਡੀ ‘ਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਬਲ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹਨ, ਜਲਦੀ ਹੀ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ।

ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਪਰ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਨੇ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਛੇ ਗੱਡੀਆਂ ਅਮ੍ਰਿਤਪਾਲ ਦੇ ਕਾਫਲੇ ਦੇ ਪਿੱਛੇ ਲੱਗੀਆਂ ਹੋਈਆਂ ਹਨ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us On

Published: 18 Mar 2023 14:32:PM

Related News